Thursday, April 18, 2024

ਵਾਹਿਗੁਰੂ

spot_img
spot_img

ਨਿਮਰਤਾ ਦੇ ਪੁੰਜ ਸ੍ਰੀ ਗੁਰੂ ਰਾਮਦਾਸ ਜੀ – ਬੀਬੀ ਜਗੀਰ ਕੌਰ

- Advertisement -

ਸਿੱਖੀ ਦੇ ਬੂਟੇ ਦੀ ਜੜ੍ਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਲਗਾਈ ਤੇ ਇਸ ਬੂਟੇ ਦੀ ਪ੍ਰਫੁੱਲਤਾ ਤੇ ਸਾਂਭ-ਸੰਭਾਲ ਅੱਗੋਂ ਉਨ੍ਹਾਂ ਦੇ ਉੱਤਰਾਧਿਕਾਰੀ ਗੁਰੂ ਸਾਹਿਬਾਨ ਨੇ ਆਪਣੇ ਜੀਵਨ-ਕਾਲ ਦੌਰਾਨ ਕਰਦੇ ਰਹੇ। ਇਸ ਤਰ੍ਹਾਂ ਸਿੱਖੀ ਜੀਵਨ-ਜਾਚ ਸਿਖਾਉਣ ਲਈ ਅਕਾਲ ਪੁਰਖ ਦੇ ਹੁਕਮ ਅਨੁਸਾਰ ਇਸ ਕਾਰਜ ਵਾਸਤੇ ਭਾਈ ਲਹਿਣਾ ਜੀ ਤੋਂ ਸ੍ਰੀ ਗੁਰੂ ਅੰਗਦ ਦੇਵ ਜੀ, ਬਾਬਾ ਅਮਰਦਾਸ ਜੀ ਤੋਂ ਸ੍ਰੀ ਗੁਰੂ ਅਮਰਦਾਸ ਜੀ ਅਤੇ ਭਾਈ ਜੇਠਾ ਜੀ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਰੂਪ ਵਿਚ ਪ੍ਰਗਟ ਹੋਏ।

ਸ੍ਰੀ ਗੁਰੂ ਰਾਮਦਾਸ ਜੀ ਨੇ ਚੌਥੇ ਪਾਤਸ਼ਾਹ ਦੇ ਰੂਪ ਵਿਚ ਗੁਰੂ ਨਾਨਕ ਜੋਤਿ ਨੂੰ ਧਾਰਨ ਕੀਤਾ ਅਤੇ ਸਰਬ ਲੋਕਾਈ ਦਾ ਮਾਰਗ ਦਰਸ਼ਨ ਕਰਕੇ ਜੀਵਨ ਜੁਗਤਿ ਸਮਝਾਈ। ਗੁਰੂ ਸਾਹਿਬ ਦੀ ਧੰਨਤਾ ਨੂੰ ਭਾਈ ਸੱਤਾ ਜੀ ਅਤੇ ਭਾਈ ਬਲਵੰਡ ਜੀ ਨੇ ਰਾਮਕਲੀ ਵਾਰ ਵਿਚ ਇਨ੍ਹਾਂ ਸ਼ਬਦਾਂ ਰਾਹੀਂ ਬਿਆਨ ਕੀਤਾ ਹੈ-

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ॥ (ਪੰਨਾ 968)

ਆਪ ਜੀ ਨਿਰਮਲਤਾ ਦੇ ਪੁੰਜ ਸਨ, ਇਸ ਲਈ ਗੁਰਿਆਈ ਦੀ ਜ਼ਿੰਮੇਵਾਰੀ ਚੁੱਕਣ ਲਈ ਅਕਾਲ ਪੁਰਖ ਵੱਲੋਂ ਪ੍ਰਵਾਨਿਤ ਹੋਏ। ਸ੍ਰੀ ਗੁਰੂ ਰਾਮਦਾਸ ਜੀ ਸੰਤੁਸ਼ਟ ਜੀਵਨ ਦੇ ਮਾਲਕ, ਸੰਤ ਸੁਭਾਅ ਤੇ ਸੇਵਾ ਦੀ ਮੂਰਤ ਬਾਬਾ ਹਰਿਦਾਸ ਅਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਪ੍ਰਗਟ ਹੋਏ।

ਆਪ ਜੀ ਦਾ ਆਗਮਨ ਕੱਤਕ ਵਦੀ 2 (25 ਅੱਸੂ) ਸੰਮਤ 1591 (1534 ਈ:) ਨੂੰ ਲਾਹੌਰ ਸ਼ਹਿਰ ਦੀ ਚੂਨਾ ਮੰਡੀ ਵਿਖੇ ਹੋਇਆ। ਛੋਟੀ ਉਮਰੇ ਆਪ ਜੀ ਦੇ ਮਾਤਾ-ਪਿਤਾ ਅਕਾਲ ਚਲਾਣਾ ਕਰ ਗਏ। ਇਨ੍ਹਾਂ ਦੇ ਬਜ਼ੁਰਗ ਨਾਨੀ ਜੀ ਬਾਸਰਕੇ ਗਿੱਲਾਂ ਸ੍ਰੀ ਅੰਮ੍ਰਿਤਸਰ ਵਿਖੇ ਲੈ ਆਏ। ਪਰਿਵਾਰਕ ਗੁਜ਼ਾਰੇ ਲਈ ਇਥੇ ਘੁੰਙਣੀਆਂ ਵੇਚੀਆਂ। ਪੰਥ ਪ੍ਰਕਾਸ਼ ਵਿਚ ਜ਼ਿਕਰ ਹੈ-

ਮਾਤ ਪਿਤਾ ਪਰਲੋਕ ਸਿਧਾਰੇ। ਰਹਿਓ ਨਾਨਕੇ ਸੁਖੀ ਅਪਾਰੇ।
ਬਾਸਰ ਕੇ ਪਿੰਡ ਸੋਊ ਰਹਾਵੈ। ਬੇਚ ਘੁੰਗਣੀ ਕਿ੍ਰਤ ਚਲਾਵੈ।

ਬਾਸਰਕੇ ਸ੍ਰੀ ਗੁਰੂ ਅਮਰਦਾਸ ਜੀ ਦੀ ਪ੍ਰਕਾਸ਼ ਨਗਰੀ ਸੀ। ਇਥੋਂ ਦੇ ਬਹੁਤੇ ਲੋਕ ਗੁਰੂ ਦਰਸ਼ਨਾਂ ਲਈ ਸ੍ਰੀ ਗੋਇੰਦਵਾਲ ਸਾਹਿਬ ਜਾਇਆ ਕਰਦੇ ਸਨ। ਭਾਈ ਜੇਠਾ ਜੀ ਨੇ ਵੀ ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨ ਕੀਤੇ। ਉਹ ਵੀ ਸੰਗਤ ਵਿਚ ਤਨੋ, ਮਨੋ ਸੇਵਾ ਕਰਦੇ ਤੇ ਆਪਣਾ ਗੁਜ਼ਾਰਾ ਘੁੰਙਣੀਆਂ ਵੇਚ ਕੇ ਕਰਦੇ। ਗੁਰਬਾਣੀ, ਸਤਿਸੰਗਤ ਅਤੇ ਗੁਰੂ ਸੇਵਾ ਦਾ ਰੰਗ ਭਾਈ ਜੇਠਾ ਜੀ ਉਪਰ ਚੜ੍ਹਨ ਲੱਗ ਪਿਆ। ਨਿਮਰਤਾ, ਮਿੱਠੀ ਬੋਲ-ਬਾਣੀ, ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਧਿਆਨ ਭਾਈ ਜੇਠਾ ਜੀ ਵੱਲ ਖਿੱਚਿਆ। ਸੇਵਾ, ਘਾਲ ਤੇ ਸਿਰੜ ਨੇ ਭਾਈ ਜੇਠਾ ਜੀ ਨੂੰ ਤੀਜੇ ਪਾਤਸ਼ਾਹ ਜੀ ਦੇ ਨਜ਼ਦੀਕ ਲੈ ਆਂਦਾ। ਸਾਂਝ ਦੀ ਗੰਢ ਪੈਣੀ ਸ਼ੁਰੂ ਹੋ ਗਈ।

ਗੁਰੂ-ਪਰਿਵਾਰ ਦੇ ਨਜ਼ਦੀਕ ਰਹਿੰਦਿਆਂ ਭਾਈ ਜੇਠਾ ਜੀ ਨੇ ਸੇਵਾ ਘਾਲ ਕਮਾਈ ਅਤੇ ਗੁਰਬਾਣੀ ਦਾ ਗਿਆਨ ਪ੍ਰਾਪਤ ਕੀਤਾ। ਸਤਿਗੁਰਾਂ ਦੇ ਪਾਵਨ ਬਚਨਾਂ ਸਦਕਾ ਬੀਬੀ ਭਾਨੀ ਜੀ ਦਾ ਵਿਆਹ ਭਾਈ ਜੇਠਾ ਜੀ ਨਾਲ ਕਰ ਦਿੱਤਾ ਗਿਆ। ਭਾਈ ਜੇਠਾ ਜੀ ਸੇਵਕ ਤੋਂ ਜਵਾਈ ਬਣ ਗਏ ਪਰੰਤੂ ਜਵਾਈ ਭਾਈ ਵਾਲਾ ਰਿਸ਼ਤਾ ਗੁਰੂ-ਦਰਬਾਰੀ ਸੇਵਾ ਵਿਚ ਕਦੇ ਬੋਝ ਨਾ ਬਣਿਆ। ਨਿੱਤ ਦੀ ਤਰ੍ਹਾਂ ਬਾਉਲੀ ਦੀ ਗਾਰ ਕੱਢਣਾ, ਲੰਗਰਾਂ ਦੀ ਸੇਵਾ, ਸੰਗਤਾਂ ਦੀ ਸੇਵਾ ਨਿਰੰਤਰ ਜਾਰੀ ਰਹੀ।

ਇੱਕ ਵਾਰ ਲਾਹੌਰ ਤੋਂ ਆਏ ਸ਼ਰੀਕੇ ਨੇ ਸਿਰ ’ਤੇ ਟੋਕਰਾ ਚੁੱਕੀ ਵੇਖ ਕੇ ਤਾਅਨੇ ਵੀ ਮਾਰੇ, ਪਰ ਜਦੋਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਇਸ ਮਿਹਣੇ ਦਾ ਪਤਾ ਲੱਗਾ ਤਾਂ ਆਪ ਜੀ ਨੇ ਫੁਰਮਾਇਆ ਇਹ ਮਿੱਟੀ ਗਾਰੇ ਦਾ ਟੋਕਰਾ ਨਹੀਂ ਇਹ ਤਾਂ ਦੀਨ ਦੁਨੀ ਦਾ ਸਿਰ ਛੱਤਰ ਹੈ। ਇਹ ਸੁਣ ਭਾਈ ਜੇਠਾ ਜੀ ਦੀਆਂ ਅੱਖਾਂ ਵਿਚੋਂ ਹੰਝੂ ਵਹਿ ਤੁਰੇ। ਤੀਜੇ ਪਾਤਸ਼ਾਹ ਜੀ ਨੇ ਭਾਈ ਜੇਠਾ ਜੀ ਦੀ ਘਾਲ ਤੋਂ ਪ੍ਰਸੰਨ ਹੋ ਕੇ ਮਿੱਟੀ ਦਾ ਟੋਕਰਾ ਸਿਰੋਂ ਲੁਹਾ ਕੇ ਗੁਰਿਆਈ ਦੇ ਛਤਰ ਦੀ ਬਖਸ਼ਿਸ਼ ਕਰ ਦਿੱਤੀ। ਭੱਟ ਸਾਹਿਬਾਨ ਵਰਣਨ ਕਰਦੇ ਹਨ-

ਸਭ ਬਿਧਿ ਮਾਨਿ~ਉ ਮਨੁ ਤਬ ਹੀ ਭਯਉ ਪ੍ਰਸੰਨੁ
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ॥ (ਪੰਨਾ 1399)

ਇਸ ਤਰ੍ਹਾਂ ਭਾਈ ਜੇਠਾ ਜੀ ਸ੍ਰੀ ਗੁਰੂ ਰਾਮਦਾਸ ਜੀ ਦੇ ਰੂਪ ਵਿਚ ਪ੍ਰਵਾਨ ਹੋਏ। ਭਾਈ ਗੁਰਦਾਸ ਜੀ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਿੱਖੀ ਦਾ ਥੰਮ੍ਹ ਦੱਸਦੇ ਹਨ ਅਤੇ ਉਨ੍ਹਾਂ ਨੂੰ ਅਜਿਹਾ ਵਣਜ ਵਪਾਰੀ ਕਿਹਾ ਹੈ ਜੋ ਔਗੁਣਾਂ ਬਦਲੇ ਗੁਣ ਬਖਸ਼ਿਸ਼ ਕਰਦਾ ਹੈ:

ਪੀਊ ਦਾਦੇ ਜੇਵੇਹਾ ਪੜਦਾਦੇ ਪਰਵਾਣੁ ਪੜੋਤਾ।
ਗੁਰਮਤਿ ਜਾਗਿ ਜਗਾਇਦਾ ਕਲਿਜੁਗ ਅੰਦਰਿ ਕੌੜਾ ਸੋਤਾ।
ਦੀਨ ਦੁਨੀ ਦਾ ਥੰਮੁ ਹੁਇ ਭਾਰੁ ਅਥਰਬਣ ਥੰਮਿ੍ਹ ਖਲੋਤਾ।
ਭਉਜਲੁ ਭਉ ਨ ਵਿਆਪਈ ਗੁਰ ਬੋਹਿਥ ਚੜਿ ਖਾਇ ਨ ਗੋਤਾ।
ਅਵਗੁਣ ਲੈ ਗੁਣ ਵਿਕਣੈ ਗੁਰ ਹਟ ਨਾਲੈ ਵਣਜ ਸਓਤਾ। (24-15)

ਸ੍ਰੀ ਗੁਰੂ ਰਾਮਦਾਸ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਉਦਮ ਉਪਰਾਲੇ ਸ਼ੁਰੂ ਕੀਤੇ। ਗੁਰੂ ਘਰ ਦੀ ਹਰ ਪੱਖ ਤੋਂ ਮਜ਼ਬੂਤੀ ਲਈ ਜਿੱਥੇ ਮਸੰਦ ਸੰਸਥਾ ਦੀ ਨੀਂਹ ਰੱਖੀ ਉਥੇ ਸਿੱਖੀ ਦੇ ਨਵੇਂ ਕੇਂਦਰ ਜਿਸ ਨੇ ਆਉਣ ਵਾਲੇ ਸਮੇਂ ਵਿਚ ਕੇਂਦਰੀ ਸਥਾਨ ਦਾ ਗੌਰਵ ਪ੍ਰਾਪਤ ਕਰਨਾ ਸੀ, ਬਾਰੇ ਵਿਉਂਤ ਸੋਚੀ।

ਸ੍ਰੀ ਗੁਰੂ ਅਮਰਦਾਸ ਜੀ ਦੀ ਸੋਚ ਅਨੁਸਾਰ ਚੱਕ ਗੁਰੂ ਦੀ ਨੀਂਹ ਰੱਖੀ ਜੋ ਪਿੱਛੋਂ ਚੱਕ ਰਾਮਦਾਸ ਪੁਰ ਅਤੇ ਫਿਰ ਸ੍ਰੀ ਅੰਮ੍ਰਿਤਸਰ ਦੇ ਨਾਮ ਨਾਲ ਜਾਣਿਆ ਜਾਣ ਲੱਗਾ। ਸ੍ਰੀ ਅੰਮ੍ਰਿਤਸਰ ਸਾਹਿਬ ਅੱਜ ਦੁਨੀਆਂ ਦੇ ਗੌਰਵਮਈ ਇਤਿਹਾਸ ਦਾ ਇਕ ਅਧਿਆਤਮਕ ਕੇਂਦਰ ਹੈ। ਜੋ ਕਿ ਸਿੱਖ ਜਗਤ ਨੂੰ ਚੌਥੇ ਪਾਤਸ਼ਾਹ ਜੀ ਦੀ ਵੱਡੀ ਦੇਣ ਹੈ। ਭੱਟ ਬਾਣੀ ਵਿਚ ਜ਼ਿਕਰ ਹੈ-

ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ॥
ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ॥ (ਪੰਨਾ 1397)

ਸ੍ਰੀ ਗੁਰੂ ਰਾਮਦਾਸ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਭੰਡਾਰ ਮਨੁੱਖਤਾ ਦੀ ਝੋਲੀ ਵਿਚ ਪਾਇਆ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ। ਗੁਰੂ ਪਾਤਸ਼ਾਹ ਜੀ ਦੀ ਬਾਣੀ ਮਨੁੱਖ ਮਾਤਰ ਲਈ ਧਰਮ ਨੂੰ ਧਾਰਨ ਕਰਾਉਣ ਦਾ ਵਸੀਲਾ, ਪ੍ਰੇਮ ਵਿਚ ਲੀਨ ਕਰਨ ਦਾ ਸਾਧਨ, ਸੁੱਖਾਂ ਦੀ ਦਾਤੀ, ਬਿਰਹੋਂ ਪੈਦਾ ਕਰਦੀ, ਗਿਆਨ ਪੈਦਾ ਕਰਕੇ ਆਤਮਕ ਅਨੰਦ ਪ੍ਰਦਾਨ ਕਰਦੀ ਹੈ। ਗਿਆਨੀ ਗਿਆਨ ਸਿੰਘ ਪੰਥ ਪ੍ਰਕਾਸ਼ ਵਿਚ ਗੁਰੂ ਪਾਤਸ਼ਾਹ ਦੀ ਬਾਣੀ ਸਬੰਧੀ ਲਿਖਦੇ ਹਨ-

ਗੁਰੁ ਉਚਰੈਂ ਬਾਨੀ ਅੰਮ੍ਰਤ ਸਾਂਨੀ ਬੇਦ ਅਧਿਕਾਨੀ ਸੁਖਦਾਨੀ।
ਜੋ ਸੁਨ ਨਰ ਨਾਰੀ ਕਟੈਂ ਬਿਕਾਰੀ ਲਹਿ ਫਲ ਚਾਰੀ ਮੁਦ ਖਾਨੀ।

ਸ੍ਰੀ ਗੁਰੂ ਰਾਮਦਾਸ ਜੀ ਦੀਆਂ ਬਹੁਤ ਬਖਸ਼ਿਸ਼ਾਂ ਹਨ। ਉਨ੍ਹਾਂ ਦੇ ਉਪਦੇਸ਼ ਜੀਵਨ ਨੂੰ ਅੰਮ੍ਰਿਤਮਈ ਬਣਾਉਣ ਵਾਲੇ ਹਨ। ਉਨ੍ਹਾਂ ਦੇ ਕਾਰਜ ਮਨੁੱਖ ਨੂੰ ਆਤਮਿਕ ਅਤੇ ਸਮਾਜਿਕ ਵਿਕਾਸ ਅਤੇ ਵਿਗਾਸ ਦਾ ਰਾਹ ਦਿਖਾਉਂਦੇ ਹਨ। ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵਧੇਰੇ ਅਤੇ ਅਸਰਦਾਇਕ ਹੈ। ਮੇਰੀ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਚੌਥੇ ਗੁਰੂ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਦੇ ਦਰਸਾਏ ਹੋਏ ਮਾਰਗ ਅਨੁਸਾਰ ਆਪਣੀਆਂ ਜੀਵਨ ਸੇਧਾਂ ਨਿਰਧਾਰਤ ਕਰੀਏ। ਗੁਰੂ ਸਾਹਿਬ ਵਰਗੀ ਨਿਮਰਤਾ ਦੇ ਧਾਰਨੀ ਬਣੀਏ।

ਬੀਬੀ ਜਗੀਰ ਕੌਰ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...