Thursday, March 28, 2024

ਵਾਹਿਗੁਰੂ

spot_img
spot_img

ਪਟਿਆਲਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ 24 ਘੰਟੇ ਸਪਲਾਈ ਲਈ ਜਲ ਸੋਧਕ ਪਲਾਂਟ ਦੀ ਉਸਾਰੀ ਸ਼ੁਰੂ: ਪ੍ਰਨੀਤ ਕੌਰ

- Advertisement -

ਯੈੱਸ ਪੰਜਾਬ
ਪਟਿਆਲਾ, 17 ਮਈ, 2021 –
ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਨਹਿਰੀ ਪਾਣੀ ‘ਤੇ ਅਧਾਰਤ 503 ਕਰੋੜ ਰੁਪਏ ਦੇ ਪ੍ਰਾਜੈਕਟ ਲਈ 114 ਐਮ.ਐਲ.ਡੀ. ਵਾਲੇ ਜਲ ਸੋਧਕ ਪਲਾਂਟ ਦੀ ਉਸਾਰੀ ਦੀ ਅਬਲੋਵਾਲ ਵਿਖੇ ਰਸਮੀ ਸ਼ੁਰੂਆਤ ਕਰਵਾਈ।

ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਇਸ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ, ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦਾ ਕੰਮ ਕੀਤਾ ਜਾਵੇਗਾ।

ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ ਦਰਪੇਸ਼ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਦਿੱਤੇ ਗਏ ਇਸ ਬਹੁ ਕਰੋੜੀ ਨਿਰਮਲ ਜਲ ਦੇ ਪ੍ਰਾਜੈਕਟ ਦੇ ਦੂਰਰਸੀ ਸਿੱਟੇ ਨਿਕਲਣਗੇ, ਜਿਸ ਲਈ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀ 5 ਲੱਖ ਦੇ ਲਗਪਗ ਆਬਾਦੀ ਨੂੰ ਇਸ ਪ੍ਰਾਜੈਕਟ ਰਾਹੀਂ 24 ਘੰਟੇ ਨਿਰਵਿਘਨ ਨਿਰਮਲ ਜਲ ਮਿਲੇਗਾ। ਇਸ ਅਹਿਮ ਪ੍ਰਾਜੈਕਟ ਦੇ ਕੰਮ ਨੂੰ ਪੰਜਾਬ ਦੇ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਮਿੱਥੇ ਸਮੇਂ ‘ਚ ਪੂਰਾ ਕੀਤਾ ਜਾਵੇਗਾ।

ਸੰਸਦ ਮੈਂਬਰ ਨੇ ਦੱਸਿਆ ਕਿ ਇਹ ਪੂਰਾ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਅਗਲੇ 30 ਸਾਲਾਂ ਦੀਆਂ ਜਲ ਲੋੜਾਂ ਨੂੰ ਮੁੱਖ ਰੱਖਕੇ ਬਣਾਇਆ ਗਿਆ ਹੈ। ਭਾਖੜਾ ਨਹਿਰ ਤੋਂ ਪਾਣੀ ਲੈਣ ਦੇ ਇਸ ਪ੍ਰਾਜੈਕਟ ਦੇ ਪਹਿਲੇ ਪੜਾਅ ਲਈ ਅਕਤੂਬਰ 2020 ‘ਚ ਟੈਂਡਰ ਪ੍ਰਕ੍ਰਿਆ ਮੁਕੰਮਲ ਹੋਈ ਸੀ।

ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਇਸ ਸਮੇਂ 134 ਜਮੀਨਦੋਜ਼ ਬੋਰ ਚੱਲ ਰਹੇ ਹਨ ਪਰੰਤੂ ਹਰ ਵਰ੍ਹੇ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਹੁੰਦੇ ਜਾਣ ਕਰਕੇ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਦਿਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸ੍ਰੀਮਤੀ ਪ੍ਰਨੀਤ ਕੌਰ ਨੇ ਹੋਰ ਦੱਸਿਆ ਕਿ ਕੇਂਦਰ ਸਰਕਾਰ ਦੀ ਅੰਮਰੁਤ ਸਕੀਮ ਤਹਿਤ ਪੰਜਾਬ ਸਰਕਾਰ ਦੇ ਹਿੱਸੇ ਵਾਲੇ ਇਸ ਅਹਿਮ ਪ੍ਰਾਜੈਕਟ ਤਹਿਤ 236 ਮਿਲੀਅਨ ਲਿਟਰ ਪਾਣੀ ਨੂੰ ਸੰਭਾਲਣ ਲਈ ਜਮੀਨਦੋਜ਼ ਜਲ ਭੰਡਾਰਨ, 114 ਮਿਲੀਅਨ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਜਲ ਸ਼ੁੱਧੀਕਰਨ ਪਲਾਂਟ, 17.25 ਮਿਲੀਅਨ ਲਿਟਰ ਸਾਫ਼ ਪਾਣੀ ਵਾਲਾ ਜਲ ਭੰਡਾਰਨ, ਸ਼ਹਿਰ ‘ਚ 312 ਕਿਲੋਮੀਟਰ ਨਵੀਆਂ ਪਾਇਪ ਲਾਈਨਾਂ ਪਾਉਣ ਸਮੇਤ 12 ਟੈਂਕੀਆਂ ਅਤੇ 16 ਜਮੀਨ ਦੋਜ਼ ਟੈਂਕੀਆਂ ਵੀ ਬਣਗੀਆਂ।

ਇਸ ਦੌਰਾਨ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਾਜੈਕਟ ਹੈ, ਜਿਹੜਾ ਕਿ ਮੁੱਖ ਮੰਤਰੀ ਨੇ ਤੋਹਫ਼ੇ ਵਜੋਂ ਪਟਿਆਲਾ ਵਾਸੀਆਂ ਨੂੰ ਦਿੱਤਾ ਹੈ।

ਮੇੇਅਰ ਸੰਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਿਹਤ ਸੰਭਾਲ ਨਾਲ ਸਿੱਧੇ ਤੌਰ ‘ਤੇ ਜੁੜੇ ਇਸ ਪ੍ਰਾਜੈਕਟ ਜਰੀਏ ਨਹਿਰੀ ਪਾਣੀ ਦੀ ਸਿੱਧੀ ਸਪਲਾਈ ਮਿਲਣ ਕਰਕੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਨਿਜਾਤ ਮਿਲੇਗੀ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੇ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਸਮਾਰੋਹ ਮੌਕੇ ਮੁੱਖ ਮੰਤਰੀ ਤੇ ਸ੍ਰੀਮਤੀ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਰਾਜ ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਵੇਦ ਕਪੂਰ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸੋਨੂੰ ਸੰਗਰ, ਬਲਾਕ ਪ੍ਰਧਾਨ ਨਰੇਸ਼ ਦੁੱਗਲ, ਕੌਂਸਲਰ ਵਾਰਡ ਨੰਬਰ 1 ਪ੍ਰਨੀਤ ਕੌਰ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਕੌਂਸਲਰ ਵਾਰਡ ਨੰਬਰ 60 ਸੁਖਵਿੰਦਰ ਸੋਨੂੰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ, ਚੰਦਰ ਜੋਤੀ ਆਈ.ਏ.ਐਸ. ਸਿਖਲਾਈ ਅਧੀਨ ਸਹਾਇਕ ਕਮਿਸ਼ਨਰ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸ਼ਾਮ ਲਾਲ ਗੁਪਤਾ, ਜਲ ਸਪਲਾਈ ਬੋਰਡ ਦੇ ਐਸ.ਡੀ.ਓ. ਸੰਜੇ ਜਿੰਦਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...