Saturday, April 20, 2024

ਵਾਹਿਗੁਰੂ

spot_img
spot_img

‘ਨਾਟਿਅਮ ਥਿਏਟਰ ਫ਼ੈਸਟੀਵਲ’ – ਰਾਜਸਥਾਨੀ ਨੌਟੰਕੀ ‘ਭੰਵਰਿਆ ਕਾਲੇਤ’ ਰਾਹੀਂ ਪੇਸ਼ ਕੀਤਾ ਗਿਆ ਕਲਾਕਾਰਾਂ ਦਾ ਦਰਦ

- Advertisement -

ਯੈੱਸ ਪੰਜਾਬ 
ਬਠਿੰਡਾ, 5 ਅਕਤੂਬਰ, 2022 –
ਨਾਟਕ ਦੀ ਆਪਣੀ ਜ਼ੁਬਾਨ ਹੁੰਦੀ ਹੈ, ਜਿਸਨੂੰ ਕਲਾਕਾਰ ਆਪਣੇ ਹੁਨਰ ਰਾਹੀਂ ਪੇਸ਼ ਕਰਦੇ ਹਨ। ਇਸ ਗੱਲ੍ਹ ਦਾ ਸਬੂਤ ਨਾਟਿਅਮ ਪੰਜਾਬ ਵੱਲੋਂ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ, ਪੰਜਾਬ ਸੰਗੀਤ ਨਾਟਕ ਅਕਾਦਮੀ, ਹਰਿਆਣਾ ਕਲਾ ਪ੍ਰੀਸ਼ਦ ਅਤੇ ਸੰਗੀਤ ਨਾਟਕ ਅਕਾਦਮੀ ਦੇ ਸਾਂਝੇ ਸਹਿਯੋਗ ਨਾਲ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 15 ਰੋਜ਼ਾ 11ਵੇਂ ਕੌਮੀ ਨਾਟਕ ਮੇਲੇ ਦੀ ਚੌਥੀ ਸ਼ਾਮ ਵੇਖਣ ਨੂੰ ਮਿਲਿਆ ਜਦੋਂ ਰਾਜਸਥਾਨ ਦੇ ਜੈਪੁਰ ਤੋਂ ਆਈ ਕਲੰਧਰ ਸੋਸਾਇਟੀ ਦੀ ਟੀਮ ਵੱਲੋਂ ਆਪਣੇ ਸੱਭਿਆਚਾਰ ਦਾ ਪ੍ਰਦਰਸ਼ਨ ਕਰਦੇ ਹੋਏ ਰਾਜਸਥਾਨੀ ਨੌਟੰਕੀ ‘ਭੰਵਰਿਆ ਕਾਲੇਤ’ ਦਾ ਮੰਚਨ ਕੀਤਾ ਗਿਆ।

ਸਿਕੰਦਰ ਖਾਨ ਦੀ ਨਿਰਦੇਸ਼ਨਾ ਵਿੱਚ ਪੇਸ਼ ਕੀਤੀ ਗਈ ਰਾਜਸਥਾਨੀ ਭਾਸ਼ਾ ਵਾਲੀ ਇਹ ਨੌਟੰਕੀ ਹੁਣ ਤੱਕ ਦੇ ਪੇਸ਼ ਹੋਏ ਨਾਟਕਾਂ ਤੋਂ ਅਲੱਗ ਸੀ, ਜਿਸ ਵਿੱਚ ਆਪਣੀ ਕਲਾ ਦਾ ਸਹੀ ਮੁੱਲ ਨਾ ਪੈਣ ਕਰਕੇ ਕੁਝ ਕਲਾਕਾਰ ਗਲਤ ਰਾਸਤੇ ‘ਤੇ ਪੈਜਾਂਦੇ ਹਨ ਪਰ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਕਰਮਾਂ ਦਾ ਫਲ ਭੁੱਗਤਣਾ ਪੈਂਦਾ ਹੈ।

ਇਸ ਮੌਕੇ ਪਹੁੰਚੀਆਂ ਸਨਮਾਨਿਤ ਸਖਸ਼ੀਅਤਾਂ ਵਿੱਚ ਪ੍ਰਸਿੱਧ ਮੰਚ ਸੰਚਾਲਕ ਡਾ. ਨਿਰਮਲ ਜੌੜਾ, ਐਮਆਰਐਸਪੀਟੀਯੂ ਤੋਂ ਡੀਐਸਵਾਈਡਬਲਿਊ ਡਾ. ਭੁਪਿੰਦਰਪਾਲ ਸਿੰਘ, ਫਤਿਹ ਗਰੁੱਪ ਆੱਫ ਇੰਸਟੀਟਿਊਸ਼ਨਜ਼ ਤੋਂ ਸੁਖਮੰਦਰ ਸਿੰਘ ਚੱਠਾ, ਫਰੀਦਕੋਟ ਤੋਂ ਪ੍ਰਿੰ ਕੁਮਾਰ ਜਗਦੇਵ ਅਤੇ ਗੁਰਸ਼ਿੰਦਰ ਸਰਾਂ ਵੱਲੋਂ ਸ਼ਮਾ ਰੌਸ਼ਨ ਕਰਕੇ ਸ਼ਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਨਾਟਿਅਮ ਟੀਮ ਨੂੰ ਇਸ ਕੌਮੀ ਆਯੋਜਨ ਲਈ ਵਧਾਈ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...