Friday, April 26, 2024

ਵਾਹਿਗੁਰੂ

spot_img
spot_img

ਪਟਿਆਲਾ ਵਿਰਾਸਤੀ ਉਤਸਵ ਸ਼ੁਰੂ, ਪਰਨੀਤ ਕੌਰ ਨੇ ਕੀਤਾ ਉਦਘਾਟਨ

- Advertisement -

ਪਟਿਆਲਾ, 22 ਫਰਵਰੀ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਵਿਰਾਸਤੀ ਉਤਸਵਾਂ ਦੀ ਲੜੀ ਹੇਠ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ਼ ਫੈਸਟੀਵਲ-2020 ਦਾ ਆਗ਼ਾਜ਼ ਅੱਜ ਇੱਥੇ ਸ਼ਾਨ-ਓ-ਸ਼ੌਕਤ ਨਾਲ ਖ਼ੂਬਸੂਰਤ ਰੌਸ਼ਨੀਆਂ ਨਾਲ ਸਜੇ ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਹੋ ਗਿਆ।

ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਹੋਰ ਮਹਿਮਾਨਾਂ ਦੇ ਨਾਲ ਪਹਿਲਾਂ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਦੀ ਗੱਦੀ ਮੂਹਰੇ ਨਤਮਸਤਕ ਹੋਏ ਅਤੇ ਪਟਿਆਲਾ ਤੇ ਪੰਜਾਬ ਵਾਸੀਆਂ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਬਾਅਦ ‘ਚ ਉਨ੍ਹਾਂ ਨੇ ਕਿਲਾ ਮੁਬਾਰਕ ਦੇ ਬੁਰਜ ਬਾਬਾ ਆਲਾ ਸਿੰਘ ਵਿਖੇ ਢਾਈ ਦਹਾਕੇ ਤੋਂ ਵੀ ਵਧ ਸਮੇਂ ਤੋਂ ਜਗਦੀ ਆ ਰਹੀ ਜੋਤ ਤੋਂ ਅੱਗੇ ਦੀਪ ਜਗਾ ਕੇ ਪਟਿਆਲਾ ਵਿਰਾਸਤੀ ਉਤਸਵ ਦਾ ਉਦਘਾਟਨ ਕੀਤਾ।

ਇਸ ਦੌਰਾਨ ਜਿੱਥੇ ਬਿਗਲ ਦੀ ਗੂੰਜ ਅਤੇ ਸ਼ਹਿਨਾਈ ਦੀਆਂ ਮਧੁਰ ਧੁੰਨਾਂ ਨੇ ਸ਼ਾਨਦਾਰ ਮਾਹੌਲ ਸਿਰਜਿਆ ਉਥੇ ਹੀ ਕਿਲੇ ਨੇੜਲੇ ਮੰਦਰਾਂ ਦੀਆਂ ਘੰਟੀਆਂ ਅਤੇ ਕਿਲੇ ‘ਚ ਰਹਿੰਦੇ ਪੰਛੀਆਂ ਦੀ ਚਹਿ-ਚਹਾਟ ਨੇ ਵੱਖਰਾ ਰੰਗ ਬੰਨ੍ਹਿਆਂ ਹੋਇਆ ਸੀ।

ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਉਤਸਵ ਦੇ ਆਗ਼ਾਜ਼ ਮੌਕੇ ਕਿਲਾ ਮੁਬਾਰਕ ਦੇ ਖੁੱਲ੍ਹੇ ਵਿਹੜੇ ‘ਚ ਦਰਬਾਰ ਹਾਲ ਦੇ ਸਾਹਮਣੇ ‘ਪਟਿਆਲਾ ਦੇ ਇਤਿਹਾਸ’ ਬਾਰੇ ਪ੍ਰਸਿੱਧ ਨਿਰਦੇਸ਼ਕ ਸ੍ਰੀ ਹਰਬਖ਼ਸ਼ ਸਿੰਘ ਲਾਟਾ ਵੱਲੋਂ ਨਿਰਦੇਸ਼ਤ ਡਾਕੂਮੈਂਟਰੀ ਦੀ ਸ਼ਾਨਦਾਰ ਪੇਸ਼ਕਾਰੀ ਦਾ ਦਰਸ਼ਕਾਂ ਨੇ ਆਨੰਦ ਮਾਣਿਆਂ।

ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਨੇ ਇਹ ਵਿਰਾਸਤੀ ਉਤਸਵ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਜਿੱਥੇ ਪਟਿਆਲਾ ਹੈਰੀਟੇਜ ਉਤਸਵ ਨੂੰ ਪਟਿਆਲਾਵੀਆਂ ਦੇ ਨਾਮ ਕੀਤਾ ਉਥੇ ਹੀ ਉਨ੍ਹਾਂ ਨੇ ਸਭ ਨੂੰ ਇੱਥੇ ਆ ਕੇ ਇਸ ਦਾ ਆਨੰਦ ਮਾਣਨ ਦਾ ਖੁੱਲ੍ਹਾ ਸੱਦਾ ਵੀ ਦਿੱਤਾ।

ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਰਾਸਤੀ ਉਤਸਵ ਨੂੰ ਕਰਵਾਉਣ ਦਾ ਮਕਸਦ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣਾ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾ ਮਨਾਇਆ ਅਤੇ ਇਸ ਦੌਰਾਨ ਵਿਸ਼ਵ ਦੇ 64 ਦੇਸ਼ਾਂ ਦੇ ਰਾਜਦੂਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਨੂੰ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਸਮੇਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਵੀ ਜਾਣੂ ਕਰਵਾਇਆ।

ਇਸ ਮੌਕੇ ਨੈਸ਼ਨਲ ਰਾਇਫ਼ਲ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਤੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਦੇ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪਰਨੀਤ ਕੌਰ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਨੇ ਖੇਡਾਂ ਦੇ ਆਪਣੇ ਸਫ਼ਰ ਦੇ ਤਜ਼ਰਬੇ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੁੜਨ ਦਾ ਸੱਦਾ ਦਿੱਤਾ।

ਸ. ਰਣਇੰਦਰ ਸਿੰਘ ਨੇ ਟੋਕੀਓ ਉਲੰਪਿਕ ‘ਚ ਭਾਰਤੀ ਸ਼ੂਟਰਾਂ ਵੱਲੋਂ ਚੰਗਾ ਪ੍ਰਦਰਸ਼ਨ ਕੀਤੇ ਜਾਣ ਦੀ ਕਾਮਨਾ ਕਰਦਿਆਂ ਰਾਈਫ਼ਲ ਸ਼ੂਟਿੰਗ ‘ਚ ਭਾਰਤ ਦੇ ਖਿਡਾਰੀਆਂ ਦੀਆਂ ਉਪਲਬਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਟੋਕੀਓ ਉਲੰਪਿਕ ‘ਚ 15 ਖਿਡਾਰੀ ਜਾਣਗੇ, ਜਿਨ੍ਹਾਂ ‘ਚੋਂ 10 ਖਿਡਾਰੀ 16 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਦੇਸ਼ ‘ਚ 1 ਕਰੋੜ 10 ਲੱਖ ਬੱਚੇ ਏਅਰ ਪਿਸਟਲ ਨਾਲ ਨਿਸ਼ਾਨੇਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ੂਟਿੰਗ ਲਈ ਬੱਚਿਆਂ ਨੂੰ ਅੱਗੇ ਲਿਆਉਣ ਲਈ ਵਾਤਾਵਰਣ ਬਣਾਇਆ ਹੈ ਅਤੇ ਚੰਡੀਗੜ੍ਹ ‘ਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਲਈ ਮਾਪਿਆਂ ਨੂੰ ਆਪਣੇ ਬੱਚੇ ਸ਼ੂਟਿੰਗ ਖੇਡ ‘ਚ ਲਗਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਪਟਿਆਲਾ ਦੇ ਜੰਮਪਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪਟਿਆਲਾ ਨੂੰ ਦੁਨੀਆਂ ਦੇ ਵਿਰਾਸਤੀ ਸੈਰਗਾਹ ਦੇ ਨਕਸ਼ੇ ‘ਤੇ ਉਭਾਰਨ ਲਈ ਇਹ ਮੇਲੇ ਕਰਵਾਉਣੇ ਸ਼ੁਰੂ ਕੀਤੇ ਗਏ ਪਟਿਆਲਾ ਹੈਰੀਟੇਜ਼ ਫੈਸਟੀਵਲ ਅਤੇ ਪਟਿਆਲਾ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਪਟਿਆਲਾ ਰਿਆਸਤ ਦੀ ਬੀਬਾ ਸਾਹਿਬ ਕੌਰ ਦੀ ਬਹਾਦਰੀ ਅਤੇ ਪਟਿਆਲਾ ਦੇ ਕਿਲਾ ਮੁਬਾਰਕ ਦੀ ਵਿਲੱਖਣਤਾ ਬਾਰੇ ਪ੍ਰਸਿੱਧ ਆਰਕੀਟੈਕਟ ਕ੍ਰਿਸਟਨ ਬਰਨਡ ਵਲੋਂ ਕਹੇ ਸ਼ਬਦਾਂ ਨੂੰ ਸਾਂਝਾ ਕੀਤਾ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ, ਸ. ਰਣਇੰਦਰ ਸਿੰਘ, ਸ. ਸ਼ਿਵਦੁਲਾਰ ਸਿੰਘ ਢਿੱਲੋਂ, ਸ. ਹਰਬਖ਼ਸ਼ ਸਿੰਘ ਲਾਟਾ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

ਜਿਕਰਯੋਗ ਹੈ ਕਿ ‘ਪਟਿਆਲਾ ਹੈਰੀਟੇਜ ਉਤਸਵ-2020’ ਨੂੰ ਲੈਕੇ ਪਟਿਆਲਵੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਇਸ ਕਰਕੇ ਕਿਲਾ ਮੁਬਾਰਕ ਵਿਖੇ ਅੱਜ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਇਸ ਦੌਰਾਨ ਪਟਿਆਲਾਵੀਆਂ ਸਮੇਤ ਦੇਸ਼, ਵਿਦੇਸ਼ ਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਤੋਂ ਪੁੱਜੇ ਵੱਡੀ ਗਿਣਤੀ ਦਰਸ਼ਕ ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਇਸ ਹੈਰੀਟੇਜ਼ ਫੈਸਟੀਵਲ ਦੇ ਉਦਾਘਟਨੀ ਸਮਾਰੋਹ ਦਾ ਆਨੰਦ ਮਾਣਿਆ।

ਇਸ ਦੌਰਾਨ ਕਿਲਾ ਮੁਬਾਰਕ ਦੇ ਖੁੱਲ੍ਹੇ ਵਿਹੜੇ ਵਿੱਚ ਸਜੇ ਪੰਡਾਲ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸਿੱਖਿਆ, ਸਿਹਤ, ਤੰਦਰੁਸਤ ਪੰਜਾਬ, ਘਰ-ਘਰ ਰੋਜ਼ਗਾਰ ਤੇ ਖੇਡਾਂ ਸਬੰਧੀਂ ਪ੍ਰਾਪਤੀਆਂ ਬਾਰੇ ਵੀ ਵਿਸਥਾਰ ‘ਚ ਜਾਣੂ ਕਰਵਾਇਆ ਗਿਆ।

ਸਮਾਰੋਹ ਦੌਰਾਨ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਪਟਿਆਲਾ ਦੇ ਵਡਮੁੱਲੇ ਇਤਿਹਾਸ ਬਾਰੇ ਦਿਖਾਈ ਡਾਕੂਮੈਂਟਰੀ ਦਾ ਆਨੰਦ ਮਾਨਣ ਪੁੱਜੇ ਸਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੇ ਭਰਾ ਰਾਜਾ ਮਾਲਵਿੰਦਰ ਸਿੰਘ, ਰਾਣੀ ਹਰਪ੍ਰਿਆ ਕੌਰ, ਸਪੁੱਤਰ ਯੁਵਰਾਜ ਰਣਇੰਦਰ ਸਿੰਘ, ਸਾਬਕਾ ਐਮ.ਪੀ. ਬੀਬਾ ਅਮਰਜੀਤ ਕੌਰ, ਸ. ਉਮਿੰਦਰ ਸਿੰਘ ਸਮੇਤ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਸ੍ਰੀਮਤੀ ਗੁਰਮੀਤ ਕੌਰ ਕੰਬੋਜ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੰਜਾਬੀ ਯੂਨਵਰਸਿਟੀ ਦੇ ਵੀ.ਸੀ. ਡਾ. ਬੀ.ਐਸ. ਘੁੰਮਣ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਰਾਜੇਸ਼ ਸ਼ਰਮਾ, ਬਲਵਿੰਦਰ ਸਿੰਘ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਪਨਸਪ ਦੇ ਵਾਈਸ ਚੇਅਰਮੈਨ ਕ੍ਰਿਸ਼ਨ ਚੰਦ ਬੁੱਧੂ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਸੁਰਿੰਦਰ ਸਿੰਘ ਘੁੰਮਣ, ਰਜਿੰਦਰ ਸ਼ਰਮਾ, ਡਾ. ਦਰਸ਼ਨ ਸਿੰਘ ਘੁੰਮਣ, ਅਨਿਲ ਮਹਿਤਾ, ਮਨਿੰਦਰ ਫਰਾਂਸਵਾਲਾ, ਕੇ.ਕੇ. ਸਹਿਗਲ, ਸ੍ਰੀ ਕੈਪਟਨ ਅਮਰਜੀਤ ਸਿੰਘ ਜੇਜੀ, ਡਾ. ਏ.ਐਸ. ਸੇਖੋਂ, ਕਰਨਲ ਆਰ.ਐਸ. ਬਰਾੜ, ਕਰਨਲ ਪੈਰੀ ਬਰਾੜ, ਸ੍ਰੀ ਹਰਵਿੰਦਰ ਸਿੰਘ ਨਿੱਪੀ, ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀਮਤੀ ਬਿਮਲਾ ਸ਼ਰਮਾ, ਮੈਂਬਰ ਸ੍ਰੀਮਤੀ ਇੰਦਰਜੀਤ ਕੌਰ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਸੰਦੀਪ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਪਟਿਆਲਾ ਵਿਰਾਸਤੀ ਉਤਸਵ ਦੇ ਨੋਡਲ ਅਫ਼ਸਰ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਪ੍ਰਿੰਸੀਪਲ ਕਮਿਸ਼ਨ ਇਨਕਮ ਟੈਕਸ ਸ੍ਰੀ ਵਿਕਰਮ ਗੌੜ, ਮੁੱਖ ਮੰਤਰੀ ਦੇ ਡਿਪਟੀ ਸਕੱਤਰ ਪਰੇਸ਼ ਗਾਰਗੀ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਅਵਿਕੇਸ਼ ਕੁਮਾਰ, ਲਾਲ ਵਿਸ਼ਵਾਸ਼, ਨਵਦੀਪ ਕੁਮਾਰ, ਮਿਸ ਜਸਲੀਨ ਕੌਰ ਸਮੇਤ ਵੱਡੀ ਗਿਣਤੀ ‘ਚ ਪਟਿਆਲਾ ਵਾਸੀ, ਅਧਿਆਪਕ, ਵਿਦਿਆਰਥੀ ਤੇ ਹੋਰ ਪਤਵੰਤੇ ਤੇ ਦਰਸ਼ਕ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...