Thursday, March 28, 2024

ਵਾਹਿਗੁਰੂ

spot_img
spot_img

ਨੈਕ ਪੀਅਰ ਟੀਮ ਵੱਲੋਂ ਆਈ.ਕੇ.ਜੀ ਪੀ.ਟੀ.ਯੂ ਮੁੱਖ ਕੈਂਪਸ ਦਾ ਦੌਰਾ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 1 ਜੁਲਾਈ, 2022 –
ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ ) ਦੀ ਟੀਮ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵਿਖੇ ਆਪਣੇ ਤਿੰਨ ਰੋਜ਼ਾ ਦੌਰੇ ਤੇ ਪਹੁੰਚੀ! ਟੀਮ ਦੀ ਅਗਵਾਈ ਇਸਦੇ ਚੇਅਰਮੈਨ ਨਾਗੇਸ਼ਵਰ ਰਾਓ, ਵਾਈਸ ਚਾਂਸਲਰ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਇਸਦੇ ਮੈਂਬਰ ਐਚ.ਪੀ.ਐਸ ਚੌਹਾਨ ਪ੍ਰੋਫੈਸਰ, ਰਵੀ ਭੀਮਈਆ ਕ੍ਰਿਸ਼ਨਨ, ਅਸ਼ੀਸ਼ ਘੋਸ਼ ਅਤੇ ਮਣੀਕਾਂਤ ਪਾਸਵਾਨ ਸਨ!

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ਼੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਵੱਲੋਂ ਨੈਕ ਪੀਅਰ ਟੀਮ ਦਾ ਸਵਾਗਤ ਕੀਤਾ ਗਿਆ, ਜਦਕਿ ਰਜਿਸਟਰਾਰ ਡਾ. ਐਸ.ਕੇ.ਮਿਸ਼ਰਾ ਵੱਲੋਂ ਸਵਾਗਤੀ ਮਤਾ ਪੜ੍ਹਿਆ ਗਿਆ! ਰਜਿਸਟਰਾਰ ਡਾ.ਮਿਸ਼ਰਾ ਵੱਲੋਂ ਯੂਨੀਵਰਸਿਟੀ ਦੇ ਸਾਰੇ ਡਾਇਰੈਕਟਰਾਂ ਅਤੇ ਅਧਿਆਪਕਾਂ ਨੂੰ ਟੀਮ ਨੂੰ ਆਪਣੀ ਪਹਿਚਾਣ ਦੱਸਣ ਲਈ ਵੀ ਸੱਦਾ ਦਿੱਤਾ ਗਿਆ! ਟੀਮ ਨੂੰ ਯੂਨੀਵਰਸਿਟੀ ਸਕਾਊਟ ਦੇ ਮੈਂਬਰਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਕਾਦਮਿਕ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਕਨਵੀਨਰਾਂ ਨੇ ਬੀਤੇ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਇਸ ਤੋਂ ਬਾਅਦ ਆਪਣੇ ਤਿੰਨ ਦਿਨਾਂ ਦੇ ਪ੍ਰੋਗਰਾਮ ਮੁਤਾਬਿਕ ਪੀਅਰ ਟੀਮ ਵੱਲੋਂ ਯੂਨੀਵਰਸਿਟੀ ਵਿੱਚ ਉਪਲਬਧ ਵੱਖ-ਵੱਖ ਸਹੂਲਤਾਂ ਦੇਖਣ ਲਈ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ ਅਤੇ ਸਮੀਖਿਆ ਕੀਤੀ ਗਈ।

ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਟੀਮ ਲਈ ਅਮੀਰ ਪੰਜਾਬੀ ਸੱਭਿਆਚਾਰ ਦੇ ਵਿਸ਼ੇ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ‘ਅਭਿਵਾਦਨ’ ਕਰਵਾਇਆ ਗਿਆ | ਯੂਨੀਵਰਸਿਟੀ ਦੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਭਾਸ਼ਾ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਇਸ ਪ੍ਰੋਗਰਾਮ ਦੀ ਕਮਾਨ ਸੰਭਾਲੀ ਗਈ ਅਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਵਧੀਆ ਢੰਗ ਨਾਲ ਕਰਵਾਇਆ ਗਿਆ!

ਤਿੰਨ ਦਿਨਾਂ ਦੌਰੇ ਦੀ ਸਮਾਪਤੀ 30 ਜੂਨ ਨੂੰ ਹੋਈ ਅਤੇ ਐਗਜ਼ਿਟ ਮੀਟਿੰਗ ਵਿੱਚ ਚੇਅਰਮੈਨ ਨਾਗੇਸ਼ਵਰ ਰਾਓ ਵੱਲੋਂ ਆਪਣੇ ਨਿਰੀਖਣ ਪੇਸ਼ ਕੀਤੇ ਗਏ ਅਤੇ ਉਮੀਦ ਪ੍ਰਗਟ ਕੀਤੀ ਗਈ ਕਿ ਟੀਮ ਦੀਆਂ ਸਿਫ਼ਾਰਸ਼ਾਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਨਾਲ ਆਉਣ ਵਾਲੇ ਸਾਲਾਂ ਵਿੱਚ ਯੂਨੀਵਰਸਿਟੀ ਦੇ ਵਿਕਾਸ ਵਿੱਚ ਮਦਦ ਮਿਲੇਗੀ।

ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਤੇ ਅਧਿਕਾਰੀਆਂ ਨਾਲ ਪੀਅਰ ਟੀਮ ਦੀ ਮੀਟਿੰਗ ਵਿੱਚ ਡੀਨ ਅਕਾਦਮਿਕ ਪ੍ਰੋਫ਼ੈਸਰ (ਡਾ.) ਵਿਕਾਸ ਚਾਵਲਾ, ਡੀਨ ਪੀਐਂਡਈਪੀ ਪ੍ਰੋ (ਡਾ.) ਵਾਈ.ਐਸ.ਬਰਾੜ, ਡੀਨ ਆਰ ਐਂਡ ਡੀ ਡਾ. ਅਸ਼ੀਸ਼ ਅਰੋੜਾ, ਡਾਇਰੈਕਟਰ ਆਈ.ਕਿਊ.ਏ.ਸੀ ਡਾ. ਹਰਮੀਨ ਸੋਚ, ਵਿੱਤ ਅਫ਼ਸਰ ਡਾ. ਐਸ.ਐਸ. ਵਾਲੀਆ, ਕੰਟਰੋਲਰ ਪ੍ਰੀਖਿਆਵਾਂ ਡਾ: ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ!

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...