Friday, March 29, 2024

ਵਾਹਿਗੁਰੂ

spot_img
spot_img

ਨਹੀਂ ਰਿਹਾ ਰਿਤਿਕ ਰੌਸ਼ਨ! ਕਰੜੀ ਮੁਸ਼ੱਕਤ ਤੋਂ ਬਾਅਦ ਵੀ ਨਹੀਂ ਬਚਾਈ ਜਾ ਸਕੀ ਬੋਰਵੈਲ ਵਿੱਚ ਡਿੱਗੇ ਬੱਚੇ ਦੀ ਜਾਨ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 22 ਮਈ, 2022:
ਜ਼ਿਲ੍ਹਾ ਪ੍ਰਸ਼ਾਸਨ, ਫੌਜ ਅਤੇ ਐਨ.ਡੀ.ਆਰ.ਐਫ. ਵਲੋਂ ਕੀਤੀ ਕੜੀ ਮੁਸ਼ੱਕਤ ਤੋਂ ਬਾਅਦ ਜਿਥੇ ਬੋਰਵੈਲ ਵਿਚ ਡਿੱਗੇ ਬੱਚੇ ਨੂੰ ਬਾਹਰ ਕੱਢ ਲਿਆ ਗਿਆ, ਉਥੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪਿੰਡ ਖਿਆਲਾ ਬੁਲੰਦਾ ਵਿਖੇ ਬੋਰਵੈਲ ਵਿਚ ਡਿੱਗੇ ਕਰੀਬ 6 ਸਾਲ ਦੇ ਬੱਚੇ ਰਿਤਿਕ ਰੌਸ਼ਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਵਲੋਂ ਬੱਚੇ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਗਏ, ਪਰ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਵੀ ਸਮੇਂ-ਸਮੇਂ ’ਤੇ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ। ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਦੀ ਹਾਜ਼ਰੀ ਵਿਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਐਨ.ਡੀ.ਆਰ.ਐਫ. ਅਤੇ ਫੌਜ ਦੇ ਸਾਂਝੇ ਯਤਨਾਂ ਨਾਲ ਬੱਚੇ ਨੂੰ ਬੋਰਵੈਲ ਵਿਚੋਂ ਕੱਢ ਲਿਆ ਗਿਆ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡਾਕਟਰਾਂ ਵਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਬੱਚੇ ਦੀ ਮੌਤ ਸਾਹ ਘੁਟਣ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਟਾਂਡਾ ਤੋਂ ਇਲਾਵਾ ਹਲਕਾ ਵਿਧਾਇਕ ਦਸੂਹਾ ਕਰਮਜੀਤ ਸਿੰਘ ਘੁੰਮਣ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਸਮੇਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਿੰਡ ਖਿਆਲਾ ਬੁਲੰਦਾ ਵਿਖੇ ਬੱਚੇ ਨੂੰ ਬੋਰਵੈਲ ਵਿਚੋਂ ਬਾਹਰ ਕੱਢਣ ਤੱਕ ਮੌਕੇ ’ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ, ਹਲਕਾ ਵਿਧਾਇਕ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਸ੍ਰੀ ਕਰਮਜੀਤ ਸਿੰਘ ਘੁੰਮਣ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...