Friday, March 29, 2024

ਵਾਹਿਗੁਰੂ

spot_img
spot_img

ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਜਾ ਸਕਣਗੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ: ਸੀ.ਈ.ਉ. ਡਾ.ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022 –
ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤ ਚੋਮ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੋ ਹੋਏ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।

ਉਹਨਾਂ ਦਸਿਆ ਕਿ ਉਮੀਦਵਾਰ ਲਈ ਨਾਮਜਦਗੀ ਪੱਤਰ ਸੀ.ਈ.ਉ./ਡੀ.ਈ.ਉ. ਦੀ ਵੈਬਸਾਇਟ ਤੇ ਵੀ ਉਪਲੰਬਧ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਔਨਲਾਈਨ ਭਰਨ ਉਪਰੰਤ ਪ੍ਰਿੰਟ ਐਫੀਡੈਵਟ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੈਵਟ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨਾਮਜਦਗੀ ਪੱਤਰ ਕਰਵਾਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿੱਚ ਬੁਲਾ ਕੇ ਵੀ ਨਾਮਜਦਗੀ ਪੱਤਰ ਹਾਸਲ ਕਰ ਸਕਦੇ ਹਨ ਤਾਂ ਜੋ ਇੱਕ ਸਮੇਂ ਤੇ ਹੀ ਭੀੜ ਜਮ੍ਹਾ ਨਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਜਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ ਇਸ ਤੋਂ ਇਲਾਵਾ ਖਜ਼ਾਨੇ ਵਿੱਚ ਜਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਉਪਲੱਬਧ ਹੈ।

ਸੀ.ਈ.ਓ ਨੇ ਦੱਸਿਆ ਕਿ ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਿਲ ਕਰ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...