Saturday, April 27, 2024

ਵਾਹਿਗੁਰੂ

spot_img
spot_img

ਪਟਿਆਲਾ ਵਿੱਚ ਈ.ਟੀ.ਟੀ. ਅਧਿਆਪਕਾਂ ’ਤੇ ਲਾਠੀਚਾਰਜ, ਦੋ ਅਧਿਆਪਕਾਂ ਨੇ ਨਹਿਰ ’ਚ ਮਾਰੀਆਂ ਛਾਲਾਂ

- Advertisement -

ਯੈੱਸ ਪੰਜਾਬ
ਪਟਿਆਲਾ, 11 ਅਪ੍ਰੈਲ, 2021 (ਰਾਜ ਕੁਮਾਰ ਸ਼ਰਮਾ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਮੋਤੀ ਬਾਗ ਪੈਲੇਸ ਦੇ ਸਾਹਮਣੇ ਨੌਕਰੀ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਇਕੱਤਰ ਮੁਲਾਜ਼ਮ ਜੱਥੇਬੰਦੀਆਂ ਦੇ ਮੈਂਬਰਾਂ ਦੇ ਖਿਲਾਫ਼ ਅੱਜ ਪੁਲਿਸ ਨੇ ਇਕ ਵਾਰ ਫ਼ਿਰ ਸਖ਼ਤ ਕਾਰਵਾਈ ਕੀਤੀ।

ਸਾਂਝਾਂ ਅਧਿਆਪਕ ਮੋਰਚਾ ਦੇ ਸੱਦੇ ’ਤੇ ਅੱਜ ਪਟਿਆਲਾ ਪੁੱਜੇ ਈ.ਟੀ.ਟੀ.ਅਧਿਆਪਕਾਂ ’ਤੇ ਪੁਲਿਸ ਵੱਲੋਂ ਲਾਠੀਆਂ ਵਰ੍ਹਾਈਆਂ ਗਈਆਂ ਅਤੇ ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ। ਦੋਸ਼ ਹੈ ਕਿ ਪੁਲਿਸ ਨੇ ਬਿਨਾਂ ਕੋਈ ਗੱਲਬਾਤ ਸ਼ੁਰੂ ਕੀਤਿਆਂ ਅਧਿਆਪਕਾਂ ਨੂੰ ਦੌੜਾ ਦੌੜਾ ਕੇ ਕੁੱਟਿਆ।

ਅਧਿਆਪਕਾਂ ਦਾ ਦੋਸ਼ ਹੈ ਕਿ ਉਹਨਾਂ ਨੂੂੰ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਹੀ ਜਿੱਥੇ ਉਹ ਇਕੱਤਰ ਹੋਏ ਸਨ ਉੱਥੇ ਹੀ ਘੇਰ ਕੇ ਪੁਲਿਸ ਨੇ ਡਾਂਗਾਂ ਮਾਰੀਆਂ ਅਤੇ ਘੜੀਸ ਕੇ ਬੱਸਾਂ ਵਿੱਚ ਭਰ ਲਿਆ ਗਿਆ। ਇਨ੍ਹਾਂ ਵਿੱਚ ਪੁਰਸ਼ ਅਤੇ ਮਹਿਲਾ ਅਧਿਆਪਕ ਦੋਵੇਂ ਸ਼ਾਮਲ ਸਨ।

ਦੂਜੇ ਬੰਨੇ ਰਾਹ ਵਿੱਚ ਰੋਕੇ ਗਏ ਅਧਿਆਪਕਾਂ ਨੇ ਪਟਿਆਲਾ-ਸੰਗਰੂਰ ਹਾਈਵੇਅ ’ਤੇ ਭਾਖ਼ੜਾ ਨਹਿਰ ਕੋਲ ਜਾਮ ਲਗਾ ਦਿੱਤਾ ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ।

ਇਸੇ ਦੌਰਾਨ ਭਾਖ਼ੜਾ ਨਹਿਰ ਦੇ ਪੁਲ ਨੇੜੇ ਇਕੱਤਰ ਹੋ ਕੇ ਮੁਜ਼ਾਹਰਾ ਕਰ ਰਹੇ ਅਧਿਆਪਕਾਂ ਵਿੱਚੋਂ 2 ਨੇ ਭਾਖ਼ੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਇੱਥੇ ਪੁਲਿਸ ਵੱਲੋਂ ਪਹਿਲਾਂ ਹੀ ਕੀਤੇ ਅਗਾਊਂ ਇੰਤਜ਼ਾਮਾਂ ਤਹਿਤ ਹਾਜ਼ਰ ਗੋਤਾਖ਼ੋਰਾਂ ਨੇ ਵੀ ਤੁਰੰਤ ਮਗਰ ਹੀ ਛਾਲਾਂ ਮਾਰ ਕੇ ਦੋਹਾਂ ਅਧਿਆਪਕਾਂ ਨੂੂੰ ਨਹਿਰ ਤੋਂ ਬਾਹਰ ਕੱਢ ਲਿਆ ਗਿਆ। ਦੋਹਾਂ ਅਧਿਆਪਕਾਂ ਨੂੂੰ ਉਨ੍ਹਾਂ ਦੇ ਸਾਥੀਆਂ ਨੇ ਹੀ ਮੁੱਢਲੀ ਸਹਾਇਤਾ ਦਿੱਤੀ ਅਤੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਈ.ਟੀ.ਟੀ.ਅਤੇ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਿੱਚੋਂ 2 ਮੈਂਬਰ ਪਿਛਲੇ 20 ਦਿਨਾਂ ਤੋਂ ਆਪਣੀ ਮੰਗਾਂ ਮਨਵਾਉਣ ਲਈ ਪਟਿਆਲਾ ਦੇ ਹੀ ਇਕ ਬੀ.ਐਸ.ਐਨ.ਐਲ. ਟਾਵਰ ’ਤੇ ਚੜ੍ਹੇ ਹੋਏ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...