Saturday, April 20, 2024

ਵਾਹਿਗੁਰੂ

spot_img
spot_img

ਪਟਿਆਲਾ ’ਚ ਮੁਲਾਜ਼ਮਾਂ ਦਾ ਹੱਲਾ ਬੋਲ; ਰੋਸ ਮਾਰਚ ਤੋਂ ਬਾਅਦ ਕੈਬਨਿਟ ਕਮੇਟੀ ਨਾਲ ਮੀਟਿੰਗ ਤੈਅ ਹੋਣ ’ਤੇ ਹੀ ਸ਼ਾਂਤ ਹੋਏ ਸੰਘਰਸ਼ਸ਼ੀਲ ਕਾਮੇ

- Advertisement -

ਯੈੱਸ ਪੰਜਾਬ
ਪਟਿਆਲਾ, 29 ਜੁਲਾਈ, 2021 –
‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ ਕੋਨੇ ‘ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵੱਲੋਂ ਸਥਾਨਕ ਅਨਾਜ਼ ਮੰਡੀ ਵਿੱਚ ਵਿਸ਼ਾਲ ‘ਹੱਲਾ ਬੋਲ-ਮਹਾਂ ਰੈਲੀ’ ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ।

ਸਥਾਨਕ ਵਾਈਪੀਐੱਸ ਚੌਂਕ ਵਿੱਚ ਪੁਲਿਸ ਵੱਲੋਂ ਮੁਲਾਜ਼ਮਾਂ ਨਾਲ ਖਿੱਚ ਧੂਹ ਕੀਤੀ ਗਈ।

ਰੈਲੀ ਦੌਰਾਨ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਜਗਦੀਸ਼ ਸਿੰਘ ਚਾਹਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਚੈਨ ਸਿੰਘ ਖਹਿਰਾ, ਠਾਕੁਰ ਸਿੰਘ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਬਖਸ਼ੀਸ਼ ਸਿੰਘ, ਸੁਖਦੇਵ ਸਿੰਘ ਸੈਣੀ, ਪ੍ਰੇਮ ਸਾਗਰ ਸ਼ਰਮਾਂ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਦਵਿੰਦਰ ਸਿੰਘ ਬੈਨੀਪਾਲ, ਸੁਖਜੀਤ ਸਿੰਘ ਅਤੇ ਸਤਨਾਮ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਨੂੰ ਗੱਫੇ ਦਿੱਤੇ ਜਾਣ ਦੇ ਬਿਆਨ ਜਾਰੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਤਨਖਾਹ ਅਨਾਮਲੀ ਕਮੇਟੀ ਵੱਲੋਂ 24 ਅਤੇ ਕੈਬਨਿਟ ਸਬ ਕਮੇਟੀ ਵੱਲੋਂ 239 ਕੈਟਾਗਰੀਆਂ ਦੇ ਗ੍ਰੇਡਾਂ ਵਿੱਚ 2011 ਦੌਰਾਨ ਕੀਤੇ ਵਾਧੇ ਨੂੰ ਰੱਦ ਕਰਕੇ ਅਤੇ ਅਨ ਰਿਵਾਇਜਡ ਕੈਟਾਗਰੀਆਂ ਦੇ ਗ੍ਰੇਡ ਨਾ ਵਧਾ ਕੇ ਮੁਲਾਜ਼ਮਾਂ ਦੀ ਤਨਖਾਹ ਕਟੌਤੀ ਲਈ ਰਾਹ ਪੱਧਰਾ ਕੀਤਾ ਹੈ। ਇਸੇ ਤਰ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤਾ ਜਾ ਰਿਹਾ ਕਾਨੂੰਨ ਪੂਰੀ ਤਰਾਂ ਮੁਲਾਜ਼ਮ ਵਿਰੋਧੀ ਹੈ ਜਿਸ ਰਾਹੀਂ ਬਹੁਤ ਨਾ ਮਾਤਰ ਮੁਲਾਜ਼ਮ ਹੀ ਰੈਗੂਲਰ ਹੋ ਸਕਣਗੇ।

ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ, ਆਸ਼ਾ ਵਰਕਰਾਂ ਤੇ ਫੇਸਿਲੀਟੇਟਰਾਂ ਅਤੇ ਆਂਗਨਵਾੜੀ ਦਾ ਸੋਸ਼ਣ ਕਰਦਿਆਂ ਇਹਨਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕਰਕੇ ਬਹੁਤ ਨਿਗੂਣਾ ਮਾਣ ਭੱਤਾ ਦੇ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾਂ ਨੂੰ ਇੱਕ ਤੋਂ ਵਧੇਰੇ ਪੈਨਸ਼ਨਾਂ ਪੁਰਾਣੀ ਸਕੀਮ ਤਹਿਤ ਦਿੱਤੀਆਂ ਜਾ ਰਹੀਆਂ ਹਨ, ਉੱਥੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਮੁਲਾਜ਼ਮ ਮਾਰੂ ਨਵੀਂ ਪੈਨਸ਼ਨ ਸਕੀਮ ਥੋਪ ਦਿੱਤੀ ਗਈ ਹੈ, ਜਿਸਤੋਂ ਪੰਜਾਬ ਸਰਕਾਰ ਦਾ ਦੋਗਲਾ ਕਿਰਦਾਰ ਸਪੱਸ਼ਟ ਹੁੰਦਾ ਹੈ।

ਮੁਲਾਜ਼ਮ ਆਗੂਆਂ ਨੇ ਸਰਕਾਰ ਵੱਲੋਂ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਹੇਠ ਕੀਤੇ ਜਾ ਰਹੇ ਪੋਸਟਾਂ ਦੇ ਖਾਤਮੇ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਕੇੰਦਰੀ ਤਨਖਾਹ ਸਕੇਲ ਲਾਗੂ ਕੀਤੇ ਜਾਣ ਦੇ ਖਿਲਾਫ਼ ਵੀ ਆਵਾਜ਼ ਬੁਲੰਦ ਕੀਤੀ।

ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਇਕੱਤਰ ਹੋਏ ਮੁਲਾਜ਼ਮਾਂ ਦੀ ਇਸ ਰੈਲੀ ਨੇ ਇਕੱਠ ਦੇ ਪੱਖੋਂ ਪਿਛਲੇ ਸਾਰੇ ਰੀਕਾਰਡ ਤੋੜ ਦਿੱਤੇ ਅਤੇ ਖ਼ਰਾਬ ਮੌਸਮ ਦੇ ਬਾਵਜ਼ੂਦ ਵੀ ਰੈਲੀ ਵਿੱਚ ਸਾਰਾ ਦਿਨ ਮੁਲਾਜ਼ਮਾਂ ਦੇ ਭਰਵੇਂ ਕਾਫ਼ਲੇ ਸ਼ਾਮਿਲ ਹੁੰਦੇ ਰਹੇ। ਰੈਲੀ ਵਿੱਚ ਸ਼ਾਮਿਲ ਮੁਲਾਜ਼ਮਾਂ ਅੰਦਰ ਪੰਜਾਬ ਸਰਕਾਰ ਪ੍ਰਤੀ ਇਸ ਹੱਦ ਤੱਕ ਗੁੱਸਾ ਭਰਿਆ ਹੋਇਆ ਸੀ ਕਿ ਉਹ ਲਗਾਤਾਰ ਚਾਰ ਘੰਟੇ ਆਪਣੇ ਆਗੂਆਂ ਦੇ ਵਿਚਾਰ ਸੁਣਦੇ ਅਤੇ ਨਾਅਰੇ ਗੁਜਾਉੰਦੇ ਰਹੇ।

ਪੰਜਾਬ ਯੂਟੀ ਮੁਲਾਜ਼ਮ ਅਤੇ ਪੈਸ਼ਨਰਜ ਸਾਂਝਾ ਫਰੰਟ ਦੇ ਸੱਦੇ ਤੇ ਪਟਿਆਲਾ ਵਿੱਖੇ ਹੋਈ ਮੁਲਾਜ਼ਮ ਮਹਾਂ ਰੈਲੀ ਦੌਰਾਨ ਵੱਡੀ ਗਿਣਤੀ ਅਧਿਆਪਕਾਂ ਸਮੇਤ ਮੁਲਜ਼ਮਾਂ ਨੇ ਮੁੱਖ ਮੰਤਰੀ ਦੇ ਸ਼ਹਿਰ ਵੱਲ ਵਹੀਰਾਂ ਘੱਤਦੇ ਸ਼ਹਿਰ ਵਿੱਚ ਦੀ ਮੋਤੀ ਮਹਿਲ ਵਾਈਪੀਐਸ ਚੌਂਕ ਤੱਕ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਰੋਸ਼ ਮਾਰਚ ਕੀਤਾ।

ਜਿੱਥੇ ਵੱਡੀ ਗਿਣਤੀ ਮੁਲਾਜ਼ਮਾਂ ਨਾਲ ਪੁਲਿਸ ਵੱਲੋਂ ਖਿੱਚ ਧੂਹ ਕੀਤੀ ਗਈ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੇ ਸਿੱਧਾ ਛਾਤੀ ਵਿੱਚ ਲਾਠੀਆਂ ਮਾਰੀਆਂ ਗਈਆਂ ਜਿਸ ਕਰਕੇ ਉਹਨਾਂ ਦੀ ਪੱਗ ਵੀ ਲੱਥ ਗਈ ਅਤੇ ਉਹਨਾਂ ਦੇ ਕਈ ਗੁਝੀਆਂ ਸੱਟਾਂ ਲੱਗੀਆਂ, ਇਸੇ ਤਰ੍ਹਾਂ ਮਨਿਸਟਰੀਅਲ ਸਟਾਫ਼ ਦੇ ਕਪੂਰਥਲਾ ਪ੍ਰਧਾਨ ਸੰਗਤ ਸਿੰਘ ਨੂੰ ਵੀ ਲਾਠੀਆਂ ਮਾਰ ਕੇ ਜ਼ਖਮੀ ਕੀਤਾ ਗਿਆ ਹੈ।

ਇਸ ਮੌਕੇ ਤੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸੈਂਕੜੇ ਜਥੇਬੰਦੀਆਂ, ਐਸੋਸੀਐਸ਼ਨਾਂ ਤੇ ਕਮੇਟੀਆਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀਆਂ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...