Friday, March 29, 2024

ਵਾਹਿਗੁਰੂ

spot_img
spot_img

ਨੌਕਰੀ ਦੌਰਾਨ ਸਿਖਲਾਈ ਰਾਹੀਂ ਨੌਜਵਾਨਾਂ ਦੇ ਵਿਕਾਸ ਅਤੇ ਉਦਯੋਗ ਲਈ ਤਿਆਰ ਕਰਨ ਵੱਲ ਮਹੱਤਵਪੂਰਨ ਪੁਲਾਂਘ ਹੈ ਅਪ੍ਰੈਂਟਿਸਸ਼ਿਪ: ਦੀਪਤੀ ਉੱਪਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 10 ਅਗਸਤ, 2022 –
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ, ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੌਜਵਾਨਾਂ ਨੂੰ ਨਾ ਸਿਰਫ਼ ਥੋੜ੍ਹੀ ਮਿਆਦ ਵਾਲੀ ਸਿਖਲਾਈ ਪ੍ਰਦਾਨ ਕਰ ਰਿਹਾ ਹੈ, ਸਗੋਂ ਭਾਰਤ ਸਰਕਾਰ ਦੀ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਮੋਸ਼ਨ ਸਕੀਮ ਦੀਆਂ ਆਪਸ਼ਨਲ ਟਰੇਡਾਂ ਰਾਹੀਂ ਅਪ੍ਰੈਂਟਿਸਸ਼ਿਪ `ਤੇ ਵੀ ਧਿਆਨ ਕੇਂਦਰਿਤ ਕਰ ਰਿਹਾ ਹੈ। ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪੀ.ਐਸ.ਡੀ.ਐਮ. ਵੱਲੋਂ ਹਾਲ ਹੀ ਵਿੱਚ ਉਦਯੋਗਾਂ ਅਤੇ ਉਮੀਦਵਾਰਾਂ ਦੀ ਅਪ੍ਰੈਂਟਿਸਸ਼ਿਪ ਪੋਰਟਲ `ਤੇ ਰਜਿਸਟਰੇਸ਼ਨ ਕਰਵਾਉਣ ਲਈ ਲੁਧਿਆਣਾ ਅਤੇ ਐਸ.ਏ.ਐਸ. ਨਗਰ ਵਿੱਚ ਤਕਨੀਕੀ ਵਰਕਸ਼ਾਪਾਂ ਕਰਵਾਈਆਂ ਗਈਆਂ।

ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਅਪ੍ਰੈਂਟਿਸਸ਼ਿਪ ਐਕਟ ਅਨੁਸਾਰ 30 ਜਾਂ ਇਸ ਤੋਂ ਵੱਧ ਸਟਾਫ਼ (ਰੈਗੂਲਰ ਅਤੇ ਕੰਟਰੈਕਟ ਸਟਾਫ਼) ਵਾਲੀਆਂ ਸਾਰੀਆਂ ਸੰਸਥਾਵਾਂ ਲਈ ਹਰੇਕ ਸਾਲ ਆਪਣੇ ਕਰਮਚਾਰੀਆਂ ਦੇ 2.5 ਫ਼ੀਸਦੀ ਤੋਂ 15 ਫ਼ੀਸਦੀ (ਸਿੱਧੇ ਠੇਕੇ ਵਾਲੇ ਕਰਮਚਾਰੀਆਂ ਸਮੇਤ) ਲਈ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਸ਼ੁਰੂ ਕਰਨਾ ਲਾਜ਼ਮੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਹੜੀਆਂ ਸੰਸਥਾਵਾਂ ਵੱਲੋਂ ਅਪ੍ਰੈਂਟਿਸਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ, ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਨਿਰਧਾਰਤ ਤਨਖਾਹ ਦੇ 25 ਫ਼ੀਸਦੀ ਜਾਂ ਵੱਧ ਤੋਂ ਵੱਧ 1500 ਰੁਪਏ ਪ੍ਰਤੀ ਮਹੀਨਾ ਪ੍ਰਤੀ ਅਪ੍ਰੈਂਟਿਸ ਅਤੇ ਜੋ ਬਿਨਾਂ ਕਿਸੇ ਰਸਮੀ ਸਿਖਲਾਈ ਦੇ ਸਿੱਧੇ ਤੌਰ `ਤੇ ਅਪ੍ਰੈਂਟਿਸਸ਼ਿਪ ਲਈ ਆਉਂਦੇ ਹਨ, ਸਬੰਧੀ ਮੁੱਢਲੀ ਸਿਖਲਾਈ ਲਈ ਇਸ ਦੀ ਲਾਗਤ (7500 ਰੁਪਏ ਦੀ ਸੀਮਾ ਤੱਕ ਵੱਧ ਤੋਂ ਵੱਧ 500 ਘੰਟਿਆਂ ਲਈ=15 ਰੁਪਏ/ਘੰਟੇ ਤੱਕ) ਤੱਕ ਦੀ ਅਦਾਇਗੀ ਕੀਤੀ ਜਾਂਦੀ ਹੈ।

ਸ੍ਰੀਮਤੀ ਉੱਪਲ ਨੇ ਦੱਸਿਆ ਕਿ ਅਪ੍ਰੈਂਟਿਸਸ਼ਿਪ ਪੋਰਟਲ `ਤੇ 3713 ਸੰਸਥਾਵਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਵਿਕਲਪਿਕ ਟਰੇਡਾਂ ਅਧੀਨ ਅਪ੍ਰੈਂਟਿਸਾਂ ਅਤੇ ਰੋਜ਼ਗਾਰਦਾਤਾਵਾਂ ਵਿਚਕਾਰ 16802 ਦਰਮਿਆਨ ਕੰਟਰੈਕਟ ਕੀਤੇ ਗਏ ਹਨ। ਪਿਛਲੇ ਦੋ ਮਹੀਨਿਆਂ ਦੌਰਾਨ, ਪੀ.ਐਸ.ਡੀ.ਐਮ. ਨੇ 2818 ਉਮੀਦਵਾਰਾਂ ਨੂੰ ਕੰਟਰੈਕਟ ਦੀ ਸਹੂਲਤ ਅਤੇ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਉਮੀਦਵਾਰ ਨਾਹਰ ਇੰਡਸਟਰੀਜ਼, ਆਈ.ਟੀ.ਸੀ. ਲਿਮੀਟਿਡ, ਮੈਟਰੋ ਟਾਇਰਜ਼ ਲਿਮੀਟਿਡ, ਸਪੋਰਟ ਕਿੰਗ ਇੰਡੀਆ ਲਿਮੀਟਿਡ, ਸਵਰਾਜ ਇੰਜਣ ਲਿਮੀਟਿਡ, ਟ੍ਰਾਈਡੈਂਟ ਲਿਮੀਟਿਡ, ਮਹਿੰਦਰਾ ਐਂਡ ਮਹਿੰਦਰਾ, ਕ੍ਰੀਮਿਕਾ ਫੂਡ ਇੰਡਸਟਰੀਜ਼ ਲਿਮੀਟਿਡ, ਹੀਰੋ ਸਾਈਕਲਜ਼ ਪ੍ਰਾਈਵੇਟ ਲਿਮੀਟਿਡ, ਕੰਪੀਟੈਂਟ ਸਿਨਰਜਿਸ ਪ੍ਰਾਈਵੇਟ ਲਿਮੀਟਿਡ, ਐਵਲਿਨ ਇੰਟਰਨੈਸ਼ਨਲ ਅਤੇ ਰਾਕਮੈਨ ਇੰਡਸਟਰੀਜ਼ ਆਦਿ ਉਦਯੋਗਿਕ ਇਕਾਈਆਂ ਵਿੱਚ ਵੱਖ-ਵੱਖ ਟਰੇਡਾਂ ਜਿਵੇਂ ਕਿ ਰਿੰਗ ਫਰੇਮ ਡੌਫਰ ਅਤੇ ਟੈਂਟਰ, ਆਟੋਮੋਟਿਵ ਅਸੈਂਬਲੀ ਅਪਰੇਟਰ, ਆਟੋਮੋਟਿਵ ਮੈਨਟੇਨੈਂਸ ਟੈਕਨੀਸ਼ੀਅਨ, ਮਸ਼ੀਨ ਸ਼ਾਪ ਸੁਪਰਵਾਈਜ਼ਰ, ਅਸੈਂਬਲੀ ਲਾਈਨ ਸੁਪਰਵਾਈਜ਼ਰ, ਪੈਕਰ, ਰਿਟੇਲ ਟਰੇਨੀ ਐਸੋਸੀਏਟ, ਕਸਟਮਰ ਕੇਅਰ ਐਗਜ਼ੀਕਿਊਟਿਵ ਅਤੇ ਸਿਲਾਈ ਮਸ਼ੀਨ ਅਪਰੇਟਰ ਆਦਿ ਵਿੱਚ ਅਪ੍ਰੈਂਟਿਸਸ਼ਿਪ ਅਧੀਨ ਹਨ। ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦਿਆਂ ਪੀ.ਐੱਸ.ਡੀ.ਐੱਮ. ਨੇ ਲੁਧਿਆਣਾ ਦੀਆਂ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਨਾਲ ਵੀ ਸਮਝੌਤੇ ਸਹੀਬੱਧ ਕੀਤੇ ਹਨ।

ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪੀ.ਐੱਸ.ਡੀ.ਐੱਮ. ਵੱਲੋਂ ਜ਼ਿਲ੍ਹਾ ਪੱਧਰ `ਤੇ ਵੀ ਜਾਗਰੂਕਤਾ ਮੁਹਿੰਮਾਂ ਅਤੇ ਇੰਡਸਟਰੀ ਆਊਟਰੀਚ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਯੋਗ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਅਪ੍ਰੈਂਟਿਸਸ਼ਿਪ ਵੱਲ ਕਦਮ ਵਧਾਉਣ ਅਤੇ ਆਪਣੀਆਂ ਲੋੜਾਂ ਅਨੁਸਾਰ ਅਪ੍ਰੈਂਟਿਸ ਦੀ ਭਰਤੀ ਕਰਨ ਤਾਂ ਜੋ ਸਟਾਫ਼ ਦੀ ਮੰਗ ਅਤੇ ਪੂਰਤੀ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਘਰੇਲੂ ਅਤੇ ਵਿਸ਼ਵ ਪੱਧਰ `ਤੇ ਰੋਜ਼ਗਾਰ ਦੇ ਮੌਕੇ ਹਾਸਲ ਕਰਨ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰੋਗਰਾਮ ਪ੍ਰਬੰਧਨ ਯੂਨਿਟਾਂ ਅਤੇ ਜ਼ਿਲ੍ਹਾ ਰੋਜ਼ਗਾਰ ਉੱਦਮ ਬਿਉਰੋ ਰਾਹੀਂ ਰੋਜ਼ਗਾਰ ਉਤਪਤੀ ਅਤੇ ਉਦਯੋਗਿਕ ਸਿਖਲਾਈ ਵਿਭਾਗ ਜ਼ਿਲ੍ਹਾ ਪੱਧਰ `ਤੇ ਉਮੀਦਵਾਰਾਂ ਦੀ ਲਾਮਬੰਦੀ ਦੀ ਸਹੂਲਤ ਲਈ ਵਚਨਬੱਧ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...