Saturday, April 27, 2024

ਵਾਹਿਗੁਰੂ

spot_img
spot_img

ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਮੁਕੰਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜੁਲਾਈ, 2021 –
ਪੰਜਾਬ ਖੇਤੀਬਾੜੀ ਪ੍ਰਬੰਧਨ ਅਤੇ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ (ਪੀ.ਏ.ਐਮ.ਈ.ਟੀ.ਆਈ.) ਵੱਲੋਂ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਵਿੱਚ 56 ਅਧਿਕਾਰੀਆਂ ਨੇ ਹਿੱਸਾ ਲਿਆ।

ਡਾਇਰੈਕਟਰ ਪੀ.ਏ.ਐਮ.ਈ.ਟੀ.ਆਈ. ਡਾ. ਐਚ.ਐਸ. ਧਾਲੀਵਾਲ ਨੇ ਦੱਸਿਆ ਕਿ ਸੰਸਥਾ ਨੂੰ ਖੇਤੀਬਾੜੀ ਵਿਭਾਗ ਵਿੱਚ ਨਵੇਂ ਭਰਤੀ ਹੋਏ 111 ਏ.ਡੀ.ਓਜ਼ ਨੂੰ ਸਿਖਲਾਈ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਸਥਾ ਨੇ 20 ਤੋਂ 25 ਜੁਲਾਈ, 2021 ਤੱਕ ਏ.ਡੀ.ਓਜ਼ ਦੇ ਪਹਿਲੇ ਬੈਚ ਦੀ ਸਿਖਲਾਈ ਸਫਲਤਾਪੂਰਵਕ ਮੁਕੰਮਲ ਕੀਤੀ। ਦੂਸਰੇ ਬੈਚ ਨੂੰ 26 ਤੋਂ 30 ਜੁਲਾਈ, 2021 ਤੱਕ ਸਿਖਲਾਈ ਦਿੱਤੀ ਗਈ।

ਇਸ ਸਿਖਲਾਈ ਦਾ ਉਦੇਸ਼ ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਉਨ੍ਹਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਸਮੇਤ ਆਪਣੇ ਵਿਭਾਗ ਦੇ ਢਾਂਚੇ ਅਤੇ ਕੰਮਕਾਜ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।

ਸਿਖਲਾਈ ਪ੍ਰੋਗਰਾਮ ਦੌਰਾਨ ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਨੇ ਰਾਜ ਵਿੱਚ ਕਿਸਾਨ ਖੁਦਕੁਸ਼ੀਆਂ ਬਾਰੇ ਅਧਿਕਾਰੀਆਂ ਨੂੰ ਜਾਣੂੰ ਕਰਵਾਉਂਦਿਆਂ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਦਿਆਂ ਉਨ੍ਹਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ।

ਡਾਇਰੈਕਟਰ ਖੇਤੀਬਾੜੀ ਡਾ. ਐਸ.ਐਸ. ਸਿੱਧੂ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਧਿਕਾਰੀ ਤਬਦੀਲੀ ਲਿਆਉਣ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ ਕਿਉਂਕਿ ਇਹ ਖੇਤਰੀ ਪੱਧਰ ‘ਤੇ ਕੰਮ ਕਰਨਗੇ ਅਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣਗੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜ ਵਿੱਚ ਕੀਟਨਾਸ਼ਕਾਂ ਦੀ ਵਰਤੋਂ, ਕੀਟਨਾਸ਼ਕ ਐਕਟ ਅਤੇ ਇਸ ਦੇ ਕੁਆਲਟੀ ਕੰਟਰੋਲ ਬਾਰੇ ਦੱਸਿਆ।

ਖੇਤੀਬਾੜੀ ਵਿਭਾਗ ਦੇ ਵੱਖ ਵੱਖ ਸੈਕਸ਼ਨਾਂ ਦੇ ਜੁਆਇੰਟ ਡਾਇਰੈਕਟਰਾਂ ਨੇ ਹਿੱਸਾ ਲੈਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਸਬੰਧਤ ਸੈਕਸ਼ਨਾਂ ਦੁਆਰਾ ਰਾਜ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ / ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਦੱਸਿਆ।ਸਿਖਲਾਈ ਪੋ੍ਰਗਰਾਮ ਦੌਰਾਨ ਵੱਖ ਵੱਖ ਵਿਭਾਗੀ ਜਾਂਚ ਲੈਬਾਟਰੀਆਂ (ਬੀਜ, ਖਾਦ ਅਤੇ ਕੀਟਨਾਸ਼ਕ ਕੁਆਲਟੀ ਕੰਟਰੋਲ ਲੈਬਾਟਰੀਆਂ) ਅਤੇ ਪੀ.ਏ.ਯੂ. ਲੁਧਿਆਣਾ ਵਿਖੇ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਰੀ ਹਾਲ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਸਿਖਿਆਰਥੀਆਂ ਨੂੰ ਸਬੰਧਤ ਲੈਬਾਟਰੀਆਂ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ ਗਿਆ।

ਸਿਖਲਾਈ ਪ੍ਰੋਗਰਾਮ ਸਿਖਿਆਰਥੀਆਂ ਦੇ ਫੀਡਬੈਕ ਨਾਲ ਸਮਾਪਤ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਇਸ ਸਿਖਲਾਈ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਇੱਕ ਵਿਲੱਖਣ ਤਜਰਬਾ ਸੀ ਅਤੇ ਇਹ ਅੱਗੇ ਉਨ੍ਹਾਂ ਦੇ ਕਰੀਅਰ ਵਿਚ ਮਦਦਗਾਰ ਸਾਬਤ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...