Tuesday, April 16, 2024

ਵਾਹਿਗੁਰੂ

spot_img
spot_img

ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਅੱਗੇ 3 ਨੌਜਵਾਨਾਂ ਦਾ ਮਰਨ ਵਰਤ ਅਤੇ ਧਰਨਾ ਲੋਹੜੀ ਵਾਲੇ ਦਿਨ ਵੀ ਰਿਹਾ ਜਾਰੀ

- Advertisement -

ਸੰਗਰੂਰ, 13 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪਿੰਡ ਸ਼ਾਦੀਹਰੀ ਦੇ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਲਾਇਆ ਮੋਰਚਾ ਅੱਜ ਲੋਹੜੀ ਵਾਲੇ ਦਿਨ ਵੀ ਜਾਰੀ ਰਿਹਾ।

ਅੱਜ ਮੋਰਚੇ ਨੂੰ ਸੰਬੋਧਨ ਕਰਦਿਆ ਵੱਖ-ਵੱਖ ਜਨਤਕ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਕਾਨੂੰਨ ਮੁਤਾਬਕ ਕੋਆਪਰੇਟਿਵ ਸੁਸਾਇਟੀ ਵਿੱਚ ਆਪਣਾ ਹਿੱਸਾ ਮੰਗਦੇ ਲੋਕਾਂ ਉੱਪਰ ਧਨਾਂਡ ਚੌਧਰੀਆਂ ਦੀ ਸ਼ਹਿ ਤੇ ਝੂਠੇ ਪਰਚੇ ਕੀਤੇ ਜਾਦੇ ਹਨ ਅਤੇ ਗੱਲਬਾਤ ਦੇ ਬਹਾਨੇ ਨਾਲ ਬੁਲਾ ਕੇ ਜੇਲ ਭੇਜ ਦਿਤਾ ਜਾਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋੋਂ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਸ ਤੋਂ ਇੱਕ ਗੱਲ ਸਾਫ਼ ਹੋ ਚੁੱਕੀ ਹੈ ਕਿ ਜਿਹੜੀ ਮਰਜ਼ੀ ਸਰਕਾਰ ਆ ਜਾਵੇ ਪਰ ਦਲਿਤਾਂ ਦੇ ਹੱਕ ‘ਚ ਕੋਈ ਰਾਜਨੀਤਕ ਪਾਰਟੀ ਹਾਅ ਦਾ ਨਾਅਰਾ ਨਹੀਂ ਮਾਰਦੀ ਪਰ ਵੋਟਾਂ ਲਈ ਅੱਜ ਸਾਰੇ ਦਲਿਤਾਂ ਦਾ ਨਾਮ ਵਰਤ ਰਹੀਆ ਹਨ।

ਉਨ੍ਹਾਂ ਕਿਹਾ ਕਿ ਇਸ ਲਈ ਚਾਹੇ ਠੰਡ ਜ਼ੋਰਾਂ ‘ਤੇ ਪੈ ਰਹੀ ਹੈ ਪਰ ਲੋਕ ਆਪਣੇ ਨਜਾਇਜ਼ ਤਰੀਕੇ ਨਾਲ ਗ੍ਰਿਫਤਾਰ ਕੀਤੇ ਸਾਥੀਆਂ ਦੀ ਰਿਹਾਈ ਲਈ ਲੋਹੜੀ ਦੇ ਤਿਉਹਾਰ ਵਾਲੇ ਦਿਨ ਵੀ ਡਟੇ ਹੋਏ ਹਨ।

ਆਗੂਆਂ ਨੇ ਐਲਾਨ ਕੀਤਾ ਕਿ ਮਸਲਾ ਹੱਲ ਨਾ ਹੋਣ ਤੱਕ ਮੋਰਚਾ ਜਾਰੀ ਰਹੇਗਾ। ਚਾਹੇ ਪ੍ਰਸ਼ਾਸਨ ਨੇ ਲਗਾਤਾਰ ਗੱਲਬਾਤ ਵਿੱਚ ਉਲਝਾ ਕੇ ਮੋਰਚਾ ਖਤਮ ਕਰਾਉਣ ਦਾ ਜੋਰ ਲਾਇਆ ਪਰ ਜਥੇਬੰਦੀ ਨੇ ਕੋਈ ਠੋਸ ਹੱਲ ਨਾ ਹੋਣ ਤੱਕ ਮੋਰਚਾ ਜਮਾਇਆ ਹੋਇਆ ਹੈ।

ਅੱਜ ਦੇ ਮੋਰਚੇ ਵਿੱਚ ਜਬਰ ਵਿਰੋਧੀ ਸੰਘਰਸ਼ ਕਮੇਟੀ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਸਟੂਡੈਂਟਸ ਯੂਨੀਅਨ ਦੇ ਬੁਲਾਰਿਆਂ ਨੇ ਸੰਬੋਧਨ ਕੀਤਾ। ਅੱਜ ਜਥੇਬੰਦੀਆਂ ਦੀ ਡੀਐੱਸਪੀ ਸਤਪਾਲ ਸ਼ਰਮਾ ਨਾਲ ਮੀਟਿੰਗ ਵੀ ਹੋਈ ਅਤੇ ਉਨ੍ਹਾਂ ਮਸਲਾ ਜਲਦੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...