Friday, April 19, 2024

ਵਾਹਿਗੁਰੂ

spot_img
spot_img

ਨੌਕਰੀਆਂ ਮੰਗਦੇ ‘ਪੈਰਾ ਐਥਲੀਟਸ’ ਦੇ ਪ੍ਰਦਰਸ਼ਨ ਦੇ ਹੱਕ ’ਚ ਪੁੱਜੇ ‘ਆਪ’ ਦੇ ਮੀਤ ਹੇਅਰ, ਕਿਹਾ ਵਿਧਾਇਕਾਂ ਦੇ ਪੁੱਤਰਾਂ ਤੋਂ ਵੱਧ ਲੋੜ ਹੈ ਇਹਨਾਂ ਨੂੰ

- Advertisement -

ਯੈੱਸ ਪੰਜਾਬ
ਚੰਡੀਗੜ, 24 ਜੂਨ, 2021:
ਖੇਡਾਂ ਦੇ ਰਾਹੀਂ ਵਿਸ਼ਵ ਪੱਧਰ ‘ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀ (ਪੈਰਾ ਅਥਲੀਟਜ਼) ਸਰਕਾਰੀ ਨੌਕਰੀਆਂ ਲਈ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੇ ਪੁੱਤਾਂ ਨਾਲੋਂ ਵੱਧ ਯੋਗ ਅਤੇ ਕਾਬਲ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ, ਜੋ ਅੱਜ ਸਰਕਾਰੀ ਅਣਦੇਖੀ ਦੇ ਸ਼ਿਕਾਰ ਵਿਸ਼ੇਸ਼ ਲੋੜਾਂ ਵਾਲੇ (ਪੈਰਾ ਅਥਲੀਟਜ਼) ਖ਼ਿਡਾਰੀਆਂ ਨਾਲ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਅਤੇ ਆਪਣੇ ਐਵਾਰਡ ਵਾਪਸ ਕਰਨ ਲਈ ਚੰਡੀਗੜ ਪਹੁੰਚੇ ਸਨ।

ਇਸ ਸਮੇਂ ਮੀਤ ਹੇਅਰ ਨੇ ਦੋਸ਼ ਲਾਇਆ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੇ ਖ਼ਿਡਾਰੀਆਂ ਦੀ ਕੋਈ ਸਾਰ ਨਹੀਂ ਲੈ ਰਹੀ, ਸਗੋਂ ਤਰਸ ਦੇ ਨਾਂਅ ‘ਤੇ ਧਨਾੜ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਨੂੰ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।

ਉਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਖਿਡਾਰੀਆਂ ਲਈ ਐਲਾਨ ਤਾਂ ਬਹੁਤ ਕੀਤੇ ਸਨ, ਪਰ ਸੂਬਾ ਪੱਧਰ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਦੇਸ਼ ਲਈ ਖੇਡਾਂ ਖੇਡਣ ਵਾਲੇ ਅਤੇ ਤਮਗੇ ਜਿੱਤਣ ਵਾਲੇ ਖਿਡਾਰੀ ਅੱਜ ਗਰੀਬੀ ਵਿੱਚ ਜੀਵਨ ਗੁਜਾਰ ਰਹੇ ਹਨ। ਇਸ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਅਨੇਕਾਂ ਖਿਡਾਰੀਆਂ ਨੂੰ ਵੱਖ ਵੱਖ ਐਵਾਰਡਾਂ ਦੇ ਨਾਂਅ ‘ਤੇ ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਵਾਹ ਵਾਹ ਤਾਂ ਜ਼ਰੂਰ ਖੱਟੀ, ਪਰ ਮਾਣ ਸਨਮਾਨ ਦੀ ਰਕਮ ਅਤੇ ਬਣਦੀ ਨੌਕਰੀ ਦੇਣ ਤੋਂ ਕਿਨਾਰਾ ਕਰ ਲਿਆ ਹੈ।

ਮੀਤ ਹੇਅਰ ਨੇ ਸਵਾਲ ਕੀਤਾ ਕਿ ਐਵਾਰਡਾਂ ਨਾਲ ਕੀ ਢਿੱਡ ਭਰ ਜਾਵੇਗਾ? ਸਰਕਾਰ ਖ਼ਿਡਾਰੀਆਂ ਨੂੰ ਨੌਕਰੀਆਂ ਕਿਉਂ ਨਹੀਂ ਦਿੰਦੀ? ਸਗੋਂ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ ‘ਤੇ ਪੁਲੀਸ ਆਪਣੇ ਹੱਕ ਮੰਗ ਰਹੇ ਖਿਡਾਰੀਆਂ ‘ਤੇ ਜ਼ੁਲ਼ਮ ਢਾਹ ਰਹੀ ਹੈ, ਜਿਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਨੂੰ ਉਲੰਪਿਕ ਮੈਡਲਾਂ ਦੀ ਝਾਕ ਰੱਖਣ ਤੋਂ ਪਹਿਲਾਂ ਖਿਡਾਰੀਆਂ ਲਈ ਨੌਕਰੀਆਂ ਅਤੇ ਸਹੂਲਤਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ।

ਇਸ ਸਮੇਂ ਪਾਵਰ ਲਿਫਟਿੰਗ ਖਿਡਾਰੀ ਕੁਲਦੀਪ ਸਿੰਘ ਨੇ ਕਿਹਾ ਕਿ ਪੈਰਾ ਅਥਲੀਟਜ਼ ਨੇ ਸਰਕਾਰ ਨੂੰ ਨੌਕਰੀਆਂ ਦਾ ਵਾਅਦਾ ਯਾਦ ਕਰਾਉਣ ਪਿਛਲੇ ਸਾਲ ਵੀ ਧਰਨਾ ਪ੍ਰਦਰਸ਼ਨ ਕੀਤਾ ਸੀ ਅਤੇ ਉਸ ਸਮੇਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਧੂ ਨੇ ਜਲਦੀ ਹੀ ਨੌਕਰੀਆਂ ਦੇਣ ਅਤੇ ਐਵਾਰਡਾਂ ਦੀ ਰਾਸ਼ੀ ਦੇਣ ਦਾ ਭਰੋਸਾ ਦਿੱਤਾ ਸੀ।

ਉਨਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਅੱਜ ਤੱਕ ਪੈਰਾ ਖਿਡਾਰੀਆਂ ਨੂੰ ਨਾ ਤਾਂ ਐਵਾਰਡਾਂ ਦੀ ਰਾਸ਼ੀ ਦਿੱਤੀ ਹੈ ਅਤੇ ਨਾ ਹੀ ਸਰਕਾਰੀ ਨੌਕਰੀਆਂ। ਇਸੇ ਲਈ ਸਭ ਪੈਰਾ ਖਿਡਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਹੱਕ ਮੰਗਣ ਆਏ ਹਨ।

ਇਸ ਮੌਕੇ ਗੋਵਿੰਦਰ ਮਿੱਤਲ ਜਿਲ੍ਹਾ ਇੰਚਾਰਜ ਮੋਹਾਲੀ, ਹਰਮਿੰਦਰ ਸਿੰਘ ਡਾਹੇ ਜਿਲ੍ਹਾ ਪ੍ਰਧਾਨ ਰੋਪੜ, ਪ੍ਰਭਜੋਤ ਕੌਰ, ਅਨੂ ਬੱਬਰ, ਸੰਨੀ ਸਿੰਘ ਆਹਲੂਵਾਲੀਆ, ਕਸਮੀਰ ਕੌਰ, ਸ਼ਵੇਤਾ ਪੁਰੀ, ਸਵਰਨਜੀਤ ਕੌਰ ਬਲਟਾਣਾ, ਅਮਰਦੀਪ ਕੌਰ, ਪਰਮਿੰਦਰ ਗੋਲਡੀ, ਕਰਮਜੀਤ ਸਿੰਘ ਚੂਹਾਨ, ਰਮੇਸ ਸ਼ਰਮਾ, ਪ੍ਰਿੰਸ ਧਾਲੀਵਾਲ ਆਦਿ ਆਗੂ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...