Thursday, March 28, 2024

ਵਾਹਿਗੁਰੂ

spot_img
spot_img

ਪਟਿਆਲਾ ਕੇਂਦਰੀ ਜੇਲ੍ਹ ਵਿੱਚੋਂ ਹਵਾਲਾਤੀ ਫ਼ਰਾਰ; ਘੰਟਿਆਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਲੱਗਾ ਪਤਾ

- Advertisement -

ਯੈੱਸ ਪੰਜਾਬ
ਪਟਿਆਲਾ, 12 ਅਗਸਤ, 2022:
ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਜ ਮਿਤੀ 12.08.2022 ਨੂੰ ਕੇਂਦਰੀ ਜੇਲ੍ਹ ਪਟਿਆਲਾ, ਵਿਖੇ ਹਵਾਲਾਤੀ ਮਨਿੰਦਰ ਸਿੰਘ ਉਰਫ ਗੋਨਾ ਉਰਫ ਮਨੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੁਬਾਨਾ ਕਰਮੁ, ਥਾਣਾ ਬਖਸ਼ੀਵਾਲਾ, ਮੁੱਕਦਮਾ ਨੰ. 47 ਮਿਤੀ 31.07.2022, ਥਾਣਾ ਬਖਸ਼ੀਵਾਲਾ ਅ/ਧ- 399,402 ਆਈ.ਪੀ.ਸੀ ਅਤੇ ਮੁੱਕਦਮਾ ਨੰ. 122 ਮਿਤੀ 30.06.2022 ਥਾਣਾ- ਸਿਟੀ ਸੰਗਰੂਰ, ਅ/ਧ- 379-ਬੀ,34 ਆਈ.ਪੀ.ਸੀ ਵਿੱਚ ਜੇਲ੍ਹ ਅੰਦਰ ਬੰਦ ਸੀ ਜਿਸ ਨੂੰ ਕਰੀਬ 12.00 ਵਜੇ ਦੁਪਿਹਰ ਨੂੰ ਅਦਾਲਤ ਪੇਸ਼ੀ ਲੈਕੇ ਜਾਣ ਲਈ ਪੁਲਿਸ ਗਾਰਦ ਜੇਲ੍ਹ ਵਿਖੇ ਪਹੁੰਚੀ।

ਜੇਲ ਸੁਪਰਡੈਂਟ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਕਤ ਹਵਾਲਾਤੀ ਬੰਦੀ ਨੂੰ ਪੇਸ਼ੀ ਭੇਜਣ ਲਈ ਇਸ ਦੀ ਬੈਰਕ ਵਿੱਚ ਭਾਲ ਕੀਤੀ ਗਈ ਤਾਂ ਬੰਦੀ ਆਪਣੀ ਬੈਰਕ ਵਿੱਚ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਪੂਰੀ ਜੇਲ੍ਹ ਵਿੱਚ ਉਸਦੀ ਭਾਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ ਜਦੋਂ ਜੇਲ੍ਹ ਦੇ ਸੀ.ਸੀ.ਟੀ.ਵੀ ਕੈਮਰੇ ਚੈਕ ਕੀਤੇ ਗਏ ਤਾਂ ਸਵੇਰੇ ਕਰੀਬ 7.15 ਵਜੇ ਉਕਤ ਹਵਾਲਾਤੀ ਜੇਲ੍ਹ ਦੀ ਡਿਊੜੀ ਅੰਦਰਲੇ ਕੈਮਰੇ ਵਿੱਚ ਡਿਊੜੀ ਦੀ ਛੱਤ ਉਪਰ ਚੜ੍ਹਦਾ ਦਿਖਾਈ ਦਿੱਤਾ, ਇਸ ਤੋਂ ਅਨੁਮਾਨ ਲਗਾਇਆ ਜਾਂਦਾ ਹੈ ਕਿ ਬੰਦੀ ਜੇਲ੍ਹ ਤੋਂ ਫਰਾਰ ਹੋ ਗਿਆ ਹੈ।

ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਸਬੰਧੀ ਸਬੰਧਿਤ ਪੁਲਿਸ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਦੁਆਰਾ ਕੇਸ ਰਜਿਸ਼ਟਰਡ ਕੀਤਾ ਜਾ ਰਿਹਾ ਹੈ। ਦੋਸ਼ੀ ਦੀ ਮੁੜ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜੇਲ੍ਹ ਅੰਦਰ ਪਾਈਆਂ ਗਈਆਂ ਕਮੀਆਂ ਨੂੰ ਪਹਿਚਾਣ ਕੇ ਦੂਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੀ ਪੜਤਾਲ ਜਾਰੀ ਹੈ, ਅਤੇ ਇਸ ਵਿੱਚ ਜੋ ਵੀ ਕਰਮਚਾਰੀ/ਅਧਿਕਾਰੀ ਦੋਸ਼ੀ ਪਾਇਆ ਗਿਆ,ਉਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...