Friday, April 19, 2024

ਵਾਹਿਗੁਰੂ

spot_img
spot_img

ਨਾਨਕ ਸਿੰਘ ਸੈਂਟਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉੱਘੇ ਨਾਵਲਕਾਰ ਦੇ ਨਾਂਅ ‘ਤੇ ਬਣਿਆ ਸੈਂਟਰ ਸਾਹਿਤ ਪ੍ਰੇਮੀਆਂ ਲਈ ਹੋਵੇਗਾ ਖਿੱਚ ਦਾ ਕੇਂਦਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 06 ਅਕਤੂਬਰ, 2022:
ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਦੀ ਤੀਜੀ ਮੰਜ਼ਿਲ `ਤੇ ਸਥਾਪਤ ਪੰਜਾਬੀ ਦੇ ਉੱਘੇ ਸਾਹਿਤਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਉੱਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵੱਲੋਂ ਕਰ ਦਿੱਤਾ ਗਿਆ ਹੈ ਜਿਸ ਦੇ ਵਿਚ ਸ. ਨਾਨਕ ਸਿੰਘ ਦੀਆਂ ਦੁਰਲੱਭ ਪੁਸਤਕਾਂ ਦੇ ਮੁੱਢਲੇ ਐਡੀਸ਼ਨ, ਹੱਥ ਲਿਖਤਾਂ, ਸਮੁੱਚਾ ਸਾਹਿਤ, ਉਨ੍ਹਾਂ ਨੂੰ ਮਿਲੇ ਵੱਖ ਵੱਖ ਸਨਮਾਨ, ਉਹਨਾਂ ਦਾ ਪੈੱਨ ਤੇ ਤਖ਼ਤੀ, ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਸਾਰੀਆਂ ਚੀਜ਼ਾਂ-ਵਸਤਾਂ, ਕਿਤਾਬਾਂ ਦੇ ਸਰਵਰਕਾਂ ਵਜੋਂ ਚਿੱਤਰਕਾਰ ਸੋਭਾ ਸਿੰਘ ਵੱਲੋਂ ਬਣਾਏ ਗਏ ਮੌਲਿਕ ਚਿੱਤਰ, ਉਨ੍ਹਾਂ ਦੀਆਂ ਤਸਵੀਰਾਂ, ਜੀਵਨ ਦਰਸ਼ਨ ਅਤੇ ਵੱਡੀ ਦੀਵਾਰ ਉੱਪਰ ਲਿਖੀ ਗਈ ਉਨ੍ਹਾਂ ਦੀ ਲਾਈਫ਼ ਲਾਈਨ ਆਦਿ ਸਾਰਾ ਕੁਝ ਸੁਰੱਖਿਅਤ ਰੱਖ ਦਿੱਤਾ ਗਿਆ ਹੈ ਜਿਸ ਨੂੰ ਹੁਣ ਕੋਈ ਵੀ ਆਣ ਕੇ ਇਥੇ ਵੇਖ ਸਕਦਾ ਹੈ ਅਤੇ ਨਾਵਲਕਾਰ ਨਾਨਕ ਸਿੰਘ ਬਾਰੇ ਹੋਰ ਜੋ ਕੋਈ ਵੀ ਸਾਹਿਤਕ ਕੰਮ ਹੈ, ਕਰ ਸਕਦਾ ਹੈ।

ਪਰਿਵਾਰ ਦੇ ਮੈਂਬਰ ਦੀ ਹਾਜ਼ਰ `ਚ ਉਨ੍ਹਾਂ ਵੱਲੋਂ ਸਕਾਲਰਸ਼ਿਪ ਦੇਣ, ਵਰਚੁਅਲ ਸੈਂਟਰ ਬਣਾਉਣ ਅਤੇ ਉਨ੍ਹਾਂ ਦੇ ਪਿੰਡ ਪ੍ਰੀਤ ਨਗਰ `ਚ ਨਾਨਕ ਸਿੰਘ ਨਿਵਾਸ ਨੂੰ ਵੀ ਯਾਦਗਾਰੀ ਬਣਾਉਣ ਦਾ ਐਲ਼ਾਨ ਕੀਤਾ ਹੈ ਜਿਸ ਦੇ ਲਈ ਲਿਟਰੇਰੀ ਫਾਊਂਡੇਸ਼ਨ ਵੱਲੋਂ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਐਲਾਨ ਸ. ਨਾਨਕ ਸਿੰਘ ਦੇ ਪੋਤਰੇ ਨਵਦੀਪ ਸਿੰਘ ਸੂਰੀ ਵੱਲੋਂ ਇਸ ਦਾ ਉਦਘਾਟਨ ਕਰਨ ਤੋਂ ਪਹਿਲਾਂ ਸੈਨੇਟ ਹਾਲ ਵਿਚ ਰੱਖੇ ਉਦਘਾਟਨੀ ਸਮਾਰੋਹ ਸਮੇਂ ਸੰਬੋਧਨ ਕਰਦਿਆਂ ਕੀਤਾ ਗਿਆ ਹੈ।

ਸੀਨੀਅਰ ਆਈ ਐਫ਼ ਐਸ ਅਧਿਕਾਰੀ ਨਵਦੀਪ ਸਿੰਘ ਸੂਰੀ ਨੇ ਨਾਨਕ ਸਿੰਘ ਸੈਂਟਰ ਦੇ ਉਦੇਸ਼ਾਂ ਨੂੰ ਸਾਂਝਿਆਂ ਕਰਦਿਆਂ ਕਿਹਾ ਕਿ ਇਸ ਸੈਂਟਰ ਦਾ ਮਨੋਰਥ ਨਾਨਕ ਸਿੰਘ ਦੀਆਂ ਸਾਹਿਤਕ ਕਿਰਤਾਂ ਨੂੰ ਸਾਂਭਣ ਅਤੇ ਇਸ ਪ੍ਤੀ ਖੋਜ-ਕਾਰਜਾਂ ਨੂੰ ਉਤਸ਼ਾਹਿਤ ਕਰਨ ਨਾਲ ਸਬੰਧਤ ਹੈ ਤਾਂ ਜੋ ਇਹ ਸਾਰਾ ਖ਼ਜ਼ਾਨਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਲਾਹੇਵੰਦ ਸਾਬਿਤ ਹੋ ਸਕੇ। ਉਪਰੰਤ ਮਨੀ ਸੂਰੀ ਨੇ ਵੀਡੀਓਗ੍ਰਾਫੀ ਰਾਹੀਂ ਨਾਨਕ ਸਿੰਘ ਸੈਂਟਰ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ।

ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਉੱਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ ਨੇ ਕੀਤੀ। ਉਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਨਾਨਕ ਸਿੰਘ ਸੈਂਟਰ ਦੀ ਸਥਾਪਨਾ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਣ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਰਾਹੀਂ ਨਾਨਕ ਸਿੰਘ ਦੇ ਸਮੁੱਚੇ ਸਾਹਿਤਕ ਕਾਰਜ ਨੂੰ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਪ੍ਰਦਰਸ਼ਿਤ ਕੀਤਾ ਗਿਆ ਹੈ।

ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਇਸ ਸਮਾਰੋਹ ਦੇ ਸੰਚਾਲਨ ਦੀ ਭੂਮਿਕਾ ਨਿਭਾਈ। ਇਸ ਮੌਕੇ ਉਨ੍ਹਾਂ ਨੇ ਨਾਨਕ ਸਿੰਘ ਦੀ ਤੁਲਨਾ ਟਾਲਸਟਾਏ ਅਤੇ ਮੁਨਸ਼ੀ ਪ੍ਰੇਮਚੰਦ ਨਾਲ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀਆਂ ਭੂਗੋਲਿਕ ਹੱਦਾਂ ਤੋਂ ਪਾਰ ਫੈਲ ਕੇ ਹੋਂਦ ਸਥਾਪਿਤ ਕਰਨ ਵਾਲਾ ਸਾਹਿਤਕਾਰ ਮੰਨਿਆ।

ਇਸ ਮੌਕੇ ਨਾਨਕ ਸਿੰਘ ਦੇ ਸਪੁੱਤਰ ਕੁਲਬੀਰ ਸਿੰਘ ਸੂਰੀ ਨੇ ਉਨ੍ਹਾਂ ਨਾਲ ਬਿਤਾਏ ਜੀਵਨ ਅਨੁਭਵਾਂ ਬਾਰੇ ਗੱਲਬਾਤ ਕਰਦਿਆਂ ਨਾਨਕ ਸਿੰਘ ਨੂੰ ਸਾਦਗੀ ਕੇਂਦਰਤ ਸ਼ਖ਼ਸੀਅਤ ਮੰਨਿਆ। ਉਪਰੰਤ ਸ ਨਾਨਕ ਸਿੰਘ ਲਿਟਰੇਰੀ ਫਾਊਂਂਡੇਸ਼ਨ ਦੇ ਉਪ-ਚੇਅਰਮੈਨ ਜਤਿੰਦਰ ਬਰਾੜ ਨੇ ਨਾਨਕ ਸਿੰਘ ਦੀ ਸਿਰਜਣ ਪ੍ਕਿਰਿਆ ਬਾਰੇ ਬੋਲਦਿਆਂ ਨਾਨਕ ਸਿੰਘ ਨੂੰ ਉੱਚ ਮਾਨਵੀ ਆਦਰਸ਼ਾਂ ਨੂੰ ਸਥਾਪਿਤ ਕਰਨ ਵਾਲਾ ਲੇਖਕ ਮੰਨਿਆ।

ਨਾਨਕ ਸਿੰਘ ਦੇ ਵੱਡੇ ਸਪੁੱਤਰ ਕੰਵਲਜੀਤ ਸਿੰਘ ਸੂਰੀ ਨੇ ਨਾਨਕ ਸਿੰਘ ਦੀ ਸੰਗੀਤਕ ਰੁਚੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੀ ਰਚਨਾ `ਦੂਰ ਕਿਨਾਰਾ` ਵਿੱਚੋਂ ਗੀਤ ਪੇਸ਼ ਕੀਤਾ। ਇਸ ਤੋਂ ਬਾਅਦ ਗਾਇਕ ਹਰਿੰਦਰ ਸੋਹਲ ਨੇ ਨਾਨਕ ਸਿੰਘ ਦੁਆਰਾ ਰਚਿਤ ਗੀਤ “ਅੱਲ੍ਹਾ ਹੀ ਅੱਲ੍ਹਾ” ਕਰਿਆ ਕਰ ਪੇਸ਼ ਕੀਤਾ। ਉਪਰੰਤ ਡਾ. ਗੁਰਉਪਦੇਸ਼ ਸਿੰਘ ਨੇ ਨਵਦੀਪ ਸਿੰਘ ਸੂਰੀ ਦੁਆਰਾ ਪੰਜਾਬੀ ਤੋਂ ਅੰਗਰੇਜ਼ੀ ਵਿਚ ਅਨੁਵਾਦਿਤ ਨਾਨਕ ਸਿੰਘ ਦੀਆਂ ਰਚਨਾਵਾਂ “ਖ਼ੂਨ ਦੇ ਸੋਹਿਲੇ”, “ਖ਼ੂਨੀ ਵਿਸਾਖੀ” ਅਤੇ “ਅੱਗ ਦੀ ਖੇਡ” ਬਾਰੇ ਵਿਚਾਰ ਚਰਚਾ ਕੀਤੀ।

ਸਮਾਰੋਹ ਦੇ ਅਖ਼ੀਰ ਵਿਚ ਪ੍ਰੋ ਸਰਬਜੋਤ ਸਿੰਘ ਬਹਿਲ (ਡੀਨ ਅਕਾਦਮਿਕ ਮਾਮਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਸਮੂਹ ਵਿਦਵਾਨਾਂ , ਅਧਿਆਪਕਾਂ ਤੇ ਵਿਦਿਆਰਥੀਆ ਦਾ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ।ਇਸ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਸਮੂਹ ਵਿਦਵਾਨਾਂ, ਅਦੀਬਾਂ, ਸ਼ਹਿਰ ਦੇ ਪਤਵੰਤੇ ਸੱਜਣਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...