Thursday, April 25, 2024

ਵਾਹਿਗੁਰੂ

spot_img
spot_img

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 27, 2021 –
ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਮਾਨਸਿਕ ਸਿਹਤ-ਸੰਭਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨਸ਼ਾ ਛੁਡਾਓ ਕੇਂਦਰਾਂ ਵਿੱਚ ਕੰਮ ਕਰਦੇ ਮੈਡੀਕਲ ਅਫਸਰਾਂ ਅਤੇ ਕੌਂਸਲਰਾਂ ਲਈ ਮਾਹਰ ਟੀਮ ਵੱਲੋਂ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਇਸ ਟੀਮ ਵਿੱਚ ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ (ਐਨਆਈਐਮਐਚਏਐਨਐਸ), ਬੰਗਲੌਰ ਤੋਂ ਮਾਹਰ ਡਾ. ਐਨ. ਮੰਜੂਨਾਥ, ਐਸੋਸੀਏਟ ਪ੍ਰੋਫੈਸਰ ਅਤੇ ਸਲਾਹਕਾਰ ਟੈਲੀਮੈਡੀਸਨ ਡਾ. ਸੁਰੇਸ਼ ਬਡਾ ਮੈਥ, ਡਾ: ਨਵੀਨ ਸੀ ਕੁਮਾਰ ਅਤੇ ਡਾ. ਪ੍ਰਤਿਮਾ ਮੂਰਥੀ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਨਾਲ ਨਾਲ ਨਸ਼ਾ ਛਡਾਉ ਪ੍ਰੋਗਰਾਮ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਵਿੱਚ ਕੰਮ ਕਰਨ ਵਾਲੇ ਮੈਡੀਕਲ ਅਫਸਰਾਂ ਲਈ ਵਿਸ਼ੇਸ਼ ਆਨਲਾਈਨ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਐਨ. ਮੰਜੂਨਾਥ ਨੇ ਮਰੀਜ਼ਾਂ ਦੇ ਮਾਨਸਿਕ ਰੋਗਾਂ ਦੀ ਸਕ੍ਰੀਨਿੰਗ ਕਿਵੇਂ ਕੀਤੀ ਜਾਵੇ ਅਤੇ ਮੁੱਢਲੀਆਂ ਸਿਹਤ ਸੰਭਾਲ ਕੇਂਦਰਾਂ ‘ਤੇ ਉਨ੍ਹਾਂ ਦਾ ਇਲਾਜ ਕਿਵੇਂ ਕੀਤਾ ਜਾਵੇ, ਸਬੰਧੀ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ।

ਇਸ ਸਿਖਲਾਈ ਪ੍ਰੋਗਰਾਮ ਵਿਚ 100 ਤੋਂ ਵੱਧ ਮੈਡੀਕਲ ਅਧਿਕਾਰੀ ਸ਼ਾਮਲ ਹੋਏ ਜੋ ਮਾਨਸਿਕ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕਰਨ ਵਿਚ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਢਲੇ ਸਿਹਤ ਕੇਂਦਰਾਂ ਦੇ ਪੱਧਰ ‘ਤੇ ਜਿਨ੍ਹਾਂ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕਦਾ ਹੈ ਉਨ੍ਹਾਂ ਦਾ ਇਲਾਜ ਮਾਹਰਾਂ ਦੁਆਰਾ ਵਿਕਸਤ ਕੀਤੇ ਗਏ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਜਿਨ੍ਹਾਂ ਮਰੀਜ਼ਾਂ ਨੂੰ ਮਨੋਰੋਗ ਰੋਗਾਂ ਦੀਆਂ ਸੇਵਾਵਾਂ ਦੀ ਹੋਰ ਜ਼ਰੂਰਤ ਹੈ, ਉਨ੍ਹਾਂ ਨੂੰ ਸੈਕੰਡਰੀ ਪੱਧਰ ਦੇ ਹਸਪਤਾਲਾਂ ‘ਚ ਇਲਾਜ ਲਈ ਰੈਫਰ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ -19 ਨੇ ਲੱਖਾਂ ਲੋਕਾਂ ਨੂੰ ਚਿੰਤਾ, ਡਰ, ਇਕਾਂਤਵਾਸ, ਸਮਾਜਿਕ ਦੂਰੀ ਅਤੇ ਪਾਬੰਦੀਆਂ ਦੇ ਨਾਲ-ਨਾਲ ਅਨਿਸਚਿਤਤਾ ਅਤੇ ਭਾਵਨਾਤਮਕ ਪ੍ਰੇਸ਼ਾਨੀ ਜ਼ਰੀਏ ਮਾਨਸਿਕ ਸਿਹਤ ਨੂੰ ਬਹੁਤ ਪ੍ਰਭਾਵਤ ਕੀਤਾ। ਸਿਹਤ ਵਿਭਾਗ ਪੰਜਾਬ ਵਲੋਂ ਅਜਿਹੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਹੈਲਪਲਾਈਨ 104 ਰਾਹੀਂ 24 7 ਟੋਲ-ਫਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਆਈਸੋਲੇਸ਼ਨ ਵਾਰਡ ਵਿਚ ਦਾਖਲ ਮਰੀਜ਼ਾਂ ਅਤੇ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਵੀ ਕੀਤੀ ਗਈ। ਸਿਹਤ ਵਿਭਾਗ, ਪੰਜਾਬ ਵੱਲੋਂ ਇਕ ਟੈਲੀ ਮੋਨੀਟਰਿੰਗ ਏਜੰਸੀ ਨੂੰ ਵੀ ਇਸੇ ਮਕਸਦ ਲਈ ਲਗਾਇਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਾਕਡਾਊਨ ਦੌਰਾਨ ਨਸਅਿਾਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਅਤੇ ਦੇਖਭਾਲ ਮੁਹੱਈਆ ਕਰਵਾਉਣ ਲਈ, ਪੰਜਾਬ ਸਰਕਾਰ ਨੇ 199 ਓਓਏਟੀ ਕਲੀਨਿਕਾਂ ਅਤੇ 35 ਸਰਕਾਰੀ ਨਸ਼ਾ ਛਡਾਉ ਕੇਂਦਰਾਂ ਤੋਂ ਟੈਕ-ਹੋਮ ਡੋਜ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਕੀਤੀਆਂ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ 2 ਲੱਖ ਤੋਂ ਵੱਧ ਮਰੀਜ਼ਾਂ ਨੇ ਸਟੇਟ ਨਸ਼ਾ ਛਡਾਉ ਵੈਬ ਪੋਰਟਲ ‘ਤੇ ਆਪਣੇ ਆਪ ਨੂੰ ਇਲਾਜ ਲਈ ਰਜਿਸਟਰਡ ਕਰਵਾਇਆ। ਇਨ੍ਹਾਂ ਕੇਂਦਰਾਂ ਤੋਂ ਇਲਾਵਾ, 10 ਕੇਂਦਰੀ ਜੇਲ੍ਹਾਂ ਵਿੱਚ ਕੈਦੀਆਂ ਨੂੰ ਨਸ਼ਾ ਛਡਾਉ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਰਾਜ ਵਿੱਚ 137 ਨਿੱਜੀ ਨਸ਼ਾ ਛਡਾਉ ਕੇਂਦਰਾਂ ਨੂੰ ਵੀ ਇਲਾਜ ਲਈ ਅਧਿਕਾਰਤ ਕੀਤਾ ਗਿਆ ਹੈ।

ਹੁਣ ਤੱਕ 6.15 ਲੱਖ ਮਰੀਜ਼ਾਂ ਨੂੰ ਇਲਾਜ ਲਈ ਰਜਿਸਟਰਡ ਕੀਤਾ ਗਿਆ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...