Friday, April 19, 2024

ਵਾਹਿਗੁਰੂ

spot_img
spot_img

ਨਸ਼ਿਆਂ ਵਿਰੁੱਧ ਹਫ਼ਤਾ ਚੱਲੀ ਮੁਹਿੰਮ ਦੌਰਾਨ 855 ਨਸ਼ਾ ਤਸਕਰ, ਸਪਲਾਇਰ ਗ੍ਰਿਫ਼ਤਾਰ: ਦਿਨਕਰ ਗੁਪਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021 –
ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਹਫ਼ਤਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿਚੋਂ 855 ਨਸ਼ਾ ਤਸ਼ਕਰਾ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਅਧੀਨ 672 ਐਫਆਈਆਰ ਦਰਜ ਕੀਤੀਆਂ। ਇਹ ਮੁਹਿੰਮ 25 ਫਰਵਰੀ, 2021 ਨੂੰ ਸ਼ੁਰੂ ਹੋਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਵੱਲੋਂ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਾਕਾਬੰਦੀ, ਤਲਾਸ਼ੀ ਮੁਹਿੰਮ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕੇ ਲਗਾ ਕੇ 16 ਕਿੱਲੋ ਹੈਰੋਇਨ, 35 ਕਿਲੋ ਅਫੀਮ, 46 ਕਿੱਲੋ ਗਾਂਜਾ, 12 ਕੁਇੰਟਲ ਭੁੱਕੀ ਅਤੇ 4.61 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੇ ਵੀ ਬਰਾਮਦ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਿਸ ਨੇ ਨਸ਼ਾ ਤਸਕਰਾਂ/ਸਪਲਾਇਰਾਂ ਵੱਲੋਂ ਗੈਰਕਨੂੰਨੀ ਢੰਗ ਨਾਲ ਬਣਾਈ 9.66 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਲਈ 18 ਪ੍ਰਸਤਾਵ ਤਿਆਰ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਪੁਲਿਸ ਨੇ ਐਨਡੀਪੀਐਸ ਮਾਮਲਿਆਂ ਦੇ 34 ਘੋਸ਼ਿਤ ਅਪਰਾਧੀਆਂ (ਪੀਓਜ਼) ਨੂੰ ਵੀ ਗ੍ਰਿਫ਼ਤਾਰ ਕੀਤਾ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ ਪੰਜਾਬ ਪੁਲਿਸ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ।

ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਸਮੇਂ ਸਮੇਂ ’ਤੇ ਵਿਆਪਕ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...