Friday, April 19, 2024

ਵਾਹਿਗੁਰੂ

spot_img
spot_img

ਨਵੰਬਰ ਵਿਚ ਸ਼ੁਰੂ ਹੋਣ ਵਾਲੀ ਫਿਰੋਜ਼ਪੁਰ ਐਕਸਪ੍ਰੈਸ ਟ੍ਰੇਨ ਚੰਡੀਗੜ੍ਹ ਜਾਣ ਵਾਲਿਆਂ ਲਈ ਇਕ ਤੋਹਫ਼ਾ ਹੋਵੇਗੀ: ਵਿਧਾਇਕ ਪਿੰਕੀ

- Advertisement -

ਫਿਰੋਜ਼ਪੁਰ, 12 ਅਕਤੂਬਰ, 2019 –

ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੀ ਫਿਰੋਜ਼ਪੁਰ ਐਕਸਪ੍ਰੈਸ ਟ੍ਰੇਨ ਚੰਡੀਗੜ੍ਹ ਜਾਣ ਵਾਲੇ ਲੋਕਾੰ ਲਈ ਇੱਕ ਤੋਹਫ਼ਾ ਹੋਵੇਗੀ ਕਿਉਂਕਿ ਹੁਣ ਜ਼ਰੂਰੀ ਕੰਮਾਂ ਲਈ ਚੰਡੀਗੜ੍ਹ ਜਾਣ ਵਾਲੇ ਫਿਰੋਜ਼ਪੁਰ ਦੇ ਲੋਕਾਂ ਨੂੰ ਪੂਰੇ ਦਿਨ ਦਾ ਸਮਾਂ ਮਿਲੇਗਾ। ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਨਵੀਂ ਰੇਲ ਮੁਹਾਲੀ ਲਈ ਚੱਲੇਗੀ, ਜੋ ਫਿਰੋਜ਼ਪੁਰ ਤੋਂ ਸਵੇਰੇ 5 ਵਜੇ ਰਵਾਨਾ ਹੋਵੇਗੀ ਅਤੇ ਸਵੇਰੇ 9:30 ਵਜੇ ਮੁਹਾਲੀ ਪਹੁੰਚੇਗੀ।

ਇਸੇ ਤਰ੍ਹਾਂ ਮੁਹਾਲੀ ਤੋਂ ਇਹ ਟਰੇਨ ਸ਼ਾਮ ਨੂੰ 6.30 ਵਜੇ ਚੱਲੇਗੀ ਅਤੇ ਰਾਤ ਕਰੀਬ 10.30 ਵਜੇ ਤਕ ਫਿਰੋਜ਼ਪੁਰ ਪਹੁੰਚੇਗੀ। ਉਨ੍ਹਾਂ ਕਿਹਾ ਕਿ ਨਵੇਂ ਸ਼ਡਿਉਲ ਕਾਰਨ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੇ ਕੰਮ ਕਰਵਾਉਣ ਲਈ ਪੂਰਾ ਦਿਨ ਮਿਲੇਗਾ। ਇਸ ਰੇਲ ਗੱਡੀ ਦੀ ਲੰਬੇ ਸਮੇਂ ਤੋਂ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ।

ਵਿਧਾਇਕ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਅਤੇ ਆਸ ਪਾਸ ਦੇ ਜ਼ਿਿਲ੍ਹਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੀਜੀਆਈ, ਮੁਹਾਲੀ ਏਅਰਪੋਰਟ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਕਿਸਾਨ ਭਵਨ ਅਤੇ ਮੁੱਖ ਮੰਤਰੀ ਨਿਵਾਸ ‘ਤੇ ਜਾਂਦੇ ਹਨ। ਪਰ ਰੇਲ ਗੱਡੀ ਦਾ ਸਮਾਂ ਠੀਕ ਨਹੀਂ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਹੋਈ।

ਇਸ ਤੋਂ ਪਹਿਲਾਂ ਵੀ 11 ਮਾਰਚ 2014 ਨੂੰ ਉਨਾੰ ਨੇ ਚੰਡੀਗੜ੍ਹ ਲਈ ਇਕ ਰੇਲਗੱਡੀ ਸ਼ੁਰੂ ਕਰਵਾਈ ਸੀ, ਜੋ ਸਿਰਫ 85 ਰੁਪਏ ਲੈਂਦੀ ਸੀ ਜਦਕਿ ਬੱਸਾਂ ਦੀ ਕਿਰਾਇਆ 500 ਰੁਪਏ ਹੈ। ਹੁਣ ਨਵੀਂ ਫਿਰੋਜ਼ਪੁਰ ਐਕਸਪ੍ਰੈਸ ਟ੍ਰੇਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਦਾ ਸਮਾਂ ਇਸ ਤਰੀਕੇ ਨਾਲ ਰੱਖਿਆ ਗਿਆ ਹੈ ਕਿ ਲੋਕਾਂ ਨੂੰ ਚੰਡੀਗੜ੍ਹ ਅਤੇ ਮੁਹਾਲੀ ਵਿਚ ਆਪਣੇ ਕੰਮ ਕਰਵਾਉਨ ਵਾਸਤੇ ਪੂਰਾ ਦਿਨ ਮਿਲ ਸਕੇ।

ਵਿਧਾਇਕ ਨੇ ਦਸਿਆ ਕਿ ਲੋਕ ਪੂਰਾ ਦਿਨ ਦਾ ਕੰਮਕਾਜ ਕਰਨ ਮਗਰੋੰ ਸ਼ਾਮ 6.30 ਵਜੇ ਵਾਪਸੀ ਵਾਲੀ ਟ੍ਰੇਨ ਨੂੰ ਫੜ ਸਕਦੇ ਹਨ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਲ੍ਹਿੇ ਨੂੰ ਵੱਡੇ ਸ਼ਹਿਰਾਂ ਜਿਵੇਂ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਨਾਲ ਜੋੜਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਸੜਕ ਅਤੇ ਰੇਲ ਨੈਟਵਰਕ ਕਾਫ਼ੀ ਮਜ਼ਬੂਤ ਹੋਇਆ ਹੈ। ਨਵੀਂ ਫਿਰੋਜਪੁਰ ਐਕਸਪ੍ਰੇਸ ਟ੍ਰੇਨ ਦੀ ਉਪਰਾਲਾ ਵੀ ਪੰਜਾਬ ਦੀ ਰਾਜਧਾਨੀ ਨਾਲ ਫਿਰੋਜ਼ਪੁਰ ਦੇ ਸੰਪਰਕ ਨੂੰ ਬਿਹਤਰ ਬਣਾਉਣ ਲਈ ਕੀਤਾ ਗਿਆ ਹੈ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...