Friday, April 19, 2024

ਵਾਹਿਗੁਰੂ

spot_img
spot_img

ਪਟਨ ਸਰਕਾਰ ਤੋਂ ਅੱਕੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ਤਿੰਨ ਦਿਨਾਂ ਦੇ ਮੋਰਚੇ ਦੀ ਸ਼ੁਰੂਆਤ, ਲਾਲ ਸਿੰਘ ਦੀ ਰਿਹਾਇਸ਼ ਤੱਕ ਕੀਤਾ ਰੋਸ ਮਾਰਚ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਪਟਿਆਲਾ, 17 ਸਤੰਬਰ, 2021:
ਕੈਪਟਨ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪੂਰੀਆਂ ਨਾਂ ਕੀਤੇ ਜਾਣ ਦੇ ਰੋਸ ਵਜੋੰ ਅੱਜ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਪੁੱਜੇ ਵੱਖ-ਵੱਖ ਮਹਿਕਮਿਆਂ ਦੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ‘ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ ਪਟਿਆਲਾ ਵਿੱਚ ਤਿੰਨ ਦਿਨਾਂ ਦਾ ਮੋਰਚਾ ਸ਼ੁਰੂ ਕੀਤਾ ਗਿਆ ਹੈ।

ਮੋਰਚੇ ਦੇ ਪਹਿਲੇ ਦਿਨ ਮੁਲਾਜ਼ਮਾਂ ਵੱਲੋਂ ਤ੍ਰਿਪੜੀ ਦੇ ਬਾਜਾਰ ਵਿੱਚੋਂ ਗੁਜਰਦਿਆਂ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਲਾਲ ਸਿੰਘ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਜੋਰਦਾਰ ਨਾਅਰੇਬਾਜੀ ਕੀਤੀ ਗਈ।

ਜਿਕਰਯੋਗ ਹੈ ਕਿ ਇਹਨਾਂ ਮੁਲਾਜ਼ਮਾਂ ਵੱਲੋਂ ਜੰਗਲਾਤ ਵਰਕਰਾਂ, ਐੱਨ.ਐੱਚ. ਐੱਮ ਵਿੱਚ ਕੰਮ ਕਰਦੀਆਂ ਸਟਾਫ਼ ਨਰਸਾਂ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ, ਸਮੱਗਰਾ ਅਧੀਨ ਕੰਮ ਕਰਦੇ ਨਾਨ ਟੀਚਿੰਗ ਸਟਾਫ਼, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਸਮੇਤ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਅਤੇ ਮਾਣ-ਭੱਤੇ ਅਧੀਨ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਰਛਪਾਲ ਸਿੰਘ, ਪ੍ਰਵੀਨ ਸ਼ਰਮਾਂ, ਕਮਲਜੀਤ ਕੌਰ ਤੇ ਕਿਰਨਪਾਲ ਕੌਰ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਕਾਰਜਕਾਲ ਦੇ ਆਖਰੀ ਸਾਲ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਜਿਹੜਾ ਕਾਨੂੰਨ ਲਿਆਂਦਾ ਜਾ ਰਿਹਾ ਹੈ ਉਸ ਨਾਲ ਬਹੁਤ ਹੀ ਘੱਟ ਮੁਲਾਜ਼ਮ ਪੱਕੇ ਹੋਣ ਦੀ ਆਸ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਲਖਵਿੰਦਰ ਕੌਰ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾਂ ਅਤੇ ਸਰਬਜੀਤ ਕੌਰ ਮਚਾਕੀ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਮਾਣ-ਭੱਤਾ ਵਰਕਰਾਂ ਨੂੰ ਬਹੁਤ ਹੀ ਨਿਗੂਣਾ ਮਾਣ ਭੱਤਾ ਦੇ ਕੇ ਸੋਸ਼ਣ ਕੀਤਾ ਜਾ ਰਿਹਾ ਹੈ।

ਉਹਨਾਂ ਆਖਿਆ ਕਿ ਮੋਰਚੇ ਨਾਲ ਹੋਈਆਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮਾਣ ਭੱਤਾ ਵਰਕਰਾਂ ਦੀ ਤਨਖਾਹ ਵਿੱਚ ਵਾਧੇ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਸੀ ਪਰ ਅੱਜ ਤੱਕ ਕਿਸੇ ਵੀ ਵਰਕਰ ਦੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਬਲਵੀਰ ਸੀਵੀਆ, ਸਰਬਜੀਤ ਕੌਰ ਮਚਾਕੀ, ਹਰਿੰਦਰ ਸਿੰਘ ਅਮ੍ਰਿਤਸਰ, ਹਰਜੀਤ ਕੌਰ ਸਮਰਾਲਾ, ਚਮਕੌਰ ਸਿੰਘ ਅਤੇ ਸੰਜੂ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕੇ ਜੇ ਕੱਚੇ ਮੁਲਾਜ਼ਮਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ 19 ਸਤੰਬਰ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਹਜਾਰਾਂ ਮੁਲਾਜ਼ਮ ਤੇ ਵਰਕਰ ਪਟਿਆਲਾ ਪੁੱਜ ਕੇ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰਨਗੇ।

ਸ ਮੌਕੇ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਿਕਰਮਦੇਵ ਸਿੰਘ ਤੋਂ ਇਲਾਵਾ ਮਨਪ੍ਰੀਤ ਕੌਰ ਬਠਿੰਡਾ, ਪਰਮਜੀਤ ਕੌਰ, ਮਨਦੀਪ ਕੌਰ ਸਿੱਧੂ, ਪਿੰਕੀ ਰਾਣੀ ਖਰਾਬਗੜ, ਹਰਦੀਪ ਸਿੰਘ ਸਮਾਰਲਾ, ਗੁਰਦੀਪ ਸਿੰਘ ਕਲੇਰ, ਵਿਕਰਮਜੀਤ ਅਲੂਣਾ ਅਤੇ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...