Thursday, April 25, 2024

ਵਾਹਿਗੁਰੂ

spot_img
spot_img

ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਰੂਪਨਗਰ, 29 ਜੂਨ, 2022 –
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਡਾਂ: ਸੰਦੀਪ ਕੁਮਾਰ ਗਰਗ ਨੇ ਪ੍ਰੈਸ ਰਾਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 28 ਜੂਨ ਨੂੰ ਡੀ.ਆਈ.ਜੀ. ਰੂਪਨਗਰ ਰੇਂਜ ਸ. ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ‘ਤੇ ਕਾਨਫਰੰਸ ਹਾਲ ਪੁਲਿਸ ਲਾਈਨ ਰੂਪਨਗਰ ਵਿਖੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਗਜਟਿਡ ਅਫਸਰਾਨ, ਮੁੱਖ ਅਫਸਰਾਨ ਥਾਣਾ ਅਤੇ ਇੰਚਾਰਜ ਚੋਕੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹਾ ਰੂਪਨਗਰ ਅੰਦਰ ਨਸ਼ਾਂ ਤਸਕਰੀ ਤੇ ਠੱਲ ਪਾਉਣਾ ਅਤੇ ਜ਼ਿਲ੍ਹਾ ਨੂੰ ਡਰੱਗ ਫਰੀ ਬਣਾਉਣ ਹੈ।

ਮੀਟਿੰਗ ਦੌਰਾਨ ਡੀ.ਆਈ.ਜੀ. ਰੂਪਨਗਰ ਨੇ ਸਮੂਹ ਅਫਸਰ ਸਾਹਿਬਾਨਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ-ਆਪਣੇ ਇਲਾਕੇ ਵਿੱਚ ਸਖਤ ਨਿਗਰਾਨੀ ਰੱਖਦੇ ਹੋਏ ਨਸ਼ਾਂ ਤਸਕਰਾਂ/ਸਮੱਗਲਰਾਂ ਖਿਲਾਫ ਸਖਤੀ ਨਾਲ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇ।

ਪਿੰਡ/ਮੁਹੱਲਾ ਪੱਧਰ ‘ਤੇ ਸੈਮੀਨਾਰ ਅਤੇ ਮੀਟਿੰਗਾਂ ਕਰਕੇ ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਾਇਆ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ ਕਰਦਾ ਹੈ ਤਾਂ ਉਸਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਕੇ ਸਹਿਯੋਗ ਕੀਤੇ ਜਾਣ ਦੀ ਅਪੀਲ ਕੀਤੀ ਜਾਵੇ।

ਇਸ ਤੋਂ ਇਲਾਵਾ ਇਲਾਕੇ ਦੇ ਸਕੂਲਾਂ/ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਨੋਜਵਾਨ ਵਰਗ ਨੂੰ ਨਸ਼ਿਆਂ ਦੇ ਮਾੜੇ ਪ੍ਰਾਭਾਵਾਂ ਤੋ ਜਾਣੂ ਕਰਾਉਦੇ ਹੋਏ ਇਸ ਤੋਂ ਦੂਰ ਰਹਿਣ ਸਬੰਧੀ ਜਾਣੂ ਕਰਾਇਆ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਅਜਿਹੇ ਮਾੜੇ ਕੰਮ ਲਈ ਪ੍ਰੇਰਦਾ ਹੈ ਤਾਂ ਉਸਦੀ ਬਿਨ੍ਹਾਂ ਡਰ ਭੈਅ ਤੋਂ ਤੁਰੰਤ ਇਤਲਾਹ ਪੁਲਿਸ ਪਾਸ ਦਿੱਤੀ ਜਾਵੇ। ਡਰੱਗ ਫਰੀ ਅਤੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਮੁੱਖ ਅਫਸਰਾਨ /ਕਰਮਚਾਰੀਆ ਨੂੰ ਰਿਵਾਰਡ ਦਿੱਤੇ ਜਾਣਗੇ।

ਉਨ੍ਹਾਂ ਪ੍ਰੈਸ ਦੇ ਮਾਧਿਅਮ ਰਾਹੀ ਵੀ ਪਬਲਿਕ ਨੂੰ ਅਪੀਲ ਕੀਤੀ ਜਾਦੀ ਹੈ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ, ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾ ਉਸਦੀ ਗੁਪਤ ਸੂਚਨਾਂ ਪੁਲਿਸ ਨੂੰ ਦਿੱਤੀ ਜਾਵੇ ਜਾਂ ਐਸ.ਐਸ.ਪੀ ਰੂਪਨਗਰ ਵੱਲੋ ਚਲਾਏ ਜਾਂ ਰਹੇ ਸਪੈਸ਼ਲ ਵੱਟਸਐਪ ਨੰਬਰ 8054100112 ਪਰ ਜਾਣਕਾਰੀ ਦਿੱਤੀ ਜਾਵੇ, ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...