Friday, April 19, 2024

ਵਾਹਿਗੁਰੂ

spot_img
spot_img

ਨੌਜਵਾਨ ਪਤੀ ਪਤਨੀ ਨੇ ਭੇਤਭਰੇ ਹਾਲਾਤ ਵਿੱਚ ਕੀਤੀ ਆਤਮਹੱਤਿਆ

- Advertisement -

ਯੈੱਸ ਪੰਜਾਬ
ਜਲੰਧਰ, 15 ਮਈ, 2021:
ਜਲੰਧਰ ਛਾਉਣੀ ਦੇ ਨਾਲ ਲੱਗਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਉਪਕਾਰ ਨਗਰ ਵਿੱਚ ਆਪਣੇ ਪਤੀ ਨਾਲ ਪੇਕੇ ਘਰ ਆਈ ਇਕ 24 ਸਾਲਾ ਔਰਤ ਅਤੇ ਉਸਦੇ 26 ਸਾਲਾ ਪਤੀ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਖ਼ਾ ਕੇ ਆਤਮ ਹੱਤਿਆ ਕਰ ਦਿੱਤੀ ਗਈ ਹੈ।

ਮ੍ਰਿਤਕਾਂ ਦੀ ਪਛਾਣ ਸਾਗਰ ਵਾਸੀ ਸੂਰਾਨੱਸੀ ਅਤੇ ਰਾਧਾ ਵਜੋਂ ਹੋਈ ਹੈ। ਸਾਗਰ ਸੂਰਾਨੱਸੀ ਇਲਾਕੇ ਵਿੱਚ ਹੀ ਵੀ.ਆਈ.ਪੀ.ਸੈਲੂਨ ਚਲਾਉਂਦਾ ਸੀ।

ਮ੍ਰਿਤਕਾ ਰਾਧਾ ਦੇ ਭਰਾ ਨੇ ਦੱਸਿਆ ਕਿ ਉਸਦੀ ਭੈਣ ਅਤੇ ਜੀਜਾ ਰਾਤ ਘਰ ਆਏ ਸਨ ਪਰ ਸਵੇਰੇ 4.30 ਵਜੇ ਉਨ੍ਹਾਂ ਦੀ ਭੈਣ ਨੇ ਦੱਸਿਆ ਕਿ ਉਸਦੇ ਪੇਟ ਵਿੱਚ ਦਰਦ ਹੋ ਰਿਹਾ ਹੈ। ਦਰਦ ਵਧਣ ’ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਸੇ ਦੌਰਾਨ ਸਾਗਰ ਦੀ ਵੀ ਤਬੀਅਤ ਵਿਗੜ ਗਈ ਅਤੇ ਉਸਨੂੰ ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸਨੂੰ ਵੀ ਮ੍ਰਿਤਕ ਕਰਾਰ ਦੇ ਦਿੱਤਾ।

ਰਾਧਾ ਦੇ ਭਰਾ ਨੇ ਦਾਅਵਾ ਕੀਤਾ ਕਿ ਉਸ ਦੀ ਭੈਣ ਅਤੇ ਜੀਜਾ ਦੇ ਸੰਬੰਧ ਤਾਂ ਠੀਕ ਸਨ ਪਰ ਰਾਧਾ ਦੇ ਸੱਸ ਅਤੇ ਸਹੁਰਾ ਨਾਲ ਦੋਹਾਂ ਦੀ ਨਹੀਂ ਸੀ ਬਣਦੀ। ਦੋ ਸਾਲ ਉਹ ਅੱਡ ਵੀ ਰਹੇ ਸਨ ਪਰ ਬਾਅਦ ਵਿੱਚ ਫ਼ਿਰ ਸਾਂਝੇ ਘਰ ਵਿੱਚ ਰਹਿਣ ਲੱਗੇ ਸਨ।

ਸਾਗਰ ਅਤੇ ਰਾਧਾ ਦਾ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਦੋਹਾਂ ਦਾ ਕੋਈ ਬੱਚਾ ਨਹੀਂ ਸੀ। ਰਾਧਾ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਜੇ ਸਾਗਰ ਦੀ ਉਹ ਰਿਕਾਰਡਿੰਗ ਵੀ ਪੁਲਿਸ ਨੂੂੰ ਸੌਂਪੀ ਹੈ ਜਿਸ ਵਿੱਚ ਉਸਨੇ ਕਿਹਾ ਹੈ ਕਿ ਉਹ ਆਪਣੇ ਮਾਤਾ ਪਿਤਾ ਤੋਂ ਤੰਗ ਆ ਕੇ ਜਾਨ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਰਾਤ ਦੋਹਾਂ ਵਿੱਚ ਕੋਈ ਗੱਲਬਾਤ ਨਹੀਂ ਸੀ ਪਰ ਸਵੇਰੇ ਉੱਠਦਿਆਂ ਹੀ ਇਹ ਸਾਰਾ ਕੁਝ ਵਾਪਰ ਗਿਆ।

ਰਾਮਾ ਮੰਡੀ ਥਾਣੇ ਦੇ ਮੁਖ਼ੀ ਸੁਲੱਖਣ ਸਿੰਘ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...