Saturday, April 20, 2024

ਵਾਹਿਗੁਰੂ

spot_img
spot_img

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

- Advertisement -

ਯੈੱਸ ਪੰਜਾਬ
ਮੁੰਬਈ, 2 ਦਸੰਬਰ, 2022:
ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਸੀ, ਦੀ ਹੁਣ ਅਲੋਚਨਾ ਹੋ ਰਹੀ ਹੈ।

ਉਸਦੀ ਅਲੋਚਨਾ ਦੀ ਵਜ੍ਹਾ ਇਹ ਰਹੀ ਹੈ ਕਿ ਉਸ ਵੱਲੋਂ ਆਪਣੀ ਪੇਸ਼ਕਾਰੀ ਦੌਰਾਨ ਸਟੇਜ ’ਤੋਂ ਭਾਰਤੀ ਤਿਰੰਗਾ ਆਪਣੇ ਹੱਥਾਂ ਵਿੱਚ ਉਲਟਾ ਫ਼ੜ ਕੇ ਲਹਿਰਾਇਆ ਗਿਆ।

ਵੀਡਓਵਿੱਚ ਨੋਰਾ ਪੁੱਠਾ ਝੰਡਾ ਫੜੀ ‘ਜੈ ਹਿੰਦ ਜ਼ੋਰ ਸੇ, ਜ਼ੋਰ ਸੇ ਜੈ ਹਿੰਦ’ ਕਹਿੰਦੀ ਨਜ਼ਰ ਆ ਰਹੀ ਹੈ। ਉਸ ਵੱਲੋਂ ਇਹ ਵੀ ਕਿਹਾ ਗਿਆ ਕਿ ਭਾਰਤ ‘ਫ਼ੀਫਾ’ ਵਿਸ਼ਵ ਕੱਪ ਵਿੱਚ ਭਾਗ ਤਾਂ ਨਹੀਂ ਲੈ ਰਿਹਾ ਪਰ ਅਸੀਂ ਆਪਣੇ ਸੰਗੀਤ ਅਤੇ ਨਾਚ ਨਾਲ ਹਾਜ਼ਰੀ ਲੁਆ ਰਹੇ ਹਾਂ।

ਇਸ ਸੰਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਉਸ’ਤੇ ਦੋਸ਼ ਲੱਗ ਰਿਹਾ ਹੈ ਕਿ ਉਸਨੇ ‘ਫ਼ੀਫਾ ਵਿਸ਼ਵ ਕੱਪ ਦੇ ‘ਐਂਥਮ’ ਗ਼ੀਤ ‘ਲਾਈਟ ਦਾ ਸਕਾਈ’ ਅਤੇ ‘ਸਾਕੀ ਸਾਕੀ’ ਗ਼ੀਤਾਂ ’ਤੇ ਪੇਸ਼ਕਾਰੀ ਦਿੱਤੀ ਸੀ। ਇਸੇ ਭਾਰਤੀ ਰਾਸ਼ਟਰੀ ਝੰਡੇ ਨੂੰ ਪੁੱਠੇ ਫ਼ੜ ਕੇ ਤਿਰੰਗੇ ਦੇ ਸਨਮਾਨ ਨੂੰ ਸੱਟ ਮਾਰਣ ਦੇ ਦੋਸ਼ ਲਗਾ ਕੇ ਉਸ ਦੀ ਸੋਸ਼ਲ ਮੀਡੀਆ ’ਤੇ ਟਰੌÇਲੰਗ ਕੀਤੀ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਪੇਸ਼ਕਾਰੀ ਦੇ ਦੌਰਾਨ ਹੀ ਸਟੇਜ ’ਤੇ ਪਿਆ ਤਿਰੰਗਾ ਨੋਰਾ ਫ਼ਤੇਹੀ ਨੇ ਚੁੱਕਿਆ, ਫ਼ਿਰ ਉਸਨੂੰ ਲਹਿਰਾਇਆ ਅਤੇ ਚੱਲ ਰਹੀ ਹਵਾ ਕਾਰਨ ਇਹ ਉਲਟਾ ਹੋ ਗਿਆ ਪਰ ਨੋਰਾ ਫ਼ਤੇਹੀ ਦਾ ਇਸ ਵੱਲ ਧਿਆਨ ਨਹੀਂ ਗਿਆ ਅਤੇ ਉਸਨੇ ਤਿਰੰਗਾ ਉਲਟਾ ਹੀ ਫ਼ੜੀ ਰੱਖ਼ਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...