Tuesday, April 23, 2024

ਵਾਹਿਗੁਰੂ

spot_img
spot_img

ਪਟਿਆਲਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦਰਮਿਆਨ ਸਮਝੌਤਾ ਸਹੀਬੰਧ

- Advertisement -

ਯੈੱਸ ਪੰਜਾਬ
ਪਟਿਆਲਾ, 30 ਜੂਨ, 2022 –
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਜ਼ਿਲ੍ਹੇ ‘ਚ ਵੱਖ-ਵੱਖ ਸੰਸਥਾਵਾਂ ਵਿਖੇ ਮਾਨਸਿਕ ਤੰਦਰੁਸਤੀ ਲਈ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨਾਲ ਇੱਕ ਸਮਝੌਤਾ ਸਹੀਬੰਧ ਕੀਤਾ ਹੈ। ਇਸ ਸਮਝੌਤੇ ਤਹਿਤ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਅਧਿਆਪਕ, ਖੋਜ਼ਾਰਥੀ ਤੇ ਵਿਦਿਆਰਥੀ ਜ਼ਿਲ੍ਹੇ ਅੰਦਰਲੇ ਬਿਰਧ ਆਸ਼ਰਮਾਂ, ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਸੰਸਥਾਵਾਂ, ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਸੈਂਟਰਾਂ ਵਿਖੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਕਿ ਇੱਥੇ ਰਹਿਣ ਵਾਲੇ ਤੇ ਇਲਾਜ ਕਰਵਾਉਣ ਵਾਲਿਆਂ ਦੀ ਮਾਨਸਿਕ ਸਿਹਤਯਾਬੀ ਲਈ ਯਤਨ ਕੀਤੇ ਜਾ ਸਕਣ।

ਇਹ ਸਮਝੌਤਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੰਜਾਬੀ ਯੂਨੀਵਰਸਿਟੀ ਦੀ ਰਜਿਸਟਰਾਰ ਪ੍ਰੋ. ਨਵਜੋਤ ਕੌਰ ਦਰਮਿਆਨ ਸਹੀਬੰਧ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮਝੌਤਾ ਜ਼ਿਲ੍ਹੇ ਅੰਦਰਲੇ ਬਿਰਧ ਆਸ਼ਰਮਾਂ ‘ਚ ਇਕੱਲੇਪਣ ਦੀ ਸਮੱਸਿਆ ਨਾਲ ਜੂਝਦੇ ਹੋਏ ਮਾਨਸਿਕ ਪ੍ਰੇਸ਼ਾਨੀ ਦੇ ਸ਼ਿਕਾਰ ਬਜ਼ੁਰਗਾਂ, ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਸਮੇਤ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਸੈਂਟਰਾਂ ਵਿਖੇ ਨਸ਼ਾ ਛੱਡਣ ਲਈ ਦਾਖਲ ਹੋਣ ਵਾਲੇ ਮਰੀਜਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮਾਨਸਿਕ ਤਣਾਅ ਦੇ ਮਰੀਜਾਂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਵਾਚਦੇ ਹੋਏ ਯੂਨੀਵਰਸਿਟੀ ਦੇ ਮਾਹਰ ਕਾਉਂਸਲਿੰਗ ਪ੍ਰਤੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ।

ਮਨੋਵਿਗਿਆਨ ਵਿਭਾਗ ਦੇ ਮੁਖੀ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਸਮਝੌਤੇ ਤਹਿਤ ਉਨ੍ਹਾਂ ਦੇ ਅਧਿਆਪਕ, ਖੋਜ਼ਾਰਥੀ ਤੇ ਵਿਦਿਆਰਥੀ ਵੱਲੋਂ ਕੀਤੀ ਕਾਉਂਸਲਿੰਗ ਜਿੱਥੇ ਮਾਨਸਿਕ ਤਣਾਅ ਦੇ ਸ਼ਿਕਾਰ ਵਿਅਕਤੀਆਂ ਤੇ ਮਰੀਜਾਂ ਦੀ ਬਿਹਤਰ ਜਿੰਦਗੀ ਲਈ ਅਹਿਮ ਸਾਬਤ ਹੋਵੇਗੀ ਉਥੇ ਹੀ ਇਹ ਕਾਰਜ ਅਕਾਦਮਿਕ ਪੱਧਰ ‘ਤੇ ਵੀ ਇਹ ਕਦਮ ਮਦਦਗਾਰ ਸਾਬਤ ਹੋਵੇਗਾ। ਇਸ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਅਤੇ ਡੀ.ਡੀ.ਐਫ. ਪ੍ਰਿਆ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...