Friday, March 29, 2024

ਵਾਹਿਗੁਰੂ

spot_img
spot_img

ਪਟਿਆਲਾ ’ਚ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਇਆ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕੀਤਾ ਗਿਆ ਸਨਮਾਨਤ

- Advertisement -

ਯੈੱਸ ਪੰਜਾਬ
ਪਟਿਆਲਾ, 3 ਦਸੰਬਰ, 2021 –
ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਵੱਲੋਂ ਸਮਾਜ ‘ਚ ਪਾਏ ਗਏ ਅਹਿਮ ਯੋਗਦਾਨ ਲਈ ਸਨਮਾਨਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਤੇ ਅਜਿਹੇ ਦਿਨ ਮਨਾਉਣ ਦਾ ਮੁੱਖ ਮਕਸਦ ਵੀ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਕੇ ਰੱਖਣਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ‘ਚ ਕੋਈ ਕਮੀ ਤੇ ਪ੍ਰਤਿਭਾ ਹੁੰਦੀ ਹੈ ਤੇ ਸਾਨੂੰ ਆਪਣੀ ਕਮੀ ਨੂੰ ਦੂਰ ਕਰਕੇ ਪ੍ਰਤੀਭਾ ਨੂੰ ਨਿਖਾਰਨ ਵੱਲ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਇਸ ਵਿਸ਼ੇਸ਼ ਦਿਨ ‘ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਮਿਹਨਤ ਮਨੁੱਖ ਵਿਚਲੀ ਹਰੇਕ ਕਮੀ ਨੂੰ ਪੂਰਾ ਕਰ ਦਿੰਦੀ ਹੈ। ਇਸ ਮੌਕੇ ਉਨ੍ਹਾਂ ਦਿਵਿਆਂਗਜਨਾਂ ਨੂੰ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਦਿਵਿਆਂਗਜਨ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ।

ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਕਿਹਾ ਕਿ ਅਜੋਕੇ ਸਮੇਂ ਨਵੀਂਆਂ ਤਕਨੀਕਾਂ ਸਦਕਾ ਦਿਵਿਆਂਗਜਨਾਂ ਦੀਆਂ ਸਹੂਲਤਾਂ ਵੱਲ ਕ੍ਰਾਂਤੀਕਾਰੀ ਕੰਮ ਕੀਤਾ ਗਿਆ ਹੈ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਪੰਜਾਬੀ ਯੂਨੀਵਰਸਿਟੀ ਵੱਲੋਂ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਨੂੰ ਅਜਿਹੇ ਸਮਾਗਮ ਕਰਵਾਕੇ ਸਮਾਜ ਨਾਲ ਸਿੱਧੇ ਤੌਰ ‘ਤੇ ਜੁੜਨਾ ਚਾਹੀਦਾ ਹੈ ਤਾਂ ਕਿ ਸਮਾਜ ਵਿਚਲੀਆਂ ਮੁਸ਼ਕਲਾਂ ਨੂੰ ਸਮਝਕੇ ਇਸ ‘ਤੇ ਕੰਮ ਕੀਤਾ ਜਾ ਸਕੇ।

ਸਮਾਗਮ ਦੌਰਾਨ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋਂ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵੋਟਰ ਜਾਗਰੂਕਤਾ ਸਬੰਧੀ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਤੇ ਦਿਵਿਆਂਗ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੋਟਰ ਜਾਗਰੂਕਤਾ ਲਈ ਸੁਖਦਰਸ਼ਨ ਸਿੰਘ ਚਹਿਲ ਵੱਲੋਂ ਨਿਰਦੇਸ਼ਤ ਨਾਟਕ ਦਾ ਮੰਚਨ ਕਰਕੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਦਿਵਿਆਂਗਜਨਾਂ ਦੇ ਪੋਸਟਰ ਮੇਕਿੰਗ, ਸਲੋਗਨ ਲੇਖਣ, ਲੇਖ ਲਿਖਣ ਦੇ ਮੁਕਾਬਲਿਆਂ ਤੋਂ ਇਲਾਵਾ ਭੰਗੜਾ, ਗਿੱਧਾ, ਗੀਤ, ਸਕਿੱਟ ਦੇ ਮਾਇਨ ਦੇ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੱਲੋਂ ਸਨਮਾਨਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਵੀਪ ਦੇ ਸਟੇਟ ਆਇਕਨ ਡਾ. ਕਿਰਨ, ਜ਼ਿਲ੍ਹਾ ਆਇਕਨ ਉਜਾਗਰ ਸਿੰਘ ਅੰਟਾਲ, ਜਗਦੀਪ ਸਿੰਘ, ਜਗਵਿੰਦਰ ਸਿੰਘ ਤੇ ਰਘਬੀਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਗਵਿੰਦਰ ਸਿੰਘ ਸਾਈਕਲ ਰਾਹੀਂ ਪਾਤੜ੍ਹਾਂ ਤੋਂ ਸਮਾਗਮ ‘ਚ ਸ਼ਿਰਕਤ ਕਰਨ ਪੁੱਜੇ ਸਨ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਕਰਵਾਏ ਮੁਕਾਬਲਿਆਂ ‘ਚ ਪਟਿਆਲਾ ਸਕੂਲ ਫ਼ਾਰ ਬਲਾਇੰਡ ਸੈਫ਼ਦੀਪੁਰ, ਪਟਿਆਲਾ ਸਕੂਲ ਫ਼ਾਰ ਡੈਫ਼, ਬਾਨੀ ਸਕੂਲ ਅਰਬਨ ਅਸਟੇਟ, ਸਪੀਕਿੰਗ ਹੈਡ ਵੈਲਫੇਅਰ ਫਾਊਂਡੇਸ਼ਨ ਰਾਜਪੁਰਾ, ਸਹਿਯੋਗ ਹੋਮ ਰਾਜਪੁਰਾ ਸਮੇਤ ਹੋਰਨਾ ਸਕੂਲਾਂ ਕਾਲਜਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਹੈ। ਸਮਾਗਮ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਰਿੰਦਰ ਕੌਸ਼ਿਕ, ਸਿਕੰਦਰ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...