Thursday, March 28, 2024

ਵਾਹਿਗੁਰੂ

spot_img
spot_img

‘ਨਾਜਾਇਜ਼ ਮਾਈਨਿੰਗ ਕਰਨ ਵਾਲੇ ਭਾਵੇਂ ਕਿੰਨੇ ਰਸੂਖ਼ਦਾਰ ਹੋਣ, ਬਖ਼ਸ਼ੇ ਨਹੀਂ ਜਾਣਗੇ’ – ਅਨਮੋਲ ਗਗਨ ਮਾਨ ਵੱਲੋਂ ਮਾਈਨਿੰਗ ਸਾਈਟ ’ਤੇ ਅਚਨਚੇਤ ਚੈਕਿੰਗ

- Advertisement -

ਯੈੱਸ ਪੰਜਾਬ 
ਐਸ.ਏ.ਐਸ ਨਗਰ, 29 ਨਵੰਬਰ, 2022 –
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਹਲਕਾ ਖਰੜ੍ਹ ਦੇ ਪਿੰਡ ਅਭੀਪੁਰ ਵਿਖੇ ਮਾਇਨਿੰਗ ਪਲਾਟ ਦੀ ਅਚਨਚੇਤ ਚੈਕਿੰਗ ਕੀਤੀ । ਇਸ ਮੌਕੇ ਮਾਇਨਿੰਗ ਪਲਾਂਟ ਵਿਖੇ ਵੱਖ-ਵੱਖ ਥਾਂਵਾ ਤੇ ਤਾਜਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ਜਿਸ ਤੇ ਮੰਤਰੀ ਵੱਲੋਂ ਸਖ਼ਤ ਨੋਟਿਸ ਲੈਦਿਆ ਮਾਇਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਇਸ ਮਾਇਨਿੰਗ ਸਬੰਧੀ ਘੋਖ ਕਰਨ ਅਤੇ ਦੋਸ਼ੀ ਪਾਏ ਜਾਣ ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜ਼ਾਰੀ ਕੀਤੇ ।

ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਖਬ਼ਰ ਮਿਲੀ ਸੀ ਕਿ ਪਿੰਡ ਅਭੀਪੁਰ ਵਿਖੇ ਨਜ਼ਾਇੰਜ ਮਾਇਨਿੰਗ ਦਾ ਕੰਮ ਚੱਲ ਰਿਹਾ ਹੈ ਜਿਸ ਤੇ ਉਨ੍ਹਾਂ ਨੇ ਫੌਰੀ ਤੌਰ ਤੇ ਕਾਰਵਾਈ ਕਰਦਿਆ ਮਾਇਨਿੰਗ ਅਧਿਕਾਰੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕਿ ਮਾਇਨਿੰਗ ਸਾਇਟ ਦੀ ਚੈਕਿੰਗ ਕੀਤੀ ਉਨ੍ਹਾਂ ਦੱਸਿਆ ਕਿ ਇਸ ਮੌਕੇ ਮਾਇਨਿੰਗ ਪਲਾਂਟ ਨਾਲ ਸਬੰਧਿਤ ਕੁਝ ਮਸ਼ੀਨਰੀ ਉਪਲੱਬਧ ਪਾਈ ਗਈ ਅਤੇ ਤਾਜ਼ਾ ਮਾਇਨਿੰਗ ਦੇ ਸੰਕੇਂਤ ਮਿਲੇ ਹਨ ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਇਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਂਣ ਤੇ ਜੇਕਰ ਕੋਈ ਦੋਸ਼ੀ ਪਾਇਆ ਜਾਦਾ ਹੈ ਤਾਂ ਉਸਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਇਨਿੰਗ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਜ਼ਾਇਜ ਮਾਇਨਿੰਗ ਕਰਨ ਵਾਲੇ ਦੋਸ਼ੀ ਭਾਵੇ ਕਿੰਨੇ ਵੀ ਰਸੂਖ ਵਾਲੇ ਕਿਉ ਨਾ ਹੋਣ, ਉਨ੍ਹਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਗੈਰ ਕਾਨੂੰਨੀ ਮਾਇਨਿੰਗ ਵਿੱਚ ਸ਼ਾਮਲ ਪਾਇਆ ਜਾਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਇਸ ਮੌਕੇ ਮਾਇਨਿੰਗ ਵਿਭਾਗ ਦੇ ਐਕਸ਼ੀਅਨ ਰਾਜਿੰਦਰ ਘਈ, ਐਸ.ਡੀ.ਓ ਜੀਵਨਜੋਤ ਸਿੰਘ, ਮਾਜ਼ਰੀ ਦੇ ਨਾਇਬ ਤਹਿਸਲਦਾਰ ਮਨੀਸ਼ ਕੁਮਾਰ ਸੋਲ, ਜੇ.ਈ ਹਰਪ੍ਰੀਤ ਸਿੰਘ, ਮਾਜ਼ਰੀ ਤੋਂ ਐਸ.ਐਚ.ਓ ਹਿੰਮਤ ਸਿੰਘ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...