Saturday, April 27, 2024

ਵਾਹਿਗੁਰੂ

spot_img
spot_img

ਪਟਿਆਲਾ ਪੁਲਿਸ ਨੇ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਵਾਲਾ 24 ਘੰਟੇ ‘ਚ ਕੀਤਾ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਪਟਿਆਲਾ, 22 ਅਕਤੂਬਰ, 2020 –
ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ ਦੀ ਰਹਿਨੁਮਾਈ ਹੇਠ ਪਟਿਆਲਾ ਪੁਲਿਸ ਨੇ ਬੜੀ ਮੁਸਤੈਦੀ ਨਾਲ ਕੰਮ ਕਰਦਿਆ ਹੋਇਆ ਮੁਕੱਦਮਾ ਨੰਬਰ 210 ਮਿਤੀ 20.10.2020 ਅ/ਧ 376/511/354-ਬੀ/323/506 ਹਿੰ:ਦੰ: ਥਾਣਾ ਸਦਰ ਪਟਿਆਲਾ ਦੇ ਦੋਸ਼ੀ ਸੁਖਦੇਵ ਸਿੰਘ ਉਰਫ਼ ਸੋਨੂੰ ਪੁੱਤਰ ਦਲੀਪ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਪਿੰਡ ਅਲੀਪੁਰ ਅਰਾਈਆ ਜ਼ਿਲ੍ਹਾ ਪਟਿਆਲਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਿਤੀ 19 ਅਕਤੂਬਰ ਨੂੰ ਪਿੰਡ ਕੌਲੀ ਥਾਣਾ ਸਦਰ ਪਟਿਆਲਾ ਦੀ ਵਸਨੀਕ ਬਾਲਗ ਲੜਕੀ ਜਦੋਂ ਆਟੋ ਰਿਕਸ਼ਾ ਨੰਬਰ ਪੀ.ਬੀ 11 ਏ.ਵਾਈ 6993 ‘ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਹੀ ਸੀ ਤਾਂ ਰਸਤੇ ਵਿੱਚ ਉਕਤ ਆਟੋ ਚਾਲਕ ਸੁਖਦੇਵ ਸਿੰਘ ਉਰਫ਼ ਸੋਨੂੰ ਵੱਲੋਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੇਚਕਸ ਨਾਲ ਵਾਰ ਕਰਕੇ ਉਸ ਦੇ ਸੱਟਾਂ ਮਾਰੀਆਂ ਗਈਆਂ ਸਨ, ਜਿਸ ਦੇ ਅਧਾਰ ‘ਤੇ ਪੀੜਤ ਲੜਕੀ ਦੇ ਬਿਆਨ ਲਿਖਕੇ ਮੁਕੱਦਮਾ ਥਾਣਾ ਸਦਰ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਉਰਫ਼ ਸੋਨੂੰ ਦੀ ਗ੍ਰਿਫ਼ਤਾਰੀ ਲਈ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਸ਼੍ਰੀ ਅਜੇਪਾਲ ਸਿੰਘ ਦੀ ਨਿਗਰਾਨੀ ‘ਚ ਮੁੱਖ ਅਫ਼ਸਰ ਥਾਣਾ ਸਦਰ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਅਤੇ ਚੌਕੀ ਇੰਚਾਰਜ ਬਹਾਦਰਗੜ ਮਨਜੀਤ ਸਿੰਘ ਦੀਆ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਵੱਲੋਂ ਬੜੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਸੁਖਦੇਵ ਸਿੰਘ ਉਰਫ਼ ਸੋਨੂੰ ਨੂੰ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕੀਤਾ ਗਿਆ।


ਇਸ ਨੂੰ ਵੀ ਪੜ੍ਹੋ:
ਆਟੋ ਚਾਲਕ ਵੱਲੋਂ ਕੁੜੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼, ਨਾਕਾਮ ਰਹਿਣ ’ਤੇ ਪੇਚਕਸ ਮਾਰ ਕੇ ਜ਼ਖ਼ਮੀ ਕੀਤਾ


ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਨੇ ਦੋਸ਼ੀ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ‘ਤੇ ਪਹਿਲਾ ਵੀ ਥਾਣਾ ਤ੍ਰਿਪੜੀ ਪਟਿਆਲਾ ਵਿਖੇ ਦੋ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚੋਂ ਮੁਕੱਦਮਾ ਨੰਬਰ 351 ਮਿਤੀ 26.09.2009 ਅ/ਧ 457-380 ਆਈ.ਪੀ.ਸੀ. ਥਾਣਾ ਤ੍ਰਿਪੜੀ ਪਟਿਆਲਾ ਅਤੇ ਮੁਕੱਦਮਾ ਨੰਬਰ 69 ਮਿਤੀ 07.04.2017 ਅ/ਧ 354-ਡੀ, 506 ਆਈ.ਪੀ.ਸੀ. ਥਾਣਾ ਤ੍ਰਿਪੜੀ ਪਟਿਆਲਾ ਹਨ।

ਇਸ ਤੋ ਇਲਾਵਾ ਪਟਿਆਲਾ ਪੁਲਿਸ ਵੱਲੋ ਵਾਰਦਾਤ ਵਿੱਚ ਵਰਤਿਆ ਗਿਆ ਆਟੋ ਰਿਕਸ਼ਾ ਅਤੇ ਪੇਚਕਸ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਰਾਇਮ ਪੇਸ਼ਾ ਵਿਅਕਤੀ ਨੂੰ ਪਟਿਆਲਾ ਪੁਲਿਸ ਵਲੋਂ ਬਖਸ਼ਿਆ ਨਹੀ ਜਾਵੇਗਾ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...