Friday, March 29, 2024

ਵਾਹਿਗੁਰੂ

spot_img
spot_img

ਨਸ਼ਿਆਂ `ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਵੱਲੋਂ ਕਾਰਵਾਈ, ਸਾਢੇ 4 ਸਾਲਾਂ `ਚ 1785 ਤਸਕਰ ਕੀਤੇ ਕਾਬੂ: ਦੀਪਕ ਹਿਲੌਰੀ

- Advertisement -

ਯੈੱਸ ਪੰਜਾਬ
ਫ਼ਾਜ਼ਿਲਕਾ, 24 ਜੂਨ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨੂੰ ਪੂਰਾ ਕਰਨ ਦੇ ਮੰਤਵ ਤਹਿਤ ਫ਼ਾਜ਼ਿਲਕਾ ਪੁਲਿਸ ਵੱਲੋਂ ਸਮੇਂ-ਸਮੇਂ `ਤੇ ਕਾਰਵਾਈਆਂ ਕਰਦਿਆਂ ਨਸ਼ਾ ਤਸਕਰਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ਾ ਬਰਾਮਦ ਕੀਤਾ ਗਿਆ ਹੈ।

ਇਸ ਦੇ ਨਾਲ-ਨਾਲ ਮਾਮਲੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ।ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਦੀਪਕ ਹਿਲੌਰੀ ਨੇ ਦਿੱਤੀ।ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਰਥਕ ਹੰਭਲੇ ਮਾਰੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫ਼ਾਜ਼ਿਲਕਾ ਸ਼੍ਰੀ ਦੀਪਕ ਹਿਲੋਰੀ ਨੇ ਦੱਸਿਆ ਕਿ ਪਿਛਲੇ ਸਾਢੇ 4 ਸਾਲਾਂ `ਚ ਨਸ਼ਾ ਤਸਕਰੀ ਦੇ ਵੱਖ-ਵੱਖ 1294 ਮਾਮਲੇ ਦਰਜ ਕੀਤੇ ਗਏ ਅਤੇ 1785 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਕੋਲੋਂ ਇਸ ਸਮੇਂ ਦੌਰਾਨ 100 ਕਿੱਲੋ 510 ਗ੍ਰਾਮ ਹੈਰੋਇਨ, 5 ਗ੍ਰਾਮ ਸਮੈਕ, 76 ਕਿੱਲੋ 619 ਗ੍ਰਾਮ ਅਫ਼ੀਮ, 8677 ਕਿੱਲੋ 140 ਗ੍ਰਾਮ ਭੁੱਕੀ, 37 ਕਿੱਲੋ 290 ਗ੍ਰਾਮ ਗਾਂਜਾ, 1 ਕਿਲੋ 477 ਗ੍ਰਾਮ ਨਾਰਕੋਟਿਕਸ ਪਾਊਡਰ, 10 ਲਿਟਰ ਨਸ਼ੀਲਾ ਘੋਲ, 194 ਬੌਤਲਾਂ, 205 ਟੀਕੇ ਅਤੇ 1605298 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ।ਇਸ ਤੋਂ ਇਲਾਵਾ 16 ਲੱਖ 5 ਹਜ਼ਾਰ 697 ਰੁਪਏ ਦੀ ਡਰਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਤਸਕਰੀ ਰੋਕਣ ਲਈ ਗੁਆਂਢੀ ਸੂਬਿਆਂ ਤੋਂ ਆਉਂਦੇ ਰਸਤਿਆਂ `ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਦੋ ਪਹੀਆ ਵਾਹਨਾਂ, ਬੱਸਾਂ, ਟਰੱਕਾਂ ਅਤੇ ਜੀਪਾਂ/ਕਾਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ।

ਨਸ਼ਾ ਤਸਕਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਉਥੇ ਰਹਿੰਦੇ ਨਸ਼ਾ ਤਸਕਰਾਂ ਵਿਰੁੱਧ ਸਾਂਝੇ ਆਪ੍ਰੇਸ਼ਨ ਚਲਾਉਣ ਲਈ ਕਾਰਵਾਈਆਂ ਆਰੰਭੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...