Friday, April 19, 2024

ਵਾਹਿਗੁਰੂ

spot_img
spot_img

ਪਟਿਆਲਾ ਦੀ ਹੱਲਾ ਬੋਲ ਮਹਾਂ ਰੈਲੀ ਦਾ ਅਸਰ: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਤਰੀਆਂ ਦੀ ਕਮੇਟੀ ਨਾਲ ਮੀਟਿੰਗ 3 ਅਗਸਤ ਨੂੰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021:
ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮਨਿਸਟਰਜ਼ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮਨਿਸਟਰਜ਼ ਕਮੇਟੀ ਵਿੱਚ ਸ਼ਾਮਿਲ ਮੰਤਰੀ ਬ੍ਰਹਮ ਮਹਿੰਦਰਾ ਬਤੌਰ ਚੇਅਰਮੈਨ, ਸ੍ਰੀ ਓ.ਪੀ. ਸੋਨੀ, ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਬਤੌਰ ਮੈਂਬਰ ਸ਼ਾਮਿਲ ਹੋਏ। ਆਫਿਸਰਜ਼ ਕਮੇਟੀ ਵੱਲੋਂ ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸੋਨਲ ਵਿਭਾਗ ਸ਼੍ਰੀ ਵਿਵੇਕ ਪ੍ਰਤਾਪ ਅਤੇ ਵਧੀਕ ਸਕੱਤਰ ਪ੍ਰਸੋਨਲ ਵਨੀਤ ਕੁਮਾਰ ਸ਼ਾਮਿਲ ਹੋਏ।

ਮੀਟਿੰਗ ਵਿੱਚ ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂ ਸਤੀਸ਼ ਰਾਣਾ, ਰਣਬੀਰ ਸਿੰਘ ਢਿੱਲੋਂ, ਜਰਮਨਜੀਤ ਸਿੰਘ, ਜਗਦੀਸ਼ ਸਿੰਘ ਚਾਹਲ, ਸੁਖਚੈਨ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਠਾਕੁਰ ਸਿੰਘ, ਮੇਘ ਸਿੰਘ ਸਿੱਧੂ, ਕਰਮ ਸਿੰਘ ਧਨੋਆ, ਬਖ਼ਸ਼ੀਸ਼ ਸਿੰਘ, ਵਾਸਵੀਰ ਸਿੰਘ ਭੁੱਲਰ, ਸੁਖਜੀਤ ਸਿੰਘ, ਪ੍ਰੇਮ ਸਾਗਰ ਸ਼ਰਮਾਂ, ਪਰਮਿੰਦਰ ਸਿੰਘ ਖੰਗੂੜਾ, ਸਤਨਾਮ ਸਿੰਘ, ਦਵਿੰਦਰ ਬੈਨੀਪਾਲ, ਮਨਦੀਪ ਸਿੱਧੂ, ਜਸਵੀਰ ਤਲਵਾੜਾ ਆਦਿ ਆਗੂਆਂ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਨੇ 15 ਸਾਲਾਂ ਬਾਅਦ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਦਿੱਤੀ ਹੈ, ਜੋ ਕਿ ਬਿਲਕੁਲ ਨਕਾਰਾਤਮਕ ਹੈ ਅਤੇ ਸਾਂਝੇ ਵਰਗ ਦੀ ਅਗਵਾਈ ਹੇਠ ਮੁਲਾਜ਼ਮ ਵਰਗ ਇਸ ਰਿਪੋਰਟ ਨੂੰ ਮੁੱਢੋਂ ਰੱਦ ਕਰ ਚੁੱਕਾ ਹੈ।

ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਸਰਕਾਰ ਨਾਲ ਪਹਿਲੇ ਗੇੜ ਦੀ ਇਹ ਮੀਟਿੰਗ ਲਗਭਗ 3.30 ਘੰਟੇ ਚੱਲੀ। ਆਗੂਆਂ ਨੇ 2.25 ਅਤੇ 2.59 ਵਾਲੇ ਗੁਣਾਂਕ ਨੂੰ ਰੱਦ ਕਰਕੇ ਸਮੂਹ ਮੁਲਾਜ਼ਮਾਂ ਉੱਪਰ 3.74 ਦੇ ਇੱਕਸਮਾਨ ਗੁਣਾਂਕ ਦੀ ਮੰਗ ਰੱਖੀ। ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਗਰੁੱਪ-ਡੀ, ਗਰੁੱਪ-ਸੀ ਅਤੇ ਗਰੁੱਪ-ਬੀ ਮੁਲਾਜ਼ਮਾਂ ਨੂੰ 2.25 ਅਤੇ 2.59 ਦੇ ਤਨਖਾਹ ਗੁਣਾਂਕ ਦੀ ਆਪਸ਼ਨ ਦੇਣ ਨੂੰ ਕਿਹਾ ਜਾ ਰਿਹਾ ਹੈ ਜਦਕਿ ਉੱਚ ਅਫਸਰਾਂ ਨੂੰ 2.72 ਦਾ ਗੁਣਾਂਕ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਸ੍ਰੀ ਬ੍ਰਹਮ ਮਹਿੰਦਰਾ ਨੇ ਵੱਖ ਵੱਖ ਗੁਣਾਂਕਾਂ ਵਿਚਲੀ ਵਿਤਕਰੇਬਾਜੀ ਸਬੰਧੀ ਕਿਹਾ ਕਿ ਗਰੁੱਪ-ਡੀ ਅਤੇ ਗਰੁੱਪ-ਏ ਦਰਮਿਆਨ ਸਾਰੇ ਤਨਖਾਹ ਸਕੇਲਾਂ ਲਈ ਇੱਕਸਮਾਨ ਗੁਣਾਂਕ ਦਿੱਤਾ ਜਾਵੇਗਾ। ਮੁਲਾਜ਼ਮਾਂ ਦੇ ਕੱਟੇ ਗਏ ਸਾਰੇ ਭੱਤੇ ਬਹਾਲ ਕਰਨ ਦੀ ਮੰਗ ‘ਤੇ ਇਹ ਭੱਤੇ ਮੁੜ ਬਹਾਲ ਕਰਨ ਅਤੇ ਇਹਨਾ ਵਿੱਚ ਵਾਧਾ ਕਰਨ ਨੂੰ ਸਹਿਮਤੀ ਦਿੱਤੀ ਗਈ।

2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ ਤਾਂ ਕੈਬਨਿਟ ਸਬ ਕਮੇਟੀ ਨੇ ਫੈਮਿਲੀ ਪੈਨਸ਼ਨ ਦਾ ਲਾਭ ਦੇਣ ਦੀ ਮੰਗ ਨੂੰ ਮੌਕੇ ‘ਤੇ ਪ੍ਰਵਾਨ ਕਰ ਲਿਆ ਅਤੇ ਡੀ.ਪੀ. ਰੈਡੀ ਕਮੇਟੀ ਦੀ ਰਿਪੋਰਟ ਉਪਰੰਤ ਪੁਰਾਣੀ ਪੈਨਸ਼ਨ ਬਹਾਲ ਕਰਨ ਨਾਲ ਸਿਧਾਂਤਕ ਸਹਿਮਤੀ ਪ੍ਰਗਟ ਕੀਤੀ।

ਕੱਚੇ/ਕੰਟਰੈਕਟ/ਆਊਟਸੋਰਸਿੰਗ ਮੁਲਾਜ਼ਮ ਪੱਕੇ ਕਰਨ ਵਾਲੇ ਐਕਟ 2020 ਦੇ ਖਰੜੇ ਨੂੰ ਰੱਦ ਕਰਕੇ ਹਰ ਤਰ੍ਹਾਂ ਦੇ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਇਸ ਲਈ ਨਿਰਧਾਰਤ ਸਮਾਂ 10 ਸਾਲ ਤੋਂ ਘੱਟ ਕਰਨ ਦੀ ਮੰਗ ਕੀਤੀ, ਜਿਸ ‘ਤੇ ਕੈਬਨਿਟ ਕਮੇਟੀ ਨੇ ਇਸ ਖਰੜੇ ਅੰਦਰ ਸੋਧਾਂ ਕਰਨ ਦਾ ਫੈਸਲਾ ਕੀਤਾ। ਮਾਣ ਭੱਤੇ ਵਾਲੇ ਮੁਲਾਜ਼ਮਾਂ ਨੂੰ ਘੱਟੋ-ਘੱਟ ਉੁਜਰਤਾਂ ਦੇਣ ਦੀ ਮੰਗ ‘ਤੇ ਮੰਤਰੀ ਸਮੂੰਹ ਨੇ ਘੱਟੋ ਘੱਟ ਉਜਰਤਾਂ ਦੀ ਮੰਗ ਨਾਲ ਆਪਣੀ ਸਹਿਮਤੀ ਦਿੱਤੀ ਅਤੇ ਅਗਲੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨ ਦੀ ਗੱਲ ਕੀਤੀ।

ਮੰਤਰੀ ਸਮੂਹ ਨੇ 3 ਅਗਸਤ ਨੂੰ ਸਾਂਝੇ ਫਰੰਟ ਨਾਲ ਦੂਸਰੇ ਗੇੜ ਦੀ ਮੀਟਿੰਗ ਕਰਨ ਦਾ ਫੈਸਲਾ ਕੀਤਾ। ਸਾਂਝੇ ਫਰੰਟ ਦੇ ਕਨਵੀਨਰਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਸ ਦਿਨ ਤੱਕ ਕੋਈ ਉੱਚਿਤ ਹੱਲ ਨਾ ਕੱਢਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸੇ ਤਰ੍ਹਾਂ ਦਸੰਬਰ 2011 ਵਿੱਚ ਕੈਬਿਨਟ ਸਬ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਕਰੀਬ 83 ਕੈਟਾਗਰਿਆਂ ਦੀਆਂ ਤਨਖਾਹ ਤਰੁਟੀਆਂ ਨੂੰ ਰੀਵਾਈਜ਼ ਨਹੀਂ ਕੀਤਾ ਗਿਆ ਸੀ।

ਅਜਿਹੇ ਕੇਸਾਂ ਵਿੱਚ ਸਰਕਾਰ ਵੱਲੋਂ ਦੋ ਮੈਂਬਰਾਂ ਦੀ ਸਬ ਕਮੇਟੀ ਦਾ ਗਠਨ ਕਰਨ ਦੀ ਤਜਵੀਜ ਦਿੱਤੀ ਗਈ। ਦੱਸ ਦੇਈਏ ਕਿ ਮਾਰਚ 2017 ਵਿੱਚ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਪ੍ਰੰਤੂ ਸਰਕਾਰ ਦੇ ਗਠਨ ਤੋਂ ਬਾਅਦ ਉਸ ਵੱਲੋਂ ਵੱਖ ਵੱਖ ਕਮੇਟੀਆਂ ਦਾ ਗਠਨ ਤਾਂ ਕੀਤਾ ਗਿਆ ਪ੍ਰੰਤੂ ਅੱਜ ਤੱਕ ਇਨ੍ਹਾਂ ਕਮੇਟੀਆਂ ਵੱਲੋਂ ਨਾ ਤਾਂ ਕੋਈ ਮੀਟਿੰਗ ਕੀਤੀ ਗਈ ਅਤੇ ਨਾ ਕਿਸੇ ਤਰ੍ਹਾਂ ਦੀ ਰਿਪੋਰਟ ਹੀ ਦਿੱਤੀ ਗਈ।

ਮੁਲਾਜ਼ਮ ਆਗੂਆਂ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਪੱਤਰ ਜਾਰੀ ਨਹੀਂ ਕਰਦੀ, ਓੰਨੀ ਦੇਰ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੀ 9 ਅਗਸਤ ਤੋਂ 15 ਅਗਸਤ 2021 ਤੱਕ ਮੁਕੰਮਲ ਤੌਰ ਤੇ ਪੈਨਡਾਊਨ, ਟੂਲ ਡਾਊਨ, ਚੱਕਾ ਜਾਮ ਹੜਤਾਲ ਕੀਤੀ ਜਾਵੇਗੀ। ਮੁਲਾਜ਼ਮ ਫਰੰਟ ਨਾਲ ਵਿਚਾਰ ਉਪਰੰਤ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 3 ਅਗਸਤ 2021 ਨੂੰ ਆਪਣੇ ਫ਼ੈਸਲਾ ਦੇਣ ਲਈ ਆਖਿਆ ਹੈ।

ਮੁਲਾਜ਼ਮ ਆਗੂਆਂ ਨੇ ਸਰਕਾਰ ਦੇ ਖਜਾਨੇ ‘ਤੇ ਭਾਰ ਦੇ ਤਰਕ ‘ਤੇ ਵੀ ਜੋਰਦਾਰ ਬਹਿਸ ਕਰਦਿਆਂ ਕਿਹਾ ਕਿ ਸਰਕਾਰ ਦਾ ਖਜ਼ਾਨਾ ਭਰਨਾ ਮੁਲਾਜ਼ਮਾਂ ਦਾ ਕੰਮ ਨਹੀਂ। ਮੁਲਾਜ਼ਮ ਆਮਦਨ ਕਰ ਅਤੇ ਵਿਕਾਸ ਟੈਕਸ ਤੋਂ ਇਲਾਵਾ ਹਰ ਤਰ੍ਹਾਂ ਦੇ ਟੈਕਸ ਦੀ ਅਦਾਇਗੀ ਕਰਦੇ ਹਨ ਪ੍ਰੰਤੂ‌ ਜਦੋਂ ਵੀ ਮੁਲਾਜ਼ਮ ਵਰਗ ਨੂੰ ਕੁਝ ਦੇਣ ਦਾ ਸਮਾਂ ਹੁੰਦਾ ਹੈ ਤਾਂ ਖਾਲੀ ਖਜਾਨੇ ਦੀ ਦੁਹਾਈ ਪਾਈ ਜਾਂਦੀ ਹੈ। ਫਰੰਟ ਵੱਲੋਂ ਇਸ ਮੀਟਿੰਗ ਵਿੱਚ ਵਿੱਤ ਮੰਤਰੀ ਦੇ ਗੈਰ ਹਾਜ਼ਿਰ ਰਹਿਣ ਤੇ ਵੀ ਨਰਾਜ਼ਗੀ ਪ੍ਰਗਟਾਈ ਅਤੇ ਕਿਹਾ ਕਿ ਇੰਝ ਜਾਪਦਾ ਹੈ ਕਿ ਵਿੱਤ ਮੰਤਰੀ ਮੁਲਾਜ਼ਮਾਂ ਦੇ ਮੁੱਦਿਆਂ ਤੋਂ ਭੱਜ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...