Friday, March 29, 2024

ਵਾਹਿਗੁਰੂ

spot_img
spot_img

ਨਸ਼ਿਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲੇ: ਰਾਜਪਾਲ ਪੁਰੋਹਿਤ ਨੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਮੀਟਿੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਫਰਵਰੀ, 2023:
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ। ਅੱਜ ਇਸ ਮੁੱਦੇ ਉਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਸੱਦਾ ਦਿੱਤਾ ਹੈ ਕਿ ਇਹ ਪਾਕਿਸਤਾਨ ਵੱਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਹੈ ਅਤੇ ਇਸ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ।

ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ,ਪ੍ਰਭਾਰੀ ਸੈਕਟਰੀ ਸ੍ਰੀ ਸਰਵਜੀਤ ਸਿੰਘ ਤੇ ਸ੍ਰੀ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਸ ਜਸਕਰਨ ਸਿੰਘ, ਆਈ ਜੀ ਸ੍ਰੀ ਮੋਹਨੀਸ਼ ਚਾਵਲਾ, ਡੀ ਆਈ ਜੀ ਸ ਰਣਜੀਤ ਸਿੰਘ ਢਿਲੋਂ, ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਤਰਨਤਾਰਨ ਦੇ ਡੀ ਸੀ ਸ੍ਰੀ ਰਿਸ਼ੀਪਾਲ ਸਿੰਘ ਤੇ ਐਸ ਐਸ ਪੀ ਸ੍ਰੀ ਗੁਰਮੀਤ ਸਿੰਘ ਚੌਹਾਨ, ਅੰਮ੍ਰਿਤਸਰ ਦੇ ਐਸ ਐਸ ਪੀ ਸ੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਨਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਬਾਰੇ ਜੋ ਮੰਗਾਂ ਮੈਨੂੰ ਦਿੱਤੀਆਂ ਸਨ ਮੈਂ ਉਨ੍ਹਾਂ ਦੀ ਪੁਰਜੋਰ ਸਿਫਾਰਸ਼ ਕੇਂਦਰ ਨੂੰ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਗਨੀ ਵੀਰ ਭਰਤੀ ਵਿਚ ਪੰਜਾਬ ਦਾ ਕੋਟਾ ਵਧਾਉਣ ਦੀ ਵਕਾਲਤ ਵੀ ਉਨ੍ਹਾਂ ਕੇਂਦਰ ਕੋਲ ਕੀਤੀ ਹੈ ਅਤੇ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਕੇਸ ਭੇਜਿਆ ਹੈ।

ਡੀ ਜੀ ਪੀ ਸ੍ਰੀ ਗੌਰਵ ਯਾਦਵ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਨਸ਼ੇ ਅਤੇ ਹਥਿਆਰਾਂ ਦੇ ਜਖੀਰੇ ਫੜਨ ਦੇ ਵੇਰਵੇ ਸਾਂਝੇ ਕੀਤੇ, ਜਿਸ ਦੀ ਸਰਾਹਨਾ ਰਾਜਪਾਲ ਪੰਜਾਬ ਨੇ ਵੀ ਕੀਤੀ। ਉਨ੍ਹਾਂ ਪੁਲਿਸ ਨੂੰ ਖੁਫੀਆ ਤੰਤਰ ਦੀ ਮਜਬੂਤੀ ਅਤੇ ਲੋਕਾਂ ਦਾ ਸਾਥ ਲੈਣ ਲਈ ਕਿਹਾ ਤਾਂ ਜੋ ਨਸ਼ੇ ਦੀ ਸਮੱਸਿਆ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...