Thursday, March 6, 2025
spot_img
spot_img
spot_img
spot_img

ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਮੁਹਿੰਮ ਨਿਰੰਤਰ ਜਾਰੀ ਰਹੇਗੀ – ADC Harjinder Singh Bedi

ਯੈੱਸ ਪੰਜਾਬ
ਕਾਦੀਆਂ (ਬਟਾਲਾ), 31 ਜਨਵਰੀ, 2025

ਜ਼ਿਲ੍ਹਾ ਪ੍ਰਸ਼ਾਸਨ Gurdaspur ਵਲੋਂ ਆਵਾਜਾਈ ਦੀ ਸਹੂਲਤ ਅਤੇ ਲੋਕਾਂ ਦੀ ਮੰਗ ਨੂੰ ਰੱਖਦਿਆਂ ਬਜਾਰਾਂ ਵਿੱਚ ਕੀਤੇ ਨਾਜਾਇਜ਼ ਕਬਜਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਤੜਕਸਾਰ ਕਾਦੀਆਂ ਦੇ ਬਾਜਾਰਾਂ ਵਿੱਚ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ।

ਸ੍ਰੀ Harjinder Singh Bedi, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) Gurdaspur ਦੀ ਅਗਵਾਈ ਹੇਠ ਨਗਰ ਕੌਂਸਲ ਕਾਦੀਆਂ ਦੇ ਈ.ਓ ਭੁਪਿੰਦਰ ਸਿੰਘ ਅਤੇ ਕੌਂਸਲ ਦੀ ਟੀਮ ਵੱਲੋਂ ਅੱਜ ਸਵੇਰੇ ਤੜਕਸਾਰ ਨਗਰ ਕੌਂਸਲ ਦਫਤਰ ਤੋਂ ਲੈਕੇ ਬੱਸ ਸਟੈਂਡ ਕਾਦੀਆਂ ਦੇ ਬਜ਼ਾਰਾਂ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੀ ਟੀਮ ਵੱਲੋਂ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਦੌਰਾਨ ਦੁਕਾਨਾਂ ਦੇ ਅੱਗੇ ਨਜਾਇਜ਼ ਪਾਏ ਵਾਧੇ ਅਤੇ ਰੋਕਾਂ ਨੂੰ ਹਟਾਇਆ ਗਿਆ।

ਗੁਰਦਾਸਪੁਰ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਦੇ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਦੇ ਬਜ਼ਾਰਾਂ ਵਿੱਚ ਕੁਝ ਦੁਕਾਨਦਾਰਾਂ ਵੱਲੋਂ ਨਜਾਇਜ਼ ਕਬਜ਼ੇ ਕਰਨ ਕਰਕੇ ਬਜ਼ਾਰ ਬੇਹੱਦ ਭੀੜੇ ਹੋ ਗਏ ਹਨ ਅਤੇ ਲੋਕਾਂ ਦਾ ਓਥੋਂ ਲੰਘਣਾ ਬਹੁਤ ਮੁਸ਼ਕਲ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਬਜ਼ਾਰਾਂ ਵਿੱਚ ਟਰੈਫਕਿ ਜਾਮ ਲੱਗੇ ਰਹਿੰਦੇ ਹਨ ਅਤੇ ਸਕੂਲੀ ਬੱਚਿਆਂ ਅਤੇ ਕਈ ਵਾਰ ਐਂਬੂਲੈਂਸ ਵੀ ਇਸ ਜਾਮ ਵਿੱਚ ਫਸ ਜਾਂਦੀਆਂ ਸਨ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਨਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਇਸ ਤੋਂ ਪਹਿਲਾਂ ਦੁਕਾਨਦਾਰਾਂ ਨੂੰ ਕਈ ਵਾਰ ਬੇਨਤੀ ਅਤੇ ਮੁਨਾਦੀ ਰਾਹੀਂ ਵੀ ਕਿਹਾ ਗਿਆ ਸੀ ਕਿ ਉਹ ਖ਼ੁਦ ਹੀ ਆਪਣੀਆਂ ਦੁਕਾਨਾਂ ਅੱਗੋਂ ਨਜਾਇਜ਼ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਬਜ਼ੇ ਹਟਾਏ ਵੀ ਸਨ ਪਰ ਫਿਰ ਵੀ ਕੁਝ ਅਜਿਹੇ ਦੁਕਾਨਦਾਰ ਸਨ ਜੋ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਵੀ ਆਪਣੇ ਕਬਜ਼ੇ ਨਹੀਂ ਹਟਾ ਰਹੇ ਸਨ। ਉਨ੍ਹਾਂ ਕਿਹਾ ਕਿ ਆਖ਼ਰ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਜਬੂਰਨ ਕਬਜ਼ੇ ਹਟਾਉਣ ਦੀ ਇਹ ਕਾਰਵਾਈ ਕਰਨੀ ਪਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਖ਼ੁਦ ਹੀ ਆਪਣੀਆਂ ਦੁਕਾਨਾਂ ਅੱਗੋਂ ਨਜਾਇਜ਼ ਕਬਜ਼ੇ ਹਟਾ ਲੈਣ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਨਿਰਧਾਰਿਤ ਕੀਤੀ ਜਗ੍ਹਾ ਤੱਕ ਹੀ ਦੁਕਾਨਦਾਰ ਆਪਣਾ ਸਮਾਨ ਰੱਖਣ ਨਹੀਂ ਤਾਂ ਮਜਬੂਰਨ ਦੁਬਾਰਾ ਪ੍ਰਸ਼ਾਸਨ ਵੱਲੋਂ ਸਖ਼ਤ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਗੁਰਦਾਸਪੁਰ ਸ਼ਹਿਰ ਵਿੱਚ ਕੀਤੇ ਗਏ ਨਾਜਾਇਜ਼ ਕਬਜਿਆਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਡੇਰਾ ਬਾਬਾ ਨਾਨਕ, ਫ਼ਤਿਹਗੜ੍ਹ ਚੂੜੀਆਂ, ਦੀਨਾਨਗਰ, ਧਾਰੀਵਾਲ, ਸ੍ਰੀ ਹਰਗੋਬਿੰਦਪੁਰ ਵਿਖੇ ਵੀ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਜਾਵੇਗੀ।

ਇਸੇ ਮੌਕੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਢੀ ਮੁਹਿੰਮ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜ਼ਾਰਾਂ ਵਿਚੋਂ ਨਜਾਇਜ਼ ਕਬਜ਼ੇ ਹਟਣ ਨਾਲ ਜਿੱਥੇ ਟਰੈਫਿਕ ਸੁਚਾਰੂ ਢੰਗ ਨਾਲ ਚੱਲੇਗੀ ਓਥੇ ਸ਼ਹਿਰ ਦੀ ਸਫ਼ਾਈ ਤੇ ਖ਼ੂਬਸੂਰਤੀ ਵਿੱਚ ਵੀ ਵਾਧਾ ਹੋਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ