Saturday, April 27, 2024

ਵਾਹਿਗੁਰੂ

spot_img
spot_img

ਨੌਦੀਪ ਕੌਰ ਨੂੰ ਤੁਰੰਤ ਰਿਹਾ ਕਰੇ ਹਰਿਆਣਾ ਸਰਕਾਰ: ਹਰਪਾਲ ਚੀਮਾ ਨੇ ਖੱਟਰ ਨੂੰ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਫਰਵਰੀ, 2021 –
ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ ‘ਆਪ’ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖਿਆ।

ਮੰਗਲਵਾਰ ਨੂੰ ‘ਆਪ’ ਆਗੂ ਹਰਪਾਲ ਸਿੰਘ ਚੀਮਾ, ਸਰਵਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਨੌਦੀਪ ਕੌਰ ਨੂੰ ਮਿਲਣ ਲਈ ਕਰਨਾਲ ਜੇਲ੍ਹ ਗਏ ਸਨ, ਪ੍ਰੰਤੂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤੀ ਸੀ।

ਚੀਮਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਨੌਦੀਪ ਕੌਰ ਆਪਣੇ ਫੈਕਟਰੀ ਸਾਥੀਆਂ ਦੇ ਅਧਿਕਾਰਾਂ ਦਾ ਅੰਦੋਲਨ ਕਰ ਰਹੀ ਸੀ। ਹਰਿਆਣਾ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰਨਾਲ ਜੇਲ੍ਹ ਵਿੱਚ ਰੱਖਿਆ ਹੋਇਆ ਹੈ।

ਉਨ੍ਹਾਂ ਦੀ ਸਲਾਮਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਅੱਗਿਆ ਕਿਹਾ ਕਿ ਮੰਗਲਵਾਰ ਨੂੰ ਕਰਨਾਲ ਜੇਲ੍ਹ ਦੌਰਾਨ ਜੇਲ੍ਹ ਅਧਿਕਾਰੀਆਂ ਨੇ ਕੋਵਿੰਡ ਦੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜੇਲ੍ਹ ਪਰਿਸਰ ਵਿੱਚ ਪ੍ਰਵੇਸ਼ ਕਰਨ ਤੋਂ ਮਨਾ ਕਰ ਦਿੱਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਆਖਿਰ ਕਿਉਂ ਉਨ੍ਹਾਂ ਇਸ ਤਰ੍ਹਾਂ ਘਟੀਆ ਤਰਕ ਦੇ ਕੇ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ ਗਿਆ?

ਉਨ੍ਹਾਂ ਕਿਹਾ ਕਿ ਕਰਨਾਲ ਜੇਲ੍ਹ ਵਿਚ ਬਿਨੈ ਪੱਤਰ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਹਰਿਆਣਾ ਪੁਲਿਸ ਇਹ ਕਹਿ ਰਹੀ ਸੀ ਕਿ ਕੋਵਿੰਡ ਕਾਰਨ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਗੁਆਢੀ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਵਜੋਂ ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਲੋਕਾਂ ਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?

ਕੀ ਹਰਿਆਣਾ ਸਰਕਾਰ ਲੋਕਾਂ ਤੋਂ ਕੁਝ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਕੀ ਸਰਕਾਰ ਇਸ ਬਾਰੇ ਜਾਣਕਾਰੀ ਗੁਪਤ ਰੱਖਣਾ ਚਾਹੁੰਦੀ ਹੈ ਜਾਂ ਕੁਝ ਹੋਰ ਕਾਰਨ ਹਨ? ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਦੀਪ ਕੌਰ ਦੀ ਤੁਰੰਤ ਰਿਹਾਈ ਦੀ ਮੰਗ ਕਰਦੀ ਹੈ ਅਤੇ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿੱਚ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਪ੍ਰਮੁੱਖ ਵਿਰੋਧੀ ਪਾਰਟੀ ਵਜੋਂ ‘ਆਪ’ ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਅਤੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨੌਦੀਪ ਕੌਰ ਦਾ ਸਿਰਫ ਇਹ ਹੀ ਅਪਰਾਧ ਸੀ ਕਿ ਉਹ ਕਾਰਖਾਨੇ ਦੇ ਮਜ਼ਦੂਰਾਂ ਦੇ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਅਤੇ ਵਰਕਰਾਂ ਦੇ ਅਧਿਕਾਰਾਂ ਲਈ ਲੜਦੀ ਰਹੇਗੀ ਅਤੇ ਹਰ ਮੌਕੇ ਉੱਤੇ ਉਨ੍ਹਾਂ ਨਾਲ ਖੜ੍ਹੀ ਰਹੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...