Friday, April 19, 2024

ਵਾਹਿਗੁਰੂ

spot_img
spot_img

ਪਠਾਨਕੋਟ ’ਚ ਹੋਰਨਾਂ ਸੂਬਿਆਂ ਤੋਂ ਜੰਮੂ ਕਸ਼ਮੀਰ ਜਾਣ ਵਾਲਿਆਂ ਦੀ ਗਿਣਤੀ ਹਜ਼ਾਰ ਤੋਂ ਪਾਰ, ‘ਕੁਆਰਨਟਾਈਨ’ ਕਰਕੇ ਹੋ ਰਹੀ ਸਾਂਭ ਸੰਭਾਲ

- Advertisement -

ਪਠਾਨਕੋਟ, 1 ਅਪ੍ਰੈਲ 2020 –

ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਚਲ ਰਹੇ ਕਰਫਿਓ ਦੋਰਾਨ ਭਾਰੀ ਸੰਖਿਆਂ ਵਿੱਚ ਪ੍ਰਵਾਸੀ ਮਜਦੂਰ ਜੰਮੂ ਕਸਮੀਰ ਨੂੰ ਜਾਣ ਲਈ ਪਠਾਨਕੋਟ ਵਿਖੇ ਪਹੁੰਚ ਰਹੇ ਹਨ, ਪਰ ਜੰਮੂ ਕਸਮੀਰ ਦੀ ਸਰਹੱਦ ਕਰਫਿਓ ਦੇ ਚਲਦਿਆਂ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਗਈ ਹੈ ਜਿਸ ਕਾਰਨ ਪਠਾਨਕੋਟ ਵਿਖੇ ਇਸ ਸਮੇਂ ਪ੍ਰਵਾਸੀ ਮਜਦੂਰਾਂ ਦੀ ਸੰਖਿਆ ਕਰੀਬ ਇੱਕ ਹਜਾਰ ਤੋਂ ਜਿਆਦਾ ਹੈ, ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਕਰੀਬ 7 ਸਥਾਨਾਂ ਤੇ ਇਨ੍ਹਾਂ ਪ੍ਰਵਾਸੀ ਮਜਦੂਰਾਂ ਦੇ ਠਹਿਰਾਵ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਤਿੰਨ ਸਥਾਨਾਂ ਨੂੰ ਅਡਵਾਂਸ ਵਿੱਚ ਤਿਆਰ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਕਰੋਨਾਂ ਵਾਈਰਸ ਦੇ ਚਲਦਿਆਂ ਜਿੱਥੇ ਪ੍ਰਵਾਸੀ ਮਜਦੂਰ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ ਉੱਥੇ ਸੋਸਲ ਡਿਸਟੈਂਸ ਦਾ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ।

ਕਰੀਬ 400 ਵਿਅਕਤੀ ਦੇ ਠਹਿਰਾਅ ਵਾਲੇ ਸਥਾਨ ਤੇ ਕਰੀਬ 200 ਵਿਅਕਤੀ ਹੀ ਠਹਿਰਾਏ ਗਏ ਹਨ ਤਾਂ ਜੋ ਜਿਆਦਾ ਮਿਲ ਵਰਤਨ ਇਨ੍ਹਾਂ ਵਿੱਚ ਨਾ ਹੋਵੇ ਅਤੇ ਇੱਕ ਦੂਜੇ ਤੋਂ ਨਿਰਧਾਰਤ ਦੂਰੀ ਬਣੀ ਰਹੇ। ਜਿਕਰਯੋਗ ਹੈ ਕਿ ਕੂਝ ਸਥਾਨਾਂ ਤੇ ਕੂਝ ਪ੍ਰਵਾਸੀ ਮਹਿਲਾਵਾਂ ਅਤੇ ਬੱਚੇ ਵੀ ਸਾਮਲ ਹਨ। ਇਨ੍ਹਾਂ ਪ੍ਰਵਾਸੀ ਮਜਦੂਰਾਂ ਨੂੰ ਜਿੱਥੇ ਤਿੰਨੋਂ ਸਮੇਂ ਭੋਜਨ ਉਪਲਬੱਦ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਇਨ੍ਹਾਂ ਦੇ ਮੈਡੀਕਲ ਚੈਕਅੱਪ ਦਾ ਵੀ ਵਿਸ਼ੇਸ ਧਿਆਨ ਰੱਖਿਆ ਜਾ ਰਿਹਾ ਹੈ।

ਪਠਾਨਕੋਟ ਵਿੱਚ ਵੱਧ ਰਹੀ ਪ੍ਰਵਾਸੀ ਮਜਦੂਰਾਂ ਦੀ ਸੰਖਿਆਂ ਨੂੰ ਲੈ ਕੇ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਇਸ ਸਬੰਧ ਵਿੱਚ ਜੰਮੂ ਕਸਮੀਰ ਦੇ ਨਾਲ ਲਗਦੇ ਜਿਲ੍ਹਾ ਕਠੂਆ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਦੂਸਰੇ ਪਾਸੇ ਪਹਿਲਾ ਹੀ ਉਨ੍ਹਾਂ ਵੱਲੋਂ ਕਰੀਬ 4 ਤੋਂ 5 ਹਜਾਰ ਪ੍ਰਵਾਸੀ ਮਜਦੂਰਾਂ ਨੂੰ ਕੋਰਿਨਟਾਈਨ ਕਰਕੇ ਉਨ੍ਹਾਂ ਦੇ ਠਹਿਰਾਵ ਲਈ ਵਿਵਸਥਾ ਕੀਤੀ ਗਈ ਹੈ ਅਤੇ ਵਿਵਸਥਾ ਹੋਰ ਨਾ ਹੋਣ ਦੀ ਸੂਰਤ ਵਿੱਚ ਇਨ੍ਹਾਂ ਪ੍ਰਵਾਸੀ ਮਜਦੂਰਾਂ ਨੂੰ ਪਠਾਨਕੋਟ ਵਿਖੇ ਹੀ ਠਹਿਰਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਇਨ੍ਹਾਂ ਪ੍ਰਵਾਸੀ ਮਜਦੂਰਾਂ ਦੇ ਰਹਿਣ, ਖਾਣਾ, ਸਿਹਤ ਸੇਵਾਵਾਂ ਆਦਿ ਦੀ ਵਿਵਸਥਾ ਪ੍ਰਸਾਸਨ ਵੱਲੋਂ ਪਹਿਲਾ ਹੀ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹੇ ਵਿੱਚ ਕਰੀਬ 8-9 ਸਥਾਨਾਂ ਤੇ ਵਿਵਸਥਾ ਕੀਤੀ ਗਈ ਹੈ।

ਇਸ ਦੇ ਨਾਲ ਹੋਰ ਵੀ ਜਿਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਿੱਥੇ ਵੀ ਪ੍ਰਵਾਸੀ ਮਜਦੂਰ ਹਨ ਉੱਥੇ ਹੀ ਇਨ੍ਹਾਂ ਨੂੰ ਰੋਕਿਆ ਜਾਵੇ, ਕਿਉਕਿ ਜਿਲ੍ਹਾ ਪਠਾਨਕੋਟ ਵਿੱਚ ਨਿਰਧਾਰਤ ਸਮਰੱਥਾ ਹੈ ਅਗਰ ਇਸੇ ਹੀ ਤਰ੍ਹਾਂ ਇਨ੍ਹਾਂ ਦੀ ਸੰਖਿਆ ਵਿੱਚ ਵਾਧਾ ਹੁੰਦਾ ਰਿਹਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਮਜਦੂਰਾਂ ਨੂੰ ਰੱਖਣ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਇਨ੍ਹਾਂ ਪ੍ਰਵਾਸੀ ਮਜਦੂਰਾਂ ਨੂੰ ਕੋਰਿਨਟਾਈਨ ਕਰ ਕੇ ਸਾਭ ਸੰਭਾਲ ਕੀਤੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...