Friday, April 19, 2024

ਵਾਹਿਗੁਰੂ

spot_img
spot_img

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ 22 ਹੋਰ ਲੋਕ ਰਿਹਾਅ: ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਮਾਰਚ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ ਕੀਤੇ ਗਏ 22 ਹੋਰ ਲੋਕ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ ਹਨ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਇਹਨਾਂ ਵਿਚੋਂ 9 ਨੌਜਵਾਨਾਂ ਨੂੰ ਸੋਮਵਾਰ ਦੀ ਰਾਤ ਰਿਹਾਅ ਕੀਤਾ ਗਿਆ ਜਿਹਨਾਂ ਵਿਚ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਸ਼ਾਮਲ ਹਨ। ਇਹਨਾਂ ਨੁੰ ਨਾਂਗਲੋਈ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਤੇ ਤਕਰੀਬਨ ਇਕ ਮਹੀਨਾ ਜੇਲ ਵਿਚ ਰਹਿਣ ਮਗਰੋਂ ਇਹ ਰਿਹਾਅ ਹੋਏ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ 13 ਹੋਰ ਨੌਜਵਾਨ ਜੇਲ ਵਿਚ ਦੇਰ ਰਾਤ ਰਿਹਾਅ ਹੋ ਰਹੇ ਹਨ ਜੋ ਕਿ ਨਾਂਗਲੋਈ ਪੁਲਿਸ ਥਾਣੇ ਦੀ ਐਫ ਆਈ ਆਰ ਨੰਬਰ 46/21 ਤਹਿਤ ਗ੍ਰਿਫਤਾਰ ਕੀਤੇ ਗੲੈ ਸਨ।

ਇਹਨਾਂ ਵਿਚ ਜਸਵੰਤ ਸਿੰਘ ਪੁੱਤਰ ਪ੍ਰੀਤਮ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਗੁਰਦੇਵ ਸਿੰਘ, ਬਲਧੀਰ ਸਿੰਘ ਪੁੱਤਰ ਮੱਗਰ ਸਿੰਘ, ਭਾਗ ਸਿੰਘ ਪੁੱਤਰ ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਹਰਮੀਰ ਸਿੰਘ, ਜਗਦੀਪ ਸਿੰਘ ਪੁੱਤਰ ਇਕਬਾਲ ਸਿੰਘ, ਰਣਜੀਤ ਸਿੰਘ ਪੁੱਤਰ ਲਾਹੌਰਾ ਸਿੰਘ, ਹਸਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ, ਦਲਜਿੰਦਰ ਸਿੰਘ ਗੁਰਦੀਪ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਦਰਬਾਰਾ ਸਿੰਘ ਸਾਰੇ ਹੀ ਵਾਸੀ ਪਿੰਡ ਟਆਰੀਵਾਲਾ ਜ਼ਿਲਾ ਮੋਗਾ ਅਤੇ ਸ਼ਮਸ਼ੇਰ ਸਿੰਘ ਪੁੱਤਰ ਚੱਤਰਾ ਸਿੰਘ ਵਾਸੀ ਪਿੰਡ ਖੁਕਰੀ ਜ਼ਿਲਾ ਜੀਂਦ ਹਰਿਆਣਾ ਸ਼ਾਮਲ ਹਨ।

ਉਹਨਾਂ ਨੇ ਇਹਨਾਂ ਦੀ ਜ਼ਮਾਨਤ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨ ਲਈ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਐਡਵੋਕੇਟ ਦਿਨੇਸ਼ ਮੁਦਗਿੱਲ, ਅਮਰਵੀਰ ਸਿੰਘ ਭੁੱਤਲਰ, ਨੇਹਾ ਦਹੂਨ, ਵਿਕਰਮ ਸਿੰਘ, ਚਿਤਵਨ ਗੋਦਾਰਾ, ਅਮਿਤ ਸਾਂਗਵਾਨ, ਗੌਰਵ ਯਾਦਵ, ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ, ਸੰਜੇ ਨਸਿਆਰ, ਗੁਨਿੰਦਰ ਕੌਰ, ਵਿਰੇਂਦਰ ਸੰਧੂ, ਕਪਿਲ ਮਦਾਨ, ਕੁਨਾਲ ਮਦਾਨ ਤੇ ਗੁਰਮੁੱਖ ਸਿੰਘ ਸਮੇਤ ਸਾਰੇ ਹੀ ਵਕੀਲਾਂ ਦਾ ਕੋਟਿ ਕੋਟਿ ਧੰਨਵਾਦ ਕੀਤਾ ਜਿਹਨਾਂ ਨੇ ਮਿਹਨਤ ਕਰ ਕੇ ਇਹਨਾਂ ਲੋਕਾਂ ਨੁੰ ਜ਼ਮਾਨਤਾਂ ਦੁਆਈਆਂ ਜਿਸਦੀ ਬਦੌਲਤ ਇਹ ਜੇਲਾਂ ਵਿਚੋਂ ਬਾਹਰ ਆਏ ਹਨ।

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...