Wednesday, April 24, 2024

ਵਾਹਿਗੁਰੂ

spot_img
spot_img

ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਿਹਾ ਮੋਰਚਾ ਚੌਥੇ ਦਿਨ ਵੀ ਜਾਰੀ, ਆਗੂਆਂ ਦੀ ਪੁਲਿਸ ਪ੍ਰਸ਼ਾਸਨ ਨਾਲ ਦੋ ਵਾਰ ਹੋਈ ਸਮਝੌਤੇ ਨੂੰ ਲੈ ਕੇ ਮੀਟਿੰਗ ਰਹੀ ਬੇਸਿੱਟਾ

- Advertisement -

ਸੰਗਰੂਰ, 15 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਅੱਤ ਦੀ ਠੰਡ ਦੌਰਾਨ ਪਿੰਡ ਸ਼ਾਦੀਹਰੀ ਦੇ ਨੌਜਵਾਨਾਂ ਦੀ ਰਿਹਾਈ ਨੂੰ ਲੈਕੇ ਐੱਸਐੱਸਪੀ ਦਫ਼ਤਰ ਅੱਗੇ ਵੱਖ ਵੱਖ ਜਥੇਬੰਦੀਆਂ ਵੱਲੋਂ ਚੱਲ ਰਿਹਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ। ਅੱਜ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਐੱਸਪੀ ਕਰਨਵੀਰ ਸਿੰਘ ਅਤੇ ਡੀਐੱਸਪੀ ਸਤਪਾਲ ਸ਼ਰਮਾ ਨਾਲ ਦੋ ਵਾਰ ਹੋਈ ਸਮਝੌਤੇ ਨੂੰ ਲੈ ਕੇ ਮੀਟਿੰਗ ਵੀ ਬੇਸਿੱਟਾ ਰਹੀ ਅਤੇੇ ਆਗੂਆਂ ਨੇ ਐਲਾਨ ਕੀਤਾ ਕਿ ਮਸਲਾ ਹੱਲ ਨਾ ਹੋਣ ਤੱਕ ਤੇ ਮੋਰਚਾ ਲਗਾਤਾਰ ਜਾਰੀ ਰਹੇਗਾ।

ਮੋਰਚੇ ਨੂੰ ਸੰਬੋਧਨ ਕਰਦਿਆ ਵੱਖ ਵੱਖ ਜਨਤਕ ਜਥੇਬੰਦੀ ਦੇ ਆਗੂਆਂ ਮੱਖਣ ਸਿੰਘ, ਪਰਮਜੀਤ ਲੌਂਗੋਵਾਲ, ਪ੍ਰਗਟ ਕਾਲਾਝਾੜ, ਲਖਵੀਰ ਲੌਂਗੋਵਾਲ ਅਤੇ ਬਿੱਕਰ ਹਥੋਆ ਨੇ ਦੱਸਿਆ ਕਿ ਅੱਜ ਪ੍ਰਸ਼ਾਸਨ ਨਾਲ ਦੋ ਵਾਰ ਮੀਟਿੰਗ ਹੋਈ ਪ੍ਰਸ਼ਾਸਨ ਵੱਲੋਂ 452 ਅਤੇ 379 ਧਰਾਵਾਂ ਨੂੰ ਤੋੜ ਕੇ ਸ਼ੁੱਕਰਵਾਰ ਤਕ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ ਪਰ ਆਗੂਆਂ ਦਾ ਕਹਿਣਾ ਹੈ ਕਿ ਇਹ ਸਾਰੇ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ ਅੱਠ ਪਰਚਿਆਂ ਦੇ ਵਿੱਚ ਜ਼ਮਾਨਤਾਂ ਲੈਣੀਆਂ ਬਹੁਤ ਔਖੀਆਂ ਹੋਣਗੀਆਂ।

ਉਨ੍ਹਾਂ ਨੇ ਮੰਗ ਕੀਤੀ ਕਿ ਸਾਰੇ ਪਰਚੇ ਰੱਦ ਹੋਣੇ ਚਾਹੀਦੇ ਹਨ ਅਤੇ ਬਣਦੀ ਨਜ਼ੂਲ ਜ਼ਮੀਨ ਦਾ ਹੱਕ ਲੈਣ ਲਈ ਬੈਠੇ ਐੱਸਸੀ ਭਾਈਚਾਰੇ ਉੱਤੇ ਸੰਘਰਸ਼ ਕਰਦੇ ਆਗੂਆਂ ਤੇ ਪਿੰਡ ਦੇ ਚੌਧਰੀਆਂ ਅਤੇ ਸਿਆਸੀ ਸ਼ਹਿ ਉੱੱਪਰ ਝੂਠੇ ਪਰਚੇ ਪਾਏ ਗਏ ਅਤੇ ਗੱਲਬਾਤ ਦੇ ਬਹਾਨੇ ਨਾਲ ਬੁਲਾ ਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਪਿੰਡ ਦੇ ਲੋਕ ਐਨੀ ਸਰਦੀ ਵਿੱਚ ਰਾਤ ਨੂੰ ਬਿਨਾਂ ਟੈੰਟ ਦੇ ਰਾਤਾਂ ਕੱਟ ਰਹੇ ਹਨ।

ਇਹ ਮੀਟਿੰਗ ਬੇਸਿੱਟਾ ਰਹੀ। ਆਗੂਆਂ ਨੇ ਐਲਾਨ ਕੀਤਾ ਕਿ ਚਾਹੇ ਠੰਡ ਜ਼ੋਰਾਂ ਤੇ ਪੈ ਰਹੀ ਹੈ ਪਰ ਲੋਕ ਆਪਣੇ ਨਜਾਇਜ਼ ਤਰੀਕੇ ਨਾਲ ਗ੍ਰਿਫਤਾਰ ਕੀਤੇ ਸਾਥੀਆਂ ਦੀ ਰਿਹਾਈ ਲਈ ਡਟੇ ਹੋਏ ਹਨ ਅਤੇ ਮਸਲਾ ਹੱਲ ਨਾ ਹੋਣ ਤੱਕ ਮੋਰਚਾ ਜਾਰੀ ਰਹੇਗਾ।

ਮੋਰਚੇ ਵਿੱਚ ਜਬਰ ਵਿਰੋਧੀ ਸੰਘਰਸ਼ ਕਮੇਟੀ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਮਾਇਆ ਤੋਲੇਵਾਲ, ਬਲਬੀਰ ਕੌਰ ਸ਼ਾਦੀਹਰੀ ਅਤੇ ਕਿਰਨਾ ਤੋਲੇਵਾਲ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...