Wednesday, April 24, 2024

ਵਾਹਿਗੁਰੂ

spot_img
spot_img

ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਾਲਕ ਮਕਾਨਾਂ ’ਤੇ ਐਫ.ਆਈ.ਆਰ. ਦਰਜ ਹੋਵੇਗੀ: ਮਨੀਸ਼ਾ ਗੁਲਾਟੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਮਾਰਚ, 2021 –
ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਾਲਕ ਮਕਾਨਾਂ ਖਿਲਾਫ ਐਫ:ਆਈ:ਆਰ ਦਰਜ ਕਰਕੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਅੰਮਿ੍ਰਤਸਰ ਸਥਿਤ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਨਾਂ ਬੱਚੀਆਂ ਨੂੰ ਇੱਥੇ ਮਿਲ ਰਹੀਆਂ ਸਹੂਲਤਾਂ, ਕੀਤੇ ਜਾਂਦੇ ਵਿਵਹਾਰ, ਖੁਰਾਕ ਆਦਿ ਦਾ ਜਾਇਜ਼ਾ ਵੀ ਲਿਆ।

ਮੈਡਮ ਗੁਲਾਟੀ ਨੇ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ ਉਪਰਬੰਤ ਗੱਲਬਾਤ ਕਰਦੇ ਕਿਹਾ ਕਿ ਨਾਰੀ ਨਿਕੇਤਨ ਵਿਖੇ ਰਹਿ ਰਹੀਆਂ ਬੱਚੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਬੱਚੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕੁਝ ਬੱਚੀਆਂ ਵੱਲੋਂ ਇਕ ਅਟੈਂਡੈਂਟ ਦੇ ਖਿਲਾਫ ਸ਼ਿਕਾਇਤ ਕਰਨ ਤੇ ਕਿਹਾ ਕਿ ਇਸ ਅਟੈਂਡੈਂਟ ਨੂੰ ਤੁਰੰਤ ਹੀ ਇਥੋ ਬਦਲਿਆਂ ਜਾਵੇਗਾ ਤੇ ਇਸ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।

ਚੈਕਿੰਗ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜਮਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਵਰਦੀ ਤੋਂ ਬਗੈਰ ਡਿਊਟੀ ਤੇ ਨਾ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਮੁਲਾਜਮ ਬਿਨਾਂ ਵਰਦੀ ਤੋਂ ਡਿਊਟੀ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਨਾਰੀ ਨਿਕੇਤਨ ਵਿਖੇ ਰਹਿ ਰਹੀ ਇਕ ਲੜਕੀ ਨੂੰ ਜਿਸ ਨੂੰ ਕਿ ਇਕ ਐਨ:ਜੀ:ਓ ਵੱਲੋਂ ਸੌਂਪਿਆ ਗਿਆ ਸੀ ਬਾਰੇ ਗੱਲਬਾਤ ਕਰਦਿਆਂ ਕਿਹ ਕਿ ਇਸ ਨੂੰ ਤੁਰੰਤ ਵੈਸਟ ਬੰਗਾਲ ਵਿਖੇ ਆਪਣੇ ਘਰ ਭੇਜਣ ਦੇ ਆਦੇਸ਼ ਦਿੱਤੇ।

ਉਨ੍ਹਾਂ ਨੇ ਨਾਰੀ ਨਿਕੇਤਨ ਦੀ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਗੁੰਮਸ਼ੁਦਾ ਬੱਚਿਆਂ ਦਾ ਡਾਟਾ ਤੁਰੰਤ ਅਪਲੋਡ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਹਿਲਾ ਕਮਿਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਅਤੇ ਲੇਬਰ ਵਿਭਾਗ ਨਾਲ ਤਾਲਮੇਲ ਕਰਕੇ ਘਰਾਂ ਵਿੱਚ ਕੰਮ ਕਰ ਰਹੀਆਂ ਬੱਚੀਆਂ ਦਾ ਸਰਵੇ ਕਰਕੇ ਡਾਟਾ ਇਕੱਠਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੁਝ ਮਾਲਕ ਮਕਾਨਾਂ ਵੱਲੋਂ ਬੱਚੀਆਂ ਨੂੰ ਖਰੀਦ ਕੇ ਆਪਣੇ ਘਰ ਦਾ ਕੰਮ ਕਰਵਾਇਆ ਜਾਂਦਾ ਹੈ ਅਤੇ ਤਸ਼ੱਦਦ ਵੀ ਕੀਤਾ ਜਾਂਦਾ ਹੈ ’ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਤੰਦੁਰਸਤ ਬੱਚੀਆਂ ਨੂੰ ਸਲਾਈ-ਕਢਾਈ ਆਦਿ ਦਾ ਕੰਮ ਵੀ ਸਿਖਾਇਆ ਜਾਵੇ, ਤਾਂ ਜੋ ਇਹ ਆਪਣਾ ਭਵਿੱਖ ਸੰਵਾਰ ਸਕਣ।

ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੋ ਬੱਚੀਆਂ ਤੰਦਰੁਸਤ ਹਨ, ਉਨਾਂ ਦਾ ਵਿਆਹ ਵੀ ਕੀਤਾ ਜਾਵੇਗਾ। ਮੇੈਡਮ ਗੁਲਾਟੀ ਵੱਲੋਂ ਨਾਰੀ ਨਿਕੇਤਨ ਵਿਖੇ ਚੈਕਿੰਗ ਦੌਰਾਨ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਉਪਰੰਤ ਚੇਅਰਪਰਸਨ ਮੁਨੀਸ਼ਾ ਗੁਲਾਟੀ ਵੱਲੋਂ ਵੂਮੇੈਨ ਸੈਲ ਥਾਣਾ ਬੀ ਡਵੀਜਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਨ੍ਹਾਂ ਦਾ ਰਿਕਾਰਡ ਚੈਕ ਕੀਤਾ। ਉਨ੍ਹਾਂ ਨੇ ਪੁਲਿਸ ਮੁੁਲਾਜਮਾਂ ਨੂੰ ਹਦਾਇਤ ਕੀਤੀ ਕਿ ਵੂਮੈਨ ਸੈਲ ਵਿਖੇ ਇਕ ਮੂਵਮੈਂਟ ਰਜਿਸਟਰ ਲਗਾਇਆ ਜਾਵੇ ਜਿਸ ਵਿੱਚ ਰੋਜਾਨਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਜਾਣ।

ਊੁਨ੍ਹਾਂ ਕਿਹਾ ਕਿ ਜੇਕਰ ਕੋਈ ਸ੍ਰਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਹੀ ਆਨਲਾਈਨ ਕੀਤਾ ਜਾਵੇ ਅਤੇ ਮਿਥੇ ਸਮੇਂ ਅੰਦਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮੈਡਮ ਗੁਲਾਟੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤੁਰੰਤ ਇਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ।

ਇਸ ਮੌਕੇ ਮੈਡਮ ਗੁਲਾਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਵਿਆਹ ਬੰਧਨ ਵਿੱਚ ਬੱਝਣ ਤੋਂ ਪਹਿਲਾਂ ਲੜਕੇ ਲੜਕੀ ਦੇ ਆਪਸ ਵਿੱਚ ਕੌਂਸਲਿੰਗ ਕਰਵਾਈ ਜਾਣੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਵਿਆਹ ਵਰਗੇ ਪਵਿੱਤਰ ਸ਼ਬਦ ਦੀ ਸਮਝ ਲੱਗ ਸਕੇ।

ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਚਾਹੀਦਾ ਹੈ ਕਿ ਉਹ ਸ਼ਾਦੀ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਨੂੰ ਆਪਣੇ ਪੇਕੇ ਪਰਿਵਾਰ ਦੀ ਤਰ੍ਹਾਂ ਪਹਿਲ ਦੇਣ ਤਾਂ ਹੀ ਉਹ ਇਕ ਸੁਖੀ ਜੀਵਨ ਬਤੀਤ ਕਰ ਸਕਦੀਆਂ ਹਨ

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰ ਅਸਿੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ , ਡਿਪਟੀ ਡਾਇਰੈਕਟਰ ਸ੍ਰੀ ਵਿਜੈ ਕੁਮਾਰ, ਏ:ਸੀ:ਪੀ ਮੈਡਮ ਕੰਵਲਦੀਪ ਪੂਰੇਵਾਲ, ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...