Saturday, April 27, 2024

ਵਾਹਿਗੁਰੂ

spot_img
spot_img

ਪਟਿਆਲਾ ਦੇ ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ’ਚ ਫ਼ਲੈਗ ਮਾਰਚ, ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ

- Advertisement -

ਯੈੱਸ ਪੰਜਾਬ
ਪਟਿਆਲਾ, 5 ਮਈ, 2021 –
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਅੱਜ ਸ਼ਾਮ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।

ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਜੇਕਰ ਲੋਕਾਂ ਨੇ ਕਰਫਿਊ ਦੀ ਉਲੰਘਣਾ ਕੀਤੀ ਤਾਂ ਸਖ਼ਤੀ ਵਰਤਦਿਆਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਡੇਢ ਮਹੀਨੇ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 539 ਮਾਮਲੇ ਦਰਜ ਕੀਤੇ ਗਏ ਹਨ।

ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠਲੇ ਇਸ ਫਲੈਗ ਮਾਰਚ ਦੀ ਸ਼ੁਰੂਆਤ ਲੀਲਾ ਭਵਨ ਚੌਂਕ ਤੋਂ ਹੋਈ। ਇਸ ਤੋਂ ਅੱਗੇ ਇਹ ਫਲੈਗ ਮਾਰਚ 22 ਨੰਬਰ ਫਾਟਕ ਪੁਲ, ਭੁਪਿੰਦਰਾ ਰੋਡ, ਫੁਹਾਰਾ ਚੌਂਕ, ਸਾਈਂ ਮਾਰਕੀਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਸੇਰਾਂ ਵਾਲਾ ਗੇਟ, ਬੱਸ ਅੱਡਾ, ਖੰਡਾ ਚੌਂਕ, ਤ੍ਰਿਪੜੀ, ਅਨੰਦ ਨਗਰ, ਸਿੱਧੂ ਕਲੋਨੀ, ਥਾਪਰ ਕਾਲਜ ਸਮੇਤ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਲੋਕਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਤੋਂ ਵਰਜਣ ਦੇ ਨਾਲ ਕੋਵਿਡ ਮਹਾਂਮਾਰੀ ਦੀ ਗੰਭੀਰਤਾ ਪ੍ਰਤੀ ਚੇਤੰਨ ਕਰਨ ਲਈ ਕੀਤਾ ਗਿਆ।

ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਕੋਵਿਡ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਹ ਫਲੈਗ ਮਾਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਫਲੈਗ ਮਾਰਚ ਰਾਹੀਂ ਅਸੀਂ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ ਜਿਵੇਂ ਕਿ ਮਾਸਕ ਨੂੰ ਪਹਿਨਣਾ ਯਕੀਨੀ ਬਣਾਈਏ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਆਪਣੇ ਘਰਾਂ ਵਿੱਚ ਰਹੀਏ ਦਾ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਵਰਨਾਂ ਪ੍ਰਸ਼ਾਸਨ ਸਖ਼ਤੀ ਵਰਤੇਗਾ।

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਲਈ ਜ਼ਰੂਰੀ ਛੋਟਾਂ ਦਿੱਤੀਆਂ ਗਈਆਂ ਹਨ, ਪ੍ਰੰਤੂ ਲੋਕਾਂ ਨੂੰ ਸੰਜਮ ਵਰਤਦੇ ਹੋਏ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।

ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਕਿਹਾ ਕਿ ਪੁਲਿਸ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ ਪਰੰਤੂ ਲੋਕਾਂ ਨੂੰ ਵੀ ਕਾਨੂੰਨ ਦੀ ਪਾਲਣਾ ਕਰਦੇ ਹੋਏ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ ਪਰੰਤੂ ਇਸਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਡੀ.ਐਸ.ਪੀ. ਯੋਗੇਸ਼ ਕੁਮਾਰ, ਡੀ.ਐਸ.ਪੀ. ਸੌਰਵ ਜਿੰਦਲ ਸਮੇਤ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...