Saturday, April 27, 2024

ਵਾਹਿਗੁਰੂ

spot_img
spot_img

ਪਟਿਆਲਾ ਦੇ ਇਕ ਜੋੜੇ ਦੇ ਟੁੱਟੇ ਰਿਸ਼ਤੇ ਨੂੰ ਜੋੜਨ ’ਚ ਜਸਟਿਸ ਰਾਜਨ ਗੁਪਤਾ ਦੀਆਂ ਵਿਸ਼ੇਸ਼ ਕੋਸ਼ਿਸ਼ਾਂ ਨੂੰ ਬੂਰ ਪਿਆ

- Advertisement -

ਯੈੱਸ ਪੰਜਾਬ
ਪਟਿਆਲਾ, 10 ਅਪ੍ਰੈਲ, 2021 –
ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਕ ਜੋੜੇ ਦਾ ਘਰੇਲੂ ਕਲੇਸ਼ ਨਾਲ ਸਬੰਧਤ ਮਾਮਲਾ ਅੱਜ ਉਸ ਵੇਲੇ ਹੱਲ ਹੋ ਗਿਆ ਜਦੋਂ ਇਥੇ ਜ਼ਿਲ੍ਹਾ ਅਦਾਲਤਾਂ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿੱਚ ਪਟਿਆਲਾ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜਨ ਗੁਪਤਾ ਨੇ ਆਪਣੇ ਦੌਰੇ ਦੌਰਾਨ ਇਸ ਜੌੜੇ ਦੇ ਟੁੱਟੇ ਰਿਸ਼ਤੇ ਨੂੰ ਮੁੜਨ ਜੋੜਨ ‘ਚ ਆਪਣੀ ਵਿਸ਼ੇਸ਼ ਦਿਲਚਸਪੀ ਦਿਖਾਈ। ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਹਰੀਸ਼ ਅਨੰਦ ਦੇ ਬੈਂਚ ਦੇ ਸਨਮੁੱਖ ਪੇਸ਼ ਹੋਏ ਇਸ ਜੋੜੇ ਦੇ ਮਾਮਲੇ ਨੂੰ ਦੋ ਧਿਰਾਂ ਦੀ ਆਪਸੀ ਸਹਿਮਤੀ ਨਾਲ ਹੱਲ ਕਰ ਦਿੱਤਾ ਗਿਆ।
ਜਸਟਿਸ ਰਾਜਨ ਗੁਪਤਾ ਨੇ ਇਕ ਹੋਰ ਅਜਿਹੇ ਮਾਮਲੇ, ਜਿਸ ‘ਚ ਇੱਕ ਛੋਟੀ ਨਬਾਲਗ ਬੱਚੀ ਦੇ ਭਵਿੱਖ ਦਾ ਸਵਾਲ ਜੁੜਿਆ ਹੋਇਆ ਸੀ, ਹਰਿੰਦਰ ਸਿੰਘ ਬਨਾਮ ਨਰਪਿੰਦਰ ਕੌਰ ਦੇ ਕੇਸ ਨੂੰ ਵੀ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤੇ ਜਾਣ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਕੌਮੀ ਲੋਕ ਅਦਾਲਤ ਦੇ ਇਕ ਹੋਰ ਲੋਕ ਪੱਖੀ ਸਫਲ ਫੈਸਲੇ ਦੀ ਸ਼ਲਾਘਾ ਕਰਦਿਆ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਇਹ ਕੇਸ ਵਧੀਕ ਜ਼ਿਲ੍ਹਾ ਜੱਜ ਰਾਜਵਿੰਦਰ ਸਿੰਘ ਦੇ ਬੈਂਚ ਮੂਹਰੇ ਪੇਸ਼ ਹੋਇਆ ਸੀ ਜਿਸ ‘ਚ ਸੰਜੀਵਨੀ ਐਜੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਦਾ ਲੰਬੇ ਸਮੇਂ ਤੋਂ ਚੱਲਦਾ ਆ ਰਿਹਾ ਜਾਇਦਾਦ ਦਾ ਮਾਮਲਾ ਆਪਸੀ ਰਜ਼ਾਮੰਦੀ ਨਾਲ ਟਰੱਸਟ ਦੇ ਹੱਕ ‘ਚ ਹੋ ਗਿਆ ਹੈ।
ਜ਼ਿਲ੍ਹੇ ਤੇ ਸੈਸ਼ਨਜ਼ ਸ੍ਰੀ ਰਜਿੰਦਰ ਅਗਰਵਾਲ ਨੇ ਅੱਜ ਲੱਗੀ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਏ ਗਏ ਮਾਮਲਿਆ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ 12 ਬੈਂਚਾਂ ਵੱਲੋਂ ਪਟਿਆਲਾ, ਨਾਭਾ, ਰਾਜਪੁਰਾ ਅਤੇ ਸਮਾਣਾ ਵਿਖੇ 912 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਗੈਰ-ਜਮਾਨਤੀ ਅਪਰਾਧਿਕ ਮਾਮਲਿਆਂ ਨੂੰ ਛੱਡ ਕੇ ਸਾਰੇ ਕਿਸਮਾਂ ਦੇ ਕੇਸ ਵਿਚਾਰੇ ਗਏ।
ਕੌਮੀ ਲੋਕ ਅਦਾਲਤ ਵਿੱਚ ਜਸਟਿਸ ਰਾਜਨ ਗੁਪਤਾ, ਸ੍ਰੀ ਰਜਿੰਦਰ ਅਗਰਵਾਲ, ਸਿਵਲ ਜੱਜ (ਐਸ.ਡੀ.) ਸ੍ਰੀਮਤੀ ਮੋਨਿਕਾ ਸ਼ਰਮਾ, ਸੀ.ਜੇ.ਐਮ ਸ੍ਰੀ ਅਮਿਤ ਮਾਲਹਾ, ਸੀਜੇਐਮ ਪਰਮਿੰਦਰ ਕੌਰ ਨੇ ਪਟਿਆਲਾ ਅਦਾਲਤ ਦੇ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਪਾਰਟੀਆਂ ਨੂੰ ਨੈਸ਼ਨਲ ਲੋਕ ਅਦਾਲਤ ਵਿੱਚ ਸਹਿਮਤ ਹੋ ਕੇ ਆਪਣੇ ਵਿਵਾਦ ਨੂੰ ਸ਼ਾਂਤੀ ਨਾਲ ਸੁਲਝਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜਸਟਿਸ ਰਾਜਨ ਗੁਪਤਾ ਨੇ ਕਿਹਾ ਕਿ ਲੋਕ ਅਦਾਲਤਾਂ ਦਾ ਉਦੇਸ਼ ਸਮਝੌਤੇ ਦੇ ਜ਼ਰੀਏ ਵਿਵਾਦਾਂ ਦਾ ਨਿਪਟਾਰਾ ਕਰਨਾ ਹੈ, ਤਾਂ ਜੋ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦਰਮਿਆਨ ਨਿੱਜੀ ਦੁਸ਼ਮਣੀ ਨੂੰ ਘਟਾਇਆ ਜਾ ਸਕੇ। ਜਸਟਿਸ ਰਾਜਨ ਗੁਪਤਾ ਨੇ ਅੱਗੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਵਿਆਹੁਤਾ ਮਾਮਲਿਆਂ, ਚੈਕ ਕੇਸਾਂ ਅਤੇ ਮੋਟਰ ਦੁਰਘਟਨਾ ਕਲੇਮ ਕੇਸਾਂ ਵਿੱਚ ਹੋਰ ਕੇਸਾਂ ਵਿੱਚ ਪ੍ਰਭਾਵਸ਼ਾਲੀ ਸਫਲਤਾ ਦਰ ਮਿਲ ਰਹੀ ਹੈ।
ਇਸ ਤੋਂ ਇਲਾਵਾ ਜਸਟਿਸ ਰਾਜਨ ਗੁਪਤਾ ਨੇ ਜ਼ਿਲ੍ਹਾ ਕਚਹਿਰੀਆਂ ‘ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰਟ ਦੇ ਕਰਮਚਾਰੀਆਂ ਤੇ ਬਾਰ ਦੇ ਮੈਂਬਰਾਂ ਲਈ ਲਗਾਏ ਗਏ ਕੋਵਿਡ 19 ਟੀਕਾਕਰਣ ਕੈਂਪ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਜਸਟਿਸ ਰਾਜਨ ਗੁਪਤਾ ਨੇ ਮਾਨਯੋਗ ਜੱਜਾਂ ਲਈ ਡੀ ਸਟ੍ਰੈੱਸ ਵਾਲੇ ਕਮਰੇ ਦਾ ਉਦਘਾਟਨ ਕੀਤਾ ਜਿਸ ‘ਚ ਟੇਬਲ ਟੈਨਿਸ, ਕੈਰਮ ਅਤੇ ਸ਼ਤਰੰਜ ਆਦਿ ਦੇ ਪ੍ਰਬੰਧ ਕੀਤੇ ਗਏ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...