Thursday, March 28, 2024

ਵਾਹਿਗੁਰੂ

spot_img
spot_img

ਨਿਹੰਗ ਜਥੇਬੰਦੀਆਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ, ਵਿਧਾਇਕ ਚੀਮਾ ਨੇ ਕੀਤੀ ਸ਼ਮੂਲੀਅਤ

- Advertisement -

ਸੁਲਤਾਨਪੁਰ ਲੋਧੀ, 13 ਨਵੰਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਅੱਜ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ। ਜਿਸ ਵਿਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫੌਜਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ,ਜਿਨਾਂ ਵਿਚ ਗਤਕਾ,ਨੇਜਾ ਬਾਜੀ, ਘੋੜ ਦੌੜ ਮੁੱਖ ਰੂਪ ਵਿਚ ਸ਼ਾਮਲ ਸਨ।

ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਜੀ 96 ਕਰੋੜੀ, ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ , ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ,ਬਾਬਾ ਗੁਰਬਚਨ ਸਿੰਘ ਜੀ , ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਹਰੀਆਂ ਵੇਲਾਂ ਤਰਨਾ ਦਲ ਦੇ ਮੁਖੀ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ,ਸੰਤ ਸਮਾਜ ਤੋਂ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਵਾਲੇ ਬਾਬਾ ਦਇਆ ਸਿੰਘ ਜੀ ਟਾਹਲੀ ਸਾਹਿਬ ਵਾਲੇ ਆਦਿ ਹਾਜ਼ਰ ਸਨ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਉਨਾਂ ਗੁਰ ਪੁਰਬ ਸਮਾਗਮਾਂ ਦੌਰਾਨ ਅਹਿਮ ਜਿੰਮੇਵਾਰੀ ਨਿਭਾਉਣ ਵਾਲੀਆਂ ਨਿਹੰਗ ਜਥੇਬੰਦੀਆਂ,ਲੰਗਰ ਲਾਉਣ ਵਾਲੀਆਂ ਸੰਸਥਾਵਾਂ ਅਤੇ ਸੰਤ ਮਹਾਂ ਪੁਰਖਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹੀ ਸ਼ਤਾਬਦੀ ਸਮਾਗਮ ਯਾਦਗਾਰੀ ਤਰੀਕੇ ਨਾਲ ਮਨਾਏ ਗਏ ਹਨ।

ਉਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ 50 ਲੱਖ ਦੇ ਕਰੀਬ ਸੰਗਤ ਵਲੋਂ ਸ਼ਮੂਲੀਅਤ ਕੀਤੀ ਗਈ ਜੋਕਿ ਆਪਣੇ ਆਪ ਵਿਚ ਇੱਕ ਇਤਿਹਾਸ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਸਮੂਹ ਸਿੱਖ ਜਥੇਬੰਦੀਆਂ ਸੰਤਾ ਮਹਾਂ ਪੁਰਖਾ ਦੇ ਰਿਣੀ ਹਨ।

ਇਸ ਮੌਕੇ ਨਿਹੰਗ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵਲੋਂ ਵਿਧਾਇਕ ਚੀਮਾ ਦਾ ਸਨਮਾਨ ਵੀ ਕੀਤਾ ਗਿਆ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...