Saturday, April 20, 2024

ਵਾਹਿਗੁਰੂ

spot_img
spot_img

‘ਨਾਈਟ ਕਰਫ਼ਿਊ’ ਦੌਰਾਨ ਐਸ.ਐਚ.ਉ.’ਤੇ ਹਮਲਾ: ਜਲੰਧਰ ਪੁਲਿਸ ਵੱਲੋਂ ਦੋ ਦੋਸ਼ੀ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਜਲੰਧਰ, 11 ਅਪ੍ਰੈਲ, 2021:
ਕੁਝ ਸ਼ਰਾਰਤੀ ਅਨਸਰਾਂ ਵੱਲੋਂ ਐਸ.ਐਚ.ਓ. ‘ਤੇ ਕੀਤੇ ਗਏ ਹਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਹਮਲਾਵਾਰਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਦਕਿ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦੂਜੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਤ ਦੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਐਸ.ਐਚ.ਓ. ਭਾਰਗੋ ਕੈਂਪ ਭਗਵੰਤ ਸਿੰਘ ਵੱਲੋਂ ਭਾਰਗੋ ਨਗਰ ਵਿਖੇ ਐਤਵਾਰ ਨੂੰ ਸਵੇਰੇ ਤੜਕੇ ਗਸ਼ਤ ਕੀਤੀ ਜਾ ਰਹੀ ਜਦੋਂ ਉਨ੍ਹਾਂ ਨੇ ਦੇਖਿਆ ਕਿ ਕੁਝ ਨੌਜਵਾਨ ਉਥੇ ਖੜ੍ਹੇ ਸਨ।

ਉਨ੍ਹਾਂ ਦੱਸਿਆ ਕਿ ਜਦੋਂ ਐਸ.ਐਚ.ਓ.ਵੱਲੋਂ ਉਨ੍ਹਾਂ ਪਾਸੋਂ ਕਰਫ਼ਿਊ ਦੌਰਾਨ ਇਥੇ ਖੜ੍ਹੇ ਹੋਣ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਅਫ਼ਸਰ ਅਤੇ ਉਸ ਦੀ ਸੁਰੱਖਿਆ ‘ਤੇ ਹਮਲਾ ਕਰ ਦਿੱਤਾ।

ਸ. ਭੁੱਲਰ ਨੇ ਦੱਸਿਆ ਕਿ ਐਸ.ਐਚ.ਓ. ਵਲੋਂ ਕੰਟਰੋਲ ਰੂਮ ਨੂੰ ਸੂਚਿਤ ਕਰਨ ‘ਤੇ ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਦੋ ਨੌਜਵਾਨਾਂ ਜਿਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋ ਹੋਰ ਮੁਲਜ਼ਮ ਜਿਨ੍ਹਾਂ ਦੀ ਪਹਿਚਾਣ ਹਰਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਅਵਤਾਰ ਸਿੰਘ ਪੁੱਤਰ ਅਜੀਤ ਸਿੰਘ ਵਜੋਂ ਹੋਈ ਹੈ, ਮੌਕੇ ਤੋਂ ਫਰਾਰ ਗਏ। ਸ੍ਰ.ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਹ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਦੀ ਦੇਖ-ਰੇਖ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਇਨਾਂ ਮੁਲਜ਼ਮਾਂ ਖਿਲਾਫ਼ ਤੇਜ਼ੀ ਨਾਲ ਮੁਕੱਦਮਾ ਚਲਾਉਣ ਤੋਂ ਇਲਾਵਾ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...