Thursday, April 25, 2024

ਵਾਹਿਗੁਰੂ

spot_img
spot_img

ਨਸ਼ਾ ਮੁਕਤ ਭਾਰਤ ਦੇ ਸੁਨੇਹੇ ਨਾਲ ਦਿੱਲੀ ਲਈ ਰਵਾਨਾ ਹੋਏ ਦੌੜਾਕ ਮਨੋਜ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਜਨਵਰੀ, 2021 –
ਇੰਡੀਅਨ ਯੂਥ ਸਪੋਰਟਸ ਕਲੱਬ ਦਿੱਲੀ ਦੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਨੂੰ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਨਸ਼ਾ ਮੁਕਤ ਭਾਰਤ ਦਾ ਸੁਨੇਹਾ ਦੇਣ ਲਈ ਲਗਾਈ ਜਾ ਰਹੀ ਦੌੜ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਮਨੋਜ ਕੁਮਾਰ ਵੱਲੋਂ ਦੌੜ ਦੀ ਆਰੰਭਤਾ ਅੱਜ ਅਟਾਰੀ ਤੋਂ ਕੀਤੀ ਗਈ ਹੈ, ਜਿਸ ਦੀ ਸਮਾਪਤੀ 6 ਫ਼ਰਵਰੀ ਨੂੰ ਇੰਡੀਆ ਗੇਟ ਦਿੱਲੀ ਵਿਖੇ ਹੋਵੇਗੀ।

ਉਸ ਵੱਲੋਂ ਰੋਜ਼ਾਨਾ 60 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਮੌਕੇ ਓਲੰਪੀਅਨ ਸ. ਹਰਚਰਨ ਸਿੰਘ ਬ੍ਰਗੇਡੀਅਰ ਨੇ ਨੌਜੁਆਨ ਦੌੜਾਕ ਸ੍ਰੀ ਮਨੋਜ ਕੁਮਾਰ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਮਿਸ਼ਨ ਵਿਚ ਜ਼ਰੂਰ ਸਫ਼ਲ ਹੋਣਗੇ।

ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਲਿਜਾਣ ਲਈ ਚੰਗਾ ਕਾਰਜ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਯਤਨਾਂ ਨਾਲ ਸਿੱਖ ਨੌਜੁਆਨੀ ਅੰਦਰ ਜਿਥੇ ਆਪਣੇ ਧਾਰਮਿਕ ਫ਼ਰਜ਼ਾਂ ਪ੍ਰਤੀ ਚੇਤੰਨਤਾ ਪੈਦਾ ਹੋ ਰਹੀ ਹੈ, ਉਥੇ ਹੀ ਸਮਾਜਿਕ ਬੁਰਾਈਆਂ ਖਿਲਾਫ਼ ਵੀ ਲਹਿਰ ਬਣੀ ਹੋਈ ਹੈ। ਇਸ ਮੌਕੇ ਦੌੜਾਕ ਸ੍ਰੀ ਮਨੋਜ ਕੁਮਾਰ ਨੇ ਕਿਹਾ ਕਿ ਅਟਾਰੀ ਸਰਹੱਦ ਤੋਂ ਦਿੱਲੀ ਤੱਕ ਦੌੜ ਲਗਾਉਣ ਦਾ ਮੰਤਵ ਨੌਜੁਆਨੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਣਾ ਦੇਣਾ ਹੈ।

ਉਨ੍ਹਾਂ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਉਹ ਖੇਡਾਂ ਨਾਲ ਜੁੜਨ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਦੇ ਰਹਿਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਹਾਕੀ ਕੋਚ ਸ. ਸੁਰਜੀਤ ਸਿੰਘ, ਸ. ਬਖ਼ਸ਼ੀਸ ਸਿੰਘ, ਸ. ਗੁਰਮੀਤ ਸਿੰਘ, ਸੂਚਨਾ ਅਧਿਕਾਰੀ ਸ. ਹਰਿੰਦਰ ਸਿੰਘ, ਸ. ਸਰਬਜੀਤ ਸਿੰਘ ਆਦਿ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...