Friday, April 19, 2024

ਵਾਹਿਗੁਰੂ

spot_img
spot_img

ਪਟਿਆਲਾ ’ਚ ਪੁਲਿਸ ਸ਼ਹੀਦੀ ਦਿਵਸ ਸੰਬੰਧੀ ਸੂਬਾ ਪੱਧਰੀ ਸਮਾਗਮ, ਏ.ਡੀ.ਜੀ.ਪੀ. ਪ੍ਰਵੀਨ ਸਿਨਹਾ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

- Advertisement -

ਯੈੱਸ ਪੰਜਾਬ
ਪਟਿਆਲਾ, 22 ਅਕਤੂਬਰ, 2021 –
ਪੰਜਾਬ ਦੇ ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਪੰਜਾਬ ‘ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ।

ਸ੍ਰੀ ਸਿਨਹਾ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਿਤ ਕਰਨ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਸ਼ਰਧਾਂਜਲੀ ਸਮਾਰੋਹ ਵਿੱਚ ਇੰਸਪੈਕਟਰ ਜਨਰਲ ਜੇਲ੍ਹਾਂ ਪੰਜਾਬ ਆਰ.ਕੇ. ਅਰੋੜਾ ਅਤੇ ਡੀ.ਆਈ.ਜੀ. ਜੇਲ੍ਹਾਂ ਹੈਡਕੁਆਟਰ ਅਤੇ ਸਰਕਲ ਪਟਿਆਲਾ ਸੁਰਿੰਦਰ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ।

ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਦੇਸ਼ ਅਤੇ ਆਪਣੇ ਸੂਬੇ ਦੀ ਰੱਖਿਆ ਲਈ ਕੁਰਬਾਨੀ ਤੋਂ ਵੱਡਾ ਕੋਈ ਬਲੀਦਾਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਜਿੰਨਾ ਵੀ ਮਾਣ ਸਨਮਾਨ ਕੀਤਾ ਜਾਵੇ, ਉਹ ਥੋੜਾ ਹੈ। ਸ੍ਰੀ ਸਿਨਹਾ ਨੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਏ.ਡੀ.ਜੀ.ਪੀ. (ਜੇਲ੍ਹਾਂ) ਸ੍ਰੀ ਪ੍ਰਵੀਨ ਕੁਮਾਰ ਸਿਨਹਾ ਨੇ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਤੇ ਇਨ੍ਹਾਂ ਦਾ ਨਿਪਟਾਰਾ ਕਰਨ ਦਾ ਵਿਸ਼ਵਾਸ਼ ਦਿਵਾਇਆ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਜੇਲ੍ਹ ਟ੍ਰੇਨਿੰਗ ਸਕੂਲ ਦੇ ਸਟਾਫ ਅਤੇ ਟ੍ਰੇਨੀਜ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਗੁਰਚਰਨ ਸਿੰਘ ਧਾਲੀਵਾਲ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸੁਪਰਡੈਂਟ ਕੇਂਦਰੀ ਜੇਲ੍ਹ ਸ਼ਿਵਰਾਜ ਸਿੰਘ ਨੰਦਗੜ, ਸੁਪਰਡੈਂਟ ਮੈਕਸੀਮਮ ਸਕਿਉਰਟੀ ਜੇਲ੍ਹ ਨਾਭਾ ਅਰਵਿੰਦਰਪਾਲ ਸਿੰਘ ਭੱਟੀ, ਸੁਪਰਡੈਂਟ ਖੁੱਲੀ ਖੇਤੀਬਾੜੀ ਜੇਲ੍ਹ ਨਾਭਾ ਮਨਜੀਤ ਸਿੰਘ ਟਿਵਾਣਾ ਤੇ ਵਾਇਸ ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਮੁਕੇਸ਼ ਕੁਮਾਰ ਸ਼ਰਮਾ ਵੀ ਹਾਜਰ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...