Thursday, April 18, 2024

ਵਾਹਿਗੁਰੂ

spot_img
spot_img

ਨਿਰਦੋਸ਼ ਫਲਸਤੀਨੀਆਂ ਦੇ ਕਾਤਲ ਇਜ਼ਰਾਈਲੀ ਹਾਕਮਾਂ ਦੀ ਆਰ ਐਮ ਪੀ ਆਈ ਵੱਲੋਂ ਡਟਵੀਂ ਨਿੰਦਿਆ

- Advertisement -

ਯੈੱਸ ਪੰਜਾਬ
ਜਲੰਧਰ, ਮਈ 15, 2021:
ਨਿਰਦੋਸ਼ ਫਲਸਤੀਨੀਆਂ ਦੇ ਕਾਤਲ ਇਜ਼ਰਾਈਲੀ ਹਾਕਮਾਂ ਦੀ ਆਰ ਐਮ ਪੀ ਆਈ ਵੱਲੋਂ ਡਟਵੀਂ ਨਿੰਦਿਆ ਸੰਸਾਰ ਅਮਨ ਦੀ ਰਾਖੀ ਲਈ ਵਿਸ਼ਵ ਭਾਈਚਾਰੇ ਨੂੰ ਆਵਾਜ਼ ਬੁਲੰਦ ਕਰਨ ਦੀ ਕੀਤੀ ਅਪੀਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਨੇ ਨਿਰਦੋਸ਼ ਫਲਸਤੀਨੀ ਨਾਗਰਿਕਾਂ, ਵਿਸ਼ੇਸ਼ ਕਰਕੇ ਇਸਤਰੀਆਂ ਅਤੇ ਬੱਚਿਆਂ ਦੇ ਇਜ਼ਰਾਈਲੀ ਫੌਜਾਂ ਵੱਲੋਂ ਕੀਤੇ ਜਾ ਰਹੇ ਕਤਲੇਆਮ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਅੱਜ ਇੱਥੋਂ ਜ਼ਾਰੀ ਇਕ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਅਤੇ ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ ਨੇ ਕਿਹਾ ਕਿ ਇਜ਼ਰਾਈਲੀ ਫੌਜਾਂ ਵੱਲੋਂ ਰਿਹਾਇਸ਼ੀ ਬਸਤੀਆਂ ਨੂੰ ਉਚੇਚਾ ਨਿਸ਼ਾਨਾ ਬਣਾਇਆ ਜਾਣ ਨਾਲ, ਸੁਤੰਤਰਤਾ ਦੇ ਬੁਨਿਆਦੀ ਅਧਿਕਾਰ ਲਈ ਦਹਾਕਿਆਂ ਤੋਂ ਜੂਝ ਰਹੇ ਫਲਸਤੀਨੀਆਂ ਦੀ ਨਸਲਕੁਸ਼ੀ ਦੀ ਇਜ਼ਰਾਈਲੀ ਹਾਕਮਾਂ ਦੀ ਚਿਰੋਕਣੀ ਮਨਸ਼ਾ ਜੱਗ ਜ਼ਾਹਰ ਹੋਈ ਹੈ।

ਸਾਥੀ ਪਾਸਲਾ ਅਤੇ ਹਰਕੰਵਲ ਨੇ ਕਿਹਾ ਕਿ ਯੂ ਐਨ ਓ ਨੂੰ ਇਜ਼ਰਾਈਲ ਦੇ ਜ਼ਾਲਿਮਾਨਾ ਹਮਲੇ ਵਿਰੁੱਧ ਬਿਆਨ ਜਾਰੀ ਕਰਨ ਤੋਂ ਰੋਕੇ ਜਾਣ ਨਾਲ ਮਨੁੱਖੀ ਅਧਿਕਾਰਾਂ ਦੇ ਆਪੂੰ ਬਣੇ ਝੰਡਾਬਰਦਾਰ ਅਮਰੀਕੀ ਸਾਮਰਾਜ ਦਾ ਵਿਸ਼ਵ ਭਰ ਦੇ ਨਿਰਦੋਸ਼ ਨਾਗਰਿਕਾਂ ਦੇ ਖੂਨ ਨਾਲ ਲਿਬੜਿਆ ਚਿਹਰਾ ਵੀ ਬੇਨਕਾਬ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਸੰਸਾਰ ਭਰ ਦੇ ਇਨਸਾਫ ਪਸੰਦ ਲੋਕ ਫਲਸਤੀਨੀਆਂ ਦੀ ਮਾਤ ਭੂਮੀ ਤੇ ਕਾਬਜ਼, ਪੂਰੇ ਖਿੱਤੇ ਨੂੰ ਜੰਗ ਦੀ ਭੱਠੀ ਵਿੱਚ ਝੋਕ ਦੇਣ ਲਈ ਬਜ਼ਿਦ ਇਜ਼ਰਾਈਲ ਦੀ ਵਿਆਪਕ ਨਿੰਦਾ ਕਰ ਰਹੇ ਹਨ। ਪ੍ਰੰਤੂ ਆਰ ਐਸ ਐਸ ਦੀ ਫਿਰਕੂ ਵਿਚਾਰਧਾਰਾ ਅਨੁਸਾਰ ਸ਼ਾਸ਼ਨ ਚਲਾ ਰਹੀ, ਭਾਰਤ ਦੀ ਮੋਦੀ ਸਰਕਾਰ ਸੈਂਕੜੇ ਫਲਸਤੀਨੀਆਂ ਦੇ ਕਾਤਲ, ਹਮਲਾਵਰ ਇਜ਼ਰਾਈਲ ਦਾ ਨੰਗਾ ਚਿੱਟਾ ਪੱਖ ਪੂਰ ਰਹੀ ਹੈ।

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਇਸ ਸਾਮਰਾਜ ਭਗਤੀ ਦੇ ਨਤੀਜੇ ਵੱਜੋਂ, ਭਾਰਤ ਦੇ ਤੀਜੀ ਦੁਨੀਆਂ ਦੇ ਦੇਸ਼ਾਂ ਨਾਲੋਂ ਹੋਣ ਵਾਲੇ ਵਿਆਪਕ ਨਿਖੇੜੇ ਦੀ ਦੇਸ਼ ਵਾਸੀਆਂ ਨੂੰ ਭਵਿੱਖ ਵਿੱਚ ਭਾਰੀ ਕੀਮਤ ਤਾਰਨੀ ਪਵੇਗੀ।

ਉਨ੍ਹਾਂ ਕਿਹਾ ਕਿ ਇਜ਼ਰਾਈਲੀ ਹਾਕਮਾਂ ਦੀਆਂ ਜੰਗੀ ਕਾਰਵਾਈਆਂ ਅਤੇ ਅਮਰੀਕੀ ਸਾਮਰਾਜ ਦੇ ਪੱਖਪਾਤੀ ਸਟੈਂਡ ਦੇ ਮਾਰੂ ਪ੍ਰਭਾਵ ਕੇਵਲ ਅਰਬ ਖਿੱਤੇ ਦੀ ਬਰਬਾਦੀ ਤੱਕ ਹੀ ਸੀਮਤ ਨਹੀਂ ਰਹਿਣੇ ਬਲਕਿ ਸੰਸਾਰ ਅਮਨ ਲਈ ਵੀ ਗੰਭੀਰ ਖਤਰਾ ਖੜ੍ਹਾ ਹੋਵੇਗਾ।

ਪਾਰਟੀ ਆਗੂਆਂ ਨੇ ਸੰਸਾਰ ਭਰ ਦੇ ਅਮਨ ਦੇ ਚਾਹਵਾਨ ਲੋਕਾਂ ਖਾਸ ਕਰਕੇ ਭਾਰਤੀ ਲੋਕਾਈ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕੀ ਸਾਮਰਾਜ ਦੇ ਹੱਥਠੋਕਾ ਇਜ਼ਰਾਈਲੀ ਹਾਕਮਾਂ ਦੀ ਸੰਸਾਰ ਅਮਨ ਨੂੰ ਲਾਂਬੂ ਲਾਉਣ ਵਾਲੇ ਕਦਮਾਂ ਖਿਲਾਫ਼ ਵਿਸ਼ਾਲ ਲੋਕ ਰਾਇ ਉਸਾਰਦਿਆਂ ਹਰ ਪੱਧਰ ਤੇ ਇਜ਼ਰਾਈਲੀ ਹਮਲੇ ਖਿਲਾਫ਼ ਜਨ ਲਾਮਬੰਦੀ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...