Thursday, April 25, 2024

ਵਾਹਿਗੁਰੂ

spot_img
spot_img

ਨੈਨਾ ਐਕਸਪੋ ਕੰਸਲਟੈਂਟਸ ਦਾ ਲਾਇਸੰਸ ਰੱਦ; ਵਧੀਕ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਆਈ.ਏ.ਐਸ. ਨੇ ਜਾਰੀ ਕੀਤੇ ਹੁਕਮ

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ, 14 ਜਨਵਰੀ, 2022 –
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਨੈਨਾ ਐਕਸਪੋ ਕੰਸਲਟੈਂਟਸ ,ਐਸ.ਸ.ਓ.ਨੰ. 64 ਦੂਜੀ ਮੰਜਿਲ,ਫੇਜ਼-7, ਮੋਹਾਲੀ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਨੈਨਾ ਐਕਸਪੋ ਕੰਸਲਟੈਂਟਸ, ਐਸ.ਸੀ.ਓ ਨੰ 64, ਦੂਜੀ ਮੰਜ਼ਿਲ, ਫੇਜ਼-7, ਮੋਹਾਲੀ, ਜ਼ਿਲ੍ਹਾ ਅਜੀਤ ਸਿੰਘ ਨਗਰ ਦੇ ਨਾਮ ਪਰ ਸ੍ਰੀ ਮਤੀ ਰੀਤ ਸਿੱਧੂ(ਪ੍ਰੋਪਰਾਈਟਰ) ਪੁੱਤਰੀ ਸ੍ਰੀ ਜਗਜੀਤ ਸਿੰਘ ਨੂੰ ਕੰਸਲਟੈਂਸੀ ਦੇ ਕੰਮ ਲਈ ਇਸ ਦਫਤਰ ਵੱਲੋ ਲਾਇਸੰਸ ਨੰਬਰ 53/ਐੱਮ ਸੀ-2 17 ਨਵੰਬਰ2016 ਨੂੰ ਜਾਰੀ ਕੀਤਾ ਗਿਆ ਸੀ । ਇਸ ਲਾਇਸੰਸ ਦੀ ਮਿਆਦ 16 ਨਵੰਬਰ 2021 ਤੱਕ ਸੀ ।

ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜ਼ਦੇ ਹੋਏ । ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।

ਇਸ ਸਬੰਧੀ ਕਾਫੀ ਸਮਾ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾਂ ਨਾ ਭੇਜ਼ਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਤਹਿਤ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ।

ਤਹਿਸਲਦਾਰ ,ਮੋਹਾਲੀ ਵੱਲੋ ਦਫਤਰੀ ਜਗ੍ਹਾਂ ਕੇ ਜਾਰੀ ਨੋਟਿਸ ਦੀ ਤਮੀਲੀ ਰਿਪੋਰਟ ਭੇਜਕੇ ਸੂਚਿਤ ਕੀਤਾ ਗਿਆ ਕਿ ਐਸ.ਸੀ.ਓ ਨੰ 64 , ਦੂਜੀ ਮੰਜਿਲ, ਫੇਜ਼ 7, ਮੋਹਾਲੀ ਵਿਖੇ ਨੈਨਾ ਐਕਸਪੋ ਕੰਸਲਟੈਨਸ ਨਾਮ ਦਾ ਦਫ਼ਤਰ ਤਿੰਨ ਸਾਲ ਪਹਿਲਾ ਇਸ ਪਤੇ ਤੋਂ ਬੰਦ ਹੋ ਗਿਆ ਹੈ । ਜਿਸ ਕਾਰਨ ਇਸ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ l

ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਦੱਸਿਆ ਕਿ ਐਕਟ/ਨਿਯਮ ਮੁਤਾਬਿਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦੀ ਪ੍ਰੋਪਰਾਈਟਰ ਹਰ ਪੱਖੋ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦੀ ਜਿੰਮੇਵਾਰੀ ਹੋਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...