Friday, April 26, 2024

ਵਾਹਿਗੁਰੂ

spot_img
spot_img

ਨਾਈਜੀਰੀਅਨ ਔਰਤ ਇੱਕ ਕਿੱਲੋ ਹੈਰੋਇਨ ਸਮੇਤ ਕਾਬੂ; ਐਸ.ਐਸ.ਪੀ. ਨਵਜੋਤ ਮਾਹਲ ਨੇ ਕਿਹਾ ‘ਤੋੜੀ ਜਾਵੇਗੀ ਸਪਲਾਈ ਲਾਈਨ’

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ, 14 ਜਨਵਰੀ, 2022 –
ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪ੍ਰੈਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇ ਨਜ਼ਰ ਇਲੈਕਸ਼ਨ ਕਮਿਸ਼ਨ ਅਤੇ ਉੱਚ ਅਫਸਰਾਂ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਦਿਨ ਅਤੇ ਰਾਤ ਸਮੇਂ ਪੈਟਰੋਲਿੰਗ ਪਾਰਟੀਆਂ ਅਤੇ ਗਸ਼ਤ ਪਾਰਟੀਆਂ ਲਗਾਈਆਂ ਗਈਆਂ ਹਨ।

ਸਮੁੱਚੇ ਜਿਲ੍ਹੇ ਅੰਦਰ ਸਿਫਟਿੰਗ ਨਾਕਾਬੰਦੀ ਕਰਵਾ ਕੇ ਚੈਕਿੰਗ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਸ੍ਰੀ ਸੁਖਨਾਜ ਸਿੰਘ ਡੀ.ਐਸ.ਪੀ. ਸਿਟੀ-1 ਮੋਹਾਲੀ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋਂ ਇੱਕ ਨਸ਼ਾ ਤਸਕਰ ਨਾਈਜ਼ੀਰੀਅਨ ਔਰਤ ਨੂੰ ਸਮੇਤ 1 ਕਿਲੋਗ੍ਰਾਮ ਹੈਰੋਇਨ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਮਾਹਲ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਜਨਵਰੀ ਨੂੰ ਸੀ.ਆਈ.ਏ. ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਇੱਕ ਫੇਥ ਨਾਮ ਦੀ ਨਾਈਜੀਰੀਅਨ ਔਰਤ ਨੇ ਆਪਣੇ ਗਾਹਕਾਂ ਨੂੰ ਫੇਸ-7 ਮੋਹਾਲੀ ਦੇ ਪਾਰਕ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਨੀ ਹੈ।

ਖੁਫੀਆ ਇਤਲਾਹ ਦੇ ਆਧਾਰ ਪਰ ਸੀ.ਆਈ.ਏ ਸਟਾਫ਼ ਮੋਹਾਲੀ ਦੀ ਪੁਲਿਸ ਪਾਰਟੀ ਨੇ ਫੇਸ-1 ਮੋਹਾਲੀ ਦੀ ਪਾਰਕ ਵਿਚੋਂ ਇੱਕ ਨਾਈਜ਼ੀਰੀਅਨ ਔਰਤ ਜਿਸ ਨੇ ਆਪਣਾ ਨਾਮ ਫੇਥ,ਦੱਸਿਆ ਨੂੰ ਕਾਬੂ ਕਰਕੇ ਉਸ ਪਾਸੋਂ 01 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਹੋਣ ਪਰ ਦੋਸ਼ਣ ਵਿਰੁੱਧ ਮੁਕੱਦਮਾ ਨੰਬਰ 05 , 13 ਜਨਵਰੀ 2022 ਅ/ਧ 21,61,85 ਐਨ.ਡੀ.ਪੀ.ਐਸ. ਐਕਟ ਥਾਣਾ ਮਟੌਰ ਵਿਖੇ ਦਰਜ ਰਜਿਸਟਰ ਕਰਵਾ ਉਕੱਤ ਨਾਈਜੀਰੀਅਨ ਔਰਤ ਫੈਥ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਬ੍ਰਾਮਦ ਹੈਰੋਇਨ ਨੂੰ ਕਬਜੇ ਵਿੱਚ ਲਿਆ ਗਿਆ ਹੈ।

ਦੋਸ਼ਣ ਔਰਤ ਫੈਥ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਹੈਰੋਇਨ ਦੀ ਤਸਕਰੀ ਦਾ ਕੰਮ ਲੰਮੇ ਸਮੇਂ ਤੋਂ ਕਰਦੀ ਆ ਰਹੀ ਸੀ, ਦੋਸ਼ਣ ਨੇ ਇਹ ਵੀ ਦੱਸਿਆ ਹੈ ਕਿ ਇਹ ਹੈਰੋਇਨ ਦਿੱਲੀ ਤੋਂ ਸਸਤੇ ਭਾਅ ਲਿਆ ਕੇ ਮੋਹਾਲੀ ਅਤੇ ਖਰੜ ਦੇ ਏਰੀਆ ਵਿੱਚ ਮਹਿੰਗੇ ਰੇਟ ਸਪਲਾਈ ਕਰਦੀ ਸੀ।

ਉਨ੍ਹਾਂ ਦੱਸਿਆ ਉਕੱਤ ਦੋਸਣ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸਕਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਦੀ ਸਪਲਾਈ ਲਾਈਨ ਨੂੰ ਤੋੜਿਆ ਜਾਵੇਗਾ।ਉਨ੍ਹਾਂ ਕਿਹਾ ਦੋਸ਼ਣ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਉਨ੍ਹਾਂ ਦੱਸਿਆ ਇਸ ਮੁਹਿੰਮ ਤਹਿਤ ਪਿਛਲੇ 01 ਮਹੀਨੇ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕਰਕੇ ਰਿਕਵਰੀ ਕਰਵਾਈ ਜਾ ਚੁੱਕੀ ਹੈ ਅਤੇ ਅੱਗੇ ਵਾਸਤੇ ਵੀ ਇਹ ਮੁਹਿੰਮ ਲਗਾਤਾਰ ਪੂਰੀ ਸਖਤੀ ਨਾਲ ਲਾਗੂ ਰਹੇਗੀ ਉਨ੍ਹਾਂ ਦੱਸਿਆ ਐਨ.ਡੀ.ਪੀ.ਐਸ.ਐਕਟ ਤਹਿਤ 40 ਮੁਕੱਦਮੇ ਦਰਜ ਕਰਕੇ 58 ਦੋਸ਼ੀ ਗ੍ਰਿਫਤਾਰ ਕੀਤੇ ਗਏ ਅਤੇ ਵਿੱਚ ਨਸ਼ਾ ਤਸਕਰਾ ਤੋਂ ਕਿ 1,83,343 ਨਸ਼ੀਲੀਆਂ ਗੋਲੀਆ , 5.50 ਕਿਲੋਗ੍ਰਾਮ ਅਫੀਮ, 1.739 ਕਿਲੋਗ੍ਰਾਮ ਹੈਰੋਇਨ ਅਤੇ 159 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ ਇਸ ਤੋਂ ਇਲਾਵਾ ਐਕਸਾਈਜ਼ ਐਕਟ ਤਹਿਤ 61 ਮੁਕੱਦਮੇ ਦਰਜ ਕਰਕੇ 74 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 25000 ਲੀਟਰ ਈ.ਐੱਨ.ਏ ਅਤੇ 2817 ਲੀਟਰ ਸ਼ਰਾਬ ਕਬਜੇ ਵਿੱਚ ਲਈ ਗਈ ਹੈ ।

ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਮਾਹਲ ਨੇ ਦੱਸਿਆ ਕਿ ਅਸਲਾ ਐਕਟ ਤਹਿਤ 07 ਮੁਕੱਦਮੇ ਦਰਜ ਕਰਕੇ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 05 ਪਿਸਟਲ, 13 ਜਿੰਦਾ ਰੌਂਦ, 01 ਰਾਈਫਲ ਫੜ੍ਹੀ ਗਈ ਹੈ। ਉਨ੍ਹਾ ਦੱਸਿਆ ਕਿ ਇੱਕ ਮਹੀਨੇ ਦੇ ਅਰਸੇ ਦੌਰਾਨ 30 ਪੀ.ਓ. ਗਿ੍ਫ਼ਤਾਰ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...