Friday, May 3, 2024

ਵਾਹਿਗੁਰੂ

spot_img
spot_img

ਨਹੀਂ ਰਹੇ ਦੀਪ ਸਿੱਧੂ – ਅਦਾਕਾਰ ਅਤੇ ਕਿਸਾਨ ਅੰਦਲਨ ਦੇ ਵੱਡੇ ਚਿਹਰੇ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ

- Advertisement -

ਯੈੱਸ ਪੰਜਾਬ
ਸੋਨੀਪਤ, 15 ਫ਼ਰਵਰੀ, 2022:
ਫ਼ਿਲਮ ਅਦਾਕਾਰ ਅਤੇ ਕਿਸਾਨ ਅੰਦੋਲਨ ਦੇ ਇਕ ਵੱਡੇ ਚਿਹਰੇ ਦੀਪ ਸਿੱਧੂ ਦੀ ਅੱਜ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਖ਼ਰਖੌਦਾ ਥਾਣੇ ਦੇ ਐੱਸ.ਐਚ.ੳ. ਸ: ਜਸਪਾਲ ਸਿੰਘ ਅਨੁਸਾਰ ਉਨ੍ਹਾਂ ਦੇ ਨਾਲ ਉਨ੍ਹਾ ਦੀ ਸਕਾਰਪੀਓ ਗੱਡੀ ਵਿੱਚ ਸਫ਼ਰ ਕਰ ਰਹੀ ਇਕ ਮਹਿਲਾ ਮਿੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਮਹਿਲਾ ਮਿੱਤਰ ਅਮਰੀਕਾ ਤੋਂ ਦੱਸੀ ਜਾ ਰਹੀ ਹੈ ਅਤੇ ਉਸਦਾ ਨਾਂਅ ਰੀਨਾ ਰਾਏ ਹੈ। ਉਸਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਦੀਪ ਸਿੱਧੂ ਦਿੱਲੀ ਤੋਂ ਖ਼ੁਦ ਆਪਣਾ ਵਾਹਨ ਡਰਾਈਵ ਕਰਕੇ ਵਾਪਸ ਆ ਰਹੇ ਸਨ ਜਦ ਲਗਪਗ 9 ਵਜੇ ਉਨ੍ਹਾਂ ਦੀ ਸਕਾਰਪੀਓ ਕੇ.ਐਮ.ਪੀ. ਮਾਰਗ ’ਤੇ ਇਕ ਖੜ੍ਹੇ ਹੋਏ ਕੰਟੇਨਰ ਮਗਰ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਦੀਪ ਸਿੱਧੂ ਮੌਕੇ ’ਤੇ ਹੀ ਦਮ ਤੋੜ ਗਏ।

ਉਨ੍ਹਾਂ ਦੀ ਮ੍ਰਿਤਕ ਦੇਹ ਸੋਨੀਪਤ ਦੇ ਖਰਖ਼ੌਦਾ ਸਥਿਤ ਹਸਪਤਾਲ ਵਿਖ਼ੇ ਲਿਜਾਈ ਗਈ ਹੈ।

ਇਹ ਸੰਜੋਗ ਹੀ ਰਿਹਾ ਕਿ ਉਸੇ ਕਿਸਾਨ ਅੰਦੋਲਨ ਵਾਲੀ ਥਾਂ ’ਤੇ ਹੀ ਦੀਪ ਸਿੱਧੂ ਦਾ ਅੰਤ ਹੋਇਆ ਜਿਸ ਕਿਸਾਨ ਅੰਦੋਲਨ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ ਪਰ ਬਾਅਦ ਵਿੱਚ ਉਹ ਕਈ ਤਰ੍ਹਾਂ ਦੇ ਵਿਵਾਦਾਂ ਵਿੱਚ ਘਿਰ ਗਏ।

ਕਿਸਾਨ ਅੰਦੋਲਨ ਦੌਰਾਨ ਹੀ 26 ਜਨਵਰੀ ਨੂੰ ਲਾਲ ਕਿਲਾ ਹਿੰਸਾ ਵਿੱਚ ਉਹਨਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਅਤੇ ਬਹੁਤ ਮੁਸ਼ਕਿਲ ਨਾਲ ਉਨ੍ਹਾਂ ਦੀ ਜ਼ਮਾਨਤ ਹੋਈ ਸੀ। ਜ਼ਿਕਰਯੋਗ ਹੈ ਕਿ ਅੱਜ ਉਨ੍ਹਾਂ ਦੇ ਨਾਲ ਇਸ ਮੰਦਭਾਗੇ ਹਾਦਸੇ ਮੌਕੇ ਬਾਲ ਬਾਲ ਬਚ ਗਈ ਉਹਨਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਉਸ ਵੇਲੇ ਵੀ ਚਰਚਾ ਵਿੱਚ ਆਈ ਸੀ ਜਦ ਦਿੱਲੀ ਵਿੱਚ ਆਪਣੇ ਖਿਲਾਫ਼ ਦਰਜ ਕੇਸ ਦੇ ਸਮੇਂ ਦੌਰਾਨ ਗ੍ਰਿਫ਼ਤਾਰੀ ਤੋਂ ਬਚ ਰਹੇ ਦੀਪ ਸਿੱਧੂ ਦੀ ਫ਼ੇਸਬੁੱਕ ਵਿਦੇਸ਼ ਤੋਂ ਚੱਲਣ ਦਾ ਮਾਮਲਾ ਗਰਮਾਇਆ ਸੀ।

ਜ਼ਿਕਰਯੋਗ ਹੈ ਕਿ 26 ਜਨਵਰੀ ਲਾਲ ਕਿਲ੍ਹਾ ਮਾਮਲੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੀਪ ਸਿੱਧੂ ਤੋਂ ਨਾਤਾ ਤੋੜ ਲਿਆ ਸੀ ਅਤੇ ਉਸਦੀ ਮੋਰਚੇ ਦੀਆਂ ਸਟੇਜਾਂ ’ਤੇ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਦੀਪ ਸਿੱਧੂ ਦੇ ਖਿਲਾਫ਼ ਲਾਲ ਕਿਲ੍ਹਾ ਹਿੰਸਾ ਮਾਮਲਾ ਅਜੇ ਵੀ ਲੰਬਿਤ ਸੀ ਅਤੇ ਉਹ ਇਹ ਕੇਸ ਅਜੇ ਭੁਗਤ ਰਹੇ ਸਨ।

ਪੰਜਾਬ ਚੋਣਾਂ ਵਿੱਚ ਉਹ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਲਈ ਚੋਣ ਪ੍ਰਚਾਰ ਕਰ ਰਹੇ ਸਨ।

ਮੁਕਤਸਰ ਜ਼ਿਲ੍ਹੇ ਦੇ ਪਿੰਡ ਉਦੇਕਰਨ ਨਾਲ ਸੰਬੰਧਤ ਦੀਪ ਸਿੱਧੂ ਐਡਵੋਕੇਟ ਜਸਪਾਲ ਸਿੰਘ ਦੇ ਬੇਟੇ ਸਨ ਅਤੇ ਆਪ ਵੀ ਐਡਵੋਕੇਟ ਸਨ। ਬਾਅਦ ਵਿੱਚ ਉਹ ਮੁੰਬਈ ਚਲੇ ਗਏ ਜਿੱਥੇ ਉਨ੍ਹਾਂ ਨੇ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਪੰਜਾਬੀ ਫ਼ਿਲਮਾਂ ਵੀ ਬਣਾਈਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...