Wednesday, April 24, 2024

ਵਾਹਿਗੁਰੂ

spot_img
spot_img

ਪਠਾਨਕੋਟ ਵਿੱਚ ਵੀਰਵਾਰ ਨੂੰ ਆਏ 4 ਹੋਰ ਲੋਕ ਕਰੋਨਾ ਪਾਜੀਟਿਵ, ਹੁਣ ਤੱਕ ਕਰੋਨਾ ਪਾਜੀਟਿਵ ਮਰੀਜਾਂ ਦੀ ਸੰਖਿਆ ਹੋਈ 81

- Advertisement -

ਪਠਾਨਕੋਟ, 4 ਜੂਨ, 2020 –

ਜਿਲਾ ਪਠਾਨਕੋਟ ਵਿੱਚ ਅੱਜ ਵੀਰਵਾਰ ਨੂੰ ਜਿਲਾ ਪਠਾਨਕੋਟ ਵਿੱਚ 4 ਲੋਕਾਂ ਦੀ ਹੋਰ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਜਿਸ ਦੇ ਨਾਲ ਹੀ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 81 ਹੋ ਗਈ ਹੈ ਜਦ ਕਿ 3 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਕਾਰਨ ਮੋਤ ਹੋ ਚੁੱਕੀ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਹੁਣ ਤੱਕ 81 ਲੋਕ ਕਰੋਨਾ ਪਾਜੀਟਿਵ ਪਾਏ ਗਏ ਹਨ ਜਿਨਾ ਵਿੱਚੋਂ ਤਿੰਨ ਲੋਕਾਂ ਦੀ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 43 ਲੋਕ ਕਰੋਨਾ ਵਾਈਰਸ ਤੋਂ ਰਿਕਵਰ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਹੇ ਹਨ।

35 ਲੋਕ ਇਸ ਸਮੇਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਮਰੀਜ ਹਨ ਜਿਨ੍ਰਾਂ ਵਿੱਚੋਂ 30 ਲੋਕਾਂ ਦਾ ਇਲਾਜ ਪਠਾਨਕੋਟ ਵਿਖੇ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਅੱਜ ਵੀਰਵਾਰ ਨੂੰ ਜੋ ਲੋਕ ਕਰੋਨਾ ਪਾਜੀਟਿਵ ਆਏ ਹਨ ਉਨਾਂ ਵਿੱਚੋਂ ਦੋ ਲੋਕ ਇੱਕ ਕਰੋਨਾ ਮਰੀਜ ਦੇ ਸੰਪਰਕ ਵਿੱਚ ਸਨ ਉਹ ਹਨ ਅਤੇ ਇੱਕ ਮਰੀਜ ਨੂੰ ਕਰੋਨਾ ਦੇ ਲੱਛਣ ਸਨ ਜਦ ਮੈਡੀਕਲ ਕਰਵਾਇਆ ਗਿਆ ਤਾਂ ਉਹ ਕਰੋਨਾ ਪਾਜੀਟਿਵ ਪਾਇਆ ਗਿਆ। ਉਨਾਂ ਦੱਸਿਆ ਕਿ ਇੱਕ ਵਿਅਕਤੀ ਪ੍ਰਵਾਸੀ ਮਜਦੂਰ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੀ ਇਸ ਕੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸੁਰੂ ਕੀਤਾ ਗਿਆ ਹੈ ਜਿਸ ਦਾ ਮੁੱਖ ਉਦੇਸ ਪੰਜਾਬ ਨੂੰ ਕਰੋਨਾ ਮੁਕਤ ਕਰਨਾ ਹੈ।

ਸਾਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੇ ਮਿਸਨ ਨੂੰ ਲੈ ਕੇ ਪੂਰੀ ਤਰਾਂ ਨਾਲ ਜਾਗਰੁਕ ਰਹੀਏ । ਭੀੜ ਵਾਲੀਆਂ ਸਥਾਨਾਂ ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਮਾਸਕ ਆਦਿ ਦਾ ਪ੍ਰਯੋਗ ਅਤਿ ਜਰੂਰੀ ਕੀਤਾ ਜਾਵੇ। ਉਨਾਂ ਕਿਹਾ ਕਿ ਆਪਣੇ ਘਰ ਅਤੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਸੋਸਲ ਡਿਸਟੈਂਸ ਬਣਾ ਕੇ ਰੱਖੋ।

ਜਾਣਕਾਰੀ ਦਿੰਦਿਆਂ ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਜੋ 30 ਮਰੀਜ ਪਠਾਨਕੋਟ ਵਿੱਚ ਹਨ ਉਨਾਂ ਦਾ ਇਲਾਜ ਆਈਸੋਲੇਸ਼ਨ ਹਸਪਤਾਲ ਚਿੰਤਪੂਰਨੀ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਜਦ ਕਿ 5 ਲੋਕ ਜਿਨਾਂ ਵਿੱਚੋਂ 3 ਲੋਕਾਂ ਦਾ ਇਲਾਜ ਅੰਮਿ੍ਰਤਸਰ, 1 ਕਰੋਨਾ ਪਾਜੀਟਿਵ ਦਾ ਇਲਾਜ ਫੋਰਟਿਸ ਹਸਪਤਾਲ ਅਤੇ ਇੱਕ ਦਾ ਸੀ.ਐਮ.ਸੀ. ਵਿਖੇ ਚਲ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਵਧਾਨੀ ਬਹੁਤ ਜਰੂਰੀ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...