Friday, April 26, 2024

ਵਾਹਿਗੁਰੂ

spot_img
spot_img

ਨਾਮਜ਼ਦਗੀਆਂ ਦੇ ਦੂਜੇ ਦਿਨ ਜਲੰਧਰ ’ਚ 6 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ: ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 27 ਜਨਵਰੀ, 2022 –
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਨਾਮਜ਼ਦਗੀਆਂ ਦੇ ਦੂਜੇ ਦਿਨ ਅੱਜ 6 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਅਤੇ ਜਲੰਧਰ ਉੱਤਰੀ ਵਿਧਾਨ ਸਭਾ ਹਲਕਿਆਂ ਤੋਂ ਤਿੰਨ-ਤਿੰਨ ਉਮੀਦਵਾਰਾਂ ਨੇ ਸਬੰਧਤ ਰਿਟਰਨਿੰਗ ਅਫ਼ਸਰਾਂ ਪਾਸ ਆਪਣੇ ਕਾਗਜ਼ ਦਾਖ਼ਲ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਚਿੱਤਰ ਸਿੰਘ ਨੇ ਕਾਗਜ਼ ਦਾਖ਼ਲ ਕੀਤੇ ਹਨ ਜਦੋਂਕਿ ਹਰਦੇਵ ਸਿੰਘ ਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਮਨਜਿੰਦਰ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।

ਇਸੇ ਤਰ੍ਹਾਂ ਜਲੰਧਰ ਉੱਤਰੀ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕ੍ਰਿਸ਼ਨ ਦੇਵ ਭੰਡਾਰੀ ਅਤੇ ਉਨ੍ਹਾਂ ਦੀ ਕਵਰਿੰਗ ਉਮੀਦਵਾਰ ਨੀਨਾ ਭੰਡਾਰੀ ਨੇ ਕਾਗਜ਼ ਦਾਖ਼ਲ ਕੀਤੇ ਹਨ। ਇਸ ਤੋਂ ਇਲਾਵਾ ਨੈਸ਼ਨਲਿਸਟ ਜਸਟਿਸ ਪਾਰਟੀ ਵੱਲੋਂ ਬਲਜਿੰਦਰ ਸੋਢੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 25 ਜਨਵਰੀ ਨੂੰ ਜਾਰੀ ਕੀਤਾ ਗਿਆ ਸੀ ਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 1 ਫਰਵਰੀ ਹੈ ਅਤੇ 30 ਜਨਵਰੀ ਨੂੰ ਜਨਤਕ ਛੁੱਟੀ ਹੋਣ ਕਾਰਨ ਕੋਈ ਨਾਮਜ਼ਦਗੀ ਪੱਤਰ ਨਹੀਂ ਲਿਆ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 4 ਫਰਵਰੀ ਹੈ। ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਉਮੀਦਵਾਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...