Sunday, December 29, 2024
spot_img
spot_img
spot_img

ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ-ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਦਿੱਤਾ ਵੱਡਾ ਆਦੇਸ਼

ਯੈੱਸ ਪੰਜਾਬ
ਚੰਡੀਗੜ੍ਹ, 19 ਅਕਤੂਬਰ, 2024

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਦਿੱਤੇ ਹਨ ਕਿ ਸੂਬੇ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ-ਪੰਚਾਇਤਾਂ ਦੀਆਂ ਪੈਂਡਿੰਗ ਚੱਲੀਆਂ ਆ ਰਹੀਆਂ ਚੋਣਾਂ ਸੰਬੰਧੀ ਨੋਟੀਫੀਕੇਸ਼ਨ 15 ਦਿਨਾਂ ਦੇ ਅੰਦਰ ਅੰਦਰ ਜਾਰੀ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਾਜ ਸਰਕਾਰ ਨੂੰ ਹੁਣ ਅੰਮ੍ਰਿਤਸਰ, ਜਲੰਧਰ, ਪਟਿਆਲਾ, ਲੁਧਿਆਣਾ ਅਤੇ ਫ਼ਗਵਾੜਾ ਨਗਰ ਨਿਗਮ ਦੀਆਂ ਚੋਣਾਂ ਤੋਂ ਇਲਾਕਾ 42 ਨਗਰ ਕੌਂਸਲਾਂ ਜਾਂ ਫ਼ਿਰ ਨਗਰ ਪੰਚਾਇਤਾਂ ਦੀਆਂ ਲੰਬਿਤ ਚੋਣਾਂ ਲਈ 15 ਦਿਨ ਦੇ ਅੰਦਰ ਅੰਦਰ ਚੋਣਾਂ ਕਰਵਾਉਣ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰਨਾ ਹੋਵੇਗਾ।

ਯਾਦ ਰਹੇ ਕਿ ਸਥਾਨਕ ਸਰਕਾਰਾਂ ਦੀਆਂ ਉਕਤ ਲੰਬਿਤ ਚੋਣਾਂ ਕਰਵਾਉਣ ਨੂੰ ਲੈ ਕੇ 2 ਪੀ.ਆਈ.ਐੱਲ. ਹਾਈਕੋਰਟ ਵਿੱਚ ਪਾਈਆਂ ਗਈਆਂ ਸਨ ਜਿਨ੍ਹਾਂ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ 16 ਅਕਤੂਬਰ ਨੂੰ ਫ਼ੈਸਲਾ ਸੁਣਾ ਦਿੱਤਾ ਸੀ ਪਰ ਇਸ ਦਾ ਮੁਕੰਮਲ ਵੇਰਵੇ ਸਹਿਤ ‘ਆਰਡਰ’ ਅੱਜ ਹੀ ਹਾਈਕੋਰਟ ਦੀ ਵੈਬਸਾਈਟ ’ਤੇ ‘ਅਪਲੋਡ’ ਕੀਤਾ ਗਿਆ ਹੈ।

ਹਾਈਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਰਾਜ ਅੰਦਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋ ਗਿਆ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ