Thursday, March 28, 2024

ਵਾਹਿਗੁਰੂ

spot_img
spot_img

ਨਾਮੀ ਗੈਂਗਸਟਰ ਸੰਨੀ ਯਾਮਾ 4 ਸਾਥੀਆਂ ਸਣੇ ਗ੍ਰਿਫ਼ਤਾਰ, ਜਰਮਨ ਰਿਵਾਲਵਰ ਅਤੇ 80 ਕਾਰਤੂਸ ਬਰਾਮਦ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 17 ਜਨਵਰੀ, 2021:
ਅੰਮ੍ਰਿਤਸਰ ਪੁਲਿਸ ਨੇ ਅੱਜ ਇਕ ਨਾਕਾਬੰਦੀ ਦੌਰਾਨ ਨਾਮਵਰ ਗੈਂਗਸਟਰ ਸੰਨੀ ਯਾਮਾ ਨੂੰ ਉਸਦੇ ਚਾਰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ।

ਫ਼ੜੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ੳਰਫ਼ ਸੰਨੀ ਯਾਮਾ, ਦਲਜੀਤ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਚੰਨ ਵਜੋਂ ਹੋਈ ਹੈ।

ਥਾਣਾ ਵੱਲ੍ਹਾ ਦੀ ਪੁਲਿਸ ਅਨੁਸਾਰ ਅਪਰਬਾਰੀ ਦੋਆਬ ਨਹਿਰ ’ਤੇ ਸਨਿਚਰਵਾਰ ਰਾਤ ਲਾਏ ਇਕ ਨਾਕੇ ਦੌਰਾਨ ਇਕ ਬਿਨਾਂ ਨੰਬਰ ਦੀ ਨਵੀਂ ਇਨੋਵਾ ਗੱਡੀ ਨੂੰ ਰੋਕਿਆ ਗਿਆ ਤਾਂ ਇਸ ਵਿੱਚ ਉਕਤ ਸਾਰੇ ਸਵਾਰ ਸਵਾਰ ਸਨ। ਇਨ੍ਹਾਂ ਵਿੱਚੋਂ ਸੰਨੀ ਯਾਮਾ ਤੋਂ ਇਕ ਜਰਮਨੀ ਦਾ ਬਣਿਆ ਰਿਵਾਲਵਰ ਅਤੇ ਵੱਡੀ ਗਿਣਤੀ ਵਿੱਚ ਕਾਰਤੂਸ ਬਰਾਮਦ ਹੋਏ।

ਪੁਲਿਸ ਅਨੁਸਾਰ ਸੂਚਨਾ ਸੀ ਕਿ ਬਦਮਾਸ਼ਾਂ ਦਾ ਇਕ ਗਿਰੋਹ ਇਕ ਇਨੋਵਾ ਵਿੱਚ ਗੋਲਡਨ ਗੇਟ ਤੋਂ ਵੱਲਾ ਵੱਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾਵੇਗਾ ਜਿਸ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਗਈ ਸੀ।

ਪੁਲਿਸ ਅਨੁਸਾਰ ਇਨੋਵਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਗੱੜੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਜੋ ਪੁਲਿਸ ਕਰਮੀਆਂ ਵੱਲੋਂ ਨਾਕੇ ’ਤੇ ਰੱਖ਼ਿਆ ਬੈਰੀਕੇਡ ਗੱਡੀ ਦੇ ਅੱਗੇ ਕਰ ਦੇਣ ਨਾਲ ਅਸਫ਼ਲ ਹੋ ਗਈ।

ਸੰਨੀ ਯਾਮਾ ਜਿਸ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿੱਚ ਦਰਜਨ ਅਪਰਾਧਕ ਮਾਮਲੇ ਦਰਜ ਹਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਤੋਂ ਬਰਾਮਦ ਕੀਤਾ ਗਿਆ ਰਿਵਾਲਵਰ ਉਸਨੇ ਸੁਖ਼ਪ੍ਰੀਤ ਵਾਸੀ ਘਨਪੁਰ ਕਾਲੇ ਤੋਂ ਲਿਆ ਹੈ। ਪੁਲਿਸ ਨੇ ਸੁਖ਼ਪ੍ਰੀਤ ਦੇ ਖਿਲਾਫ਼ ਵੀ ਮਾਮਲਾ ਦਰਜ ਕਰ ਲਿਆ ਹੈ।

ਥਾਣਾ ਵੱਲਾ ਦੇ ਇੰਚਾਰਜ ਸੰਜੀਵ ਸ਼ਰਮਾ ਨੇ ਦੱਸਿਆ ਕਿ ਇਨੋਵਾ ਗੱਡੀ ਦਾ ਰਿਕਾਰਡ ਜਾਂਚਿਆ ਜਾ ਰਿਹਾ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਲੋਕ ਕਿਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਪੁਲਿਸ ਨੇ ਦੋਸ਼ੀਆਂ ਅਦਾਲਤ ਵਿੱਚ ਪੇਸ਼ ਕੀਤਾ ਜਿਸ ਨੇ ਇਨ੍ਹਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...