Saturday, April 27, 2024

ਵਾਹਿਗੁਰੂ

spot_img
spot_img

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

- Advertisement -

ਯੈੱਸ ਪੰਜਾਬ
ਖੰਨਾ, 24 ਫ਼ਰਵਰੀ, 2021:
ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ।

ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ ਨਾਲ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਅਤੇ ਪੰਜਾਬੀ ਗਾਇਕੀ ਨੂੰ ਪਿਆਰ ਕਰਨ ਵਾਲਿਆਂ ਵਿੱਚ ਸੋਗ ਦੀ ਲਹਿਰ ਹੈ।

ਉਨ੍ਹਾਂ ਨੇ ਅੱਜ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਖ਼ੇ ਆਖ਼ਰੀ ਸਾਹ ਲਏ। ਉਹ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ ਜਿਸ ਮਗਰੋਂ ਉਨ੍ਹਾਂ ਦੀ ਹਾਲਤ ਲਗਾਤਾਰ ਨਿਘਰਦੀ ਗਈ। ਇਸ ਤੋਂ ਪਹਿਲਾਂ ਉਹ ਲੁਧਿਆਣਾ ਵਿਖ਼ੇ ਵੀ ਦਾਖ਼ਲ ਰਹੇ।

ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਨਾਮਵਰ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ ਅਤੇ ਦੋ ਬੇਟੇ ਆਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੂੰ ਛੱਡ ਗਏ ਹਨ।

15 ਜਨਵਰੀ 1961 ਨੂੰ ਜਨਮੇ ਸਰਦੂਲ ਸਿਕੰਦਰ 60 ਸਾਲ ਦੀ ਉਮਰੇ 23 ਫ਼ਰਵਰੀ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ।

ਸਰਦੂਲ ਸਿਕੰਦਰ ਨੇ ਅਨੇਕਾਂ ਸੁਪਰਹਿੱਟ ਪੰਜਾਬੀ ਗੀਤ ਸਰੋਤਿਆਂ ਦੀ ਝੋਲੀ ਪਾਉਣ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ।

ਉਹਨਾਂ ਨੇ ਪੁਲਿਸ ਇਨ ਪਾਲੀਵੁੱਡ, ਜੱਗਾ ਡਾਕੂ, ਖੁਸ਼ੀਆਂ, ਪਿੰਡ ਦੀ ਕੁੜੀ, ਚੂੜੀਆਂ, ਪੰਚਾਇਤ, ਛਨਕਾਟਾ ਅਤੇ ਕੱਢਤੀਆਂ ਕਸਰਾਂ ਫ਼ਿਲਮਾਂ ਵਿੱਚ ਕੰਮ ਕੀਤਾ।

ਉਨ੍ਹਾਂ ਵੱਲੋਂ ਗਾਏ ਸੁਪਰਹਿੱਟ ਗੀਤਾਂ ਵਿੱਚ ਹੇਠ ਲਿਖ਼ੇ ਗ਼ੀਤ ਸ਼ਾਮਲ ਹਨ।

ਇਕ ਚਰਖ਼ਾ ਗਲੀ ਦੇ ਵਿੱਚ ਡਾਹ ਲਿਆ

ਫੁੱਲਾਂ ਦੀਏ ਕੱਚੀਏ ਵਪਾਰਣੇ

ਤੇਰਾ ਲਿਖ਼ ਦੂੰ ਸਫ਼ੈਦਿਆਂ ’ਤੇ ਨਾਂਅ ਜਿੰਨੇ ਨੀ ਜੀ.ਟੀ.ਰੋਡ ਦੇ ਉੱਤੇ

ਹੁਸਨਾਂ ਦੇ ਮਾਲਕੋ

ਇਕ ਕੁੜੀ ਦਿੱਲ ਉੱਤੇ ਛਾ ਗਈ

ਖ਼ਤ ਟੁਕੜੇ ਟੁਕੜੇ ਕਰ ਦੇਣੇ, ਮੈਂ ਸਾੜ ਦੇਣਾ ਤਸਵੀਰਾਂ ਨੂੰ

ਮੌਤ ਵੀ ਨੀ ਆਉਣੀ

ਨਜ਼ਰਾਂ ਤੋਂ ਗਿਰ ਗਈ

ਕਾਹਤੋਂ ਠੋਕਰਾਂ ਤੂੰ ਮਾਰੇਂ ਅੱਗੇ ਬੜੇ ਦੁੱਖ ਝੱਲੇ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...